ਪਟਿਆਲਾ (ਇੰਦਰਜੀਤ ਬਖਸ਼ੀ)— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਾਤਾ ਮਹਿੰਦਰ ਕੌਰ ਦੀ ਮੌਤ ਦਾ ਦੁੱਖ ਸਾਂਝਾ ਕਰਨ ਲਈ ਅੱਜ ਕਈ ਦਿੱਗਜ਼ ਸ਼ਖਸੀਅਤਾਂ ਪਟਿਆਲਾ ਮੋਤੀ ਮਹਿਲ ਵਿਖੇ ਪਹੁੰਚੀਆਂ। ਇਨ੍ਹਾਂ ਵਿਚ ਬੀਬੀ ਜਗੀਰ ਕੌਰ ਅਤੇ ਗੁਰਪ੍ਰੀਤ ਘੁੱਗੀ ਸ਼ਾਮਲ ਹਨ। ਇੱਥੇ ਦੱਸ ਦੇਈਏ ਕਿ ਰਾਜ ਮਾਤਾ ਮਹਿੰਦਰ ਕੌਰ ਦਾ ਦਿਹਾਂਤ 24 ਜੁਲਾਈ ਨੂੰ ਹੋਇਆ ਸੀ। ਉਦੋਂ ਤੋਂ ਹੀ ਕਈ ਸਿਆਸੀ ਸ਼ਖਸੀਅਤਾਂ ਕੈਪਟਨ ਅਮਰਿੰਦਰ ਸਿੰਘ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਗ੍ਰਹਿ ਨਗਰ ਪਟਿਆਲਾ ਵਿਖੇ ਢੁਕ ਰਹੀਆਂ ਹਨ।
ਮੋਤੀ ਮਹਿਲ ਵਿਖੇ ਪਹੁੰਚੀ ਸ਼੍ਰੋਮਣੀ ਅਕਾਲੀ ਦਲ ਦੀ ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਰਾਜ ਮਾਤਾ ਦਾ ਦਿਹਾਂਤ ਪੂਰੇ ਪੰਜਾਬ ਲਈ ਇਕ ਘਾਟਾ ਹੈ। ਦੁੱਖ ਦੀ ਇਸ ਘੜੀ ਵਿਚ ਉਹ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਖੜ੍ਹੇ ਹਨ। ਉਨ੍ਹਾਂ ਦੇ ਨਾਲ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਵੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਨੇ ਕੈਨੇਡਾ ਅਤੇ ਅਮਰੀਕਾ ਵਿਚ ਸਿੱਖ ਸੰਗਤਾਂ ਵੱਲੋਂ ਦਰਬਾਰ ਸਾਹਿਬ ਵਿਚ ਕੀਰਤਨ ਕਰਨ ਦੀ ਮੰਗ ਚੁੱਕੇ ਜਾਣ 'ਤੇ ਕਿਹਾ ਕਿ ਗੁਰੂ ਸਾਹਿਬ ਨੇ ਉਨ੍ਹਾਂ ਦੀ ਜੋ ਜ਼ਿੰਮੇਵਾਰੀ ਤੈਅ ਕੀਤੀ ਹੈ, ਉਸ ਦੇ ਹਿਸਾਬ ਨਾਲ ਹੀ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅੱਜ ਔਰਤਾਂ ਵੱਲੋਂ ਇਹ ਆਵਾਜ਼ ਉੱਠੀ ਹੈ ਤਾਂ ਉਸ 'ਤੇ ਵੀ ਵਿਚਾਰ ਕਰਨਾ ਚਾਹੀਦਾ ਹੈ।
ਇਸ ਮੌਕੇ ਪਹੁੰਚੇ ਆਪ ਦੇ ਸਾਬਕਾ ਪੰਜਾਬ ਕਨਵੀਨਰ ਗੁਰਪ੍ਰੀਤ ਘੁੱਗੀ ਨੇ ਵੀ ਕੈਪਟਨ ਦੇ ਗ੍ਰਹਿ ਨਗਰ ਪਹੁੰਚ ਕੇ ਉਨ੍ਹਾਂ ਦੀ ਮਾਤਾ ਜੀ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਘੁੱਗੀ ਨੇ ਕਿਹਾ ਕਿ ਮਾਂ ਲਈ ਕਿਸੇ ਵੀ ਵਿਅਕਤੀ ਦੇ ਜਜ਼ਬਾਤ ਹਮੇਸ਼ਾ ਉਹੀ ਰਹਿੰਦੇ ਹਨ। ਕੈਪਟਨ ਅਮਰਿੰਦਰ ਨੂੰ ਮਾਤਾ ਦੀ ਮੌਤ ਨਾਲ ਵੱਡਾ ਘਾਟਾ ਪਿਆ ਹੈ ਅਤੇ ਉਹ ਹੀ ਇਹ ਗੱਲ ਸਮਝ ਸਕਦੇ ਹਨ।
ਜਦ ਤੱਕ ਪੁਲਸ ਹਰਕਤ 'ਚ ਆਈ ਚੋਰ ਪੰਜਾਬ ਬਾਰਡਰ ਪਾਰ ਕਰਕੇ ਪਹੁੰਚ ਗਏ ਜੰਮੂ-ਕਸ਼ਮੀਰ
NEXT STORY