ਬੇਗੋਵਾਲ (ਰਜਿੰਦਰ)- ਸ੍ਰੀ ਅਕਾਲ ਤਖ਼ਤ ਸਾਹਿਬ ਮਹਾਨ ਸੰਸਥਾ ਹੈ, ਜਿਹੜਾ ਵੀ ਇਸ ਨਾਲ ਮੱਥਾ ਲਾਉਂਦਾ ਹੈ ਉਹ ਕਦੇ ਵੀ ਕਾਮਯਾਬ ਨਹੀਂ ਹੋ ਸਕਦਾ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ 'ਜਗ ਬਾਣੀ' ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਅਹੁਦੇ ਤੋਂ ਹਟਾਉਣ ਦਾ ਫ਼ੈਸਲੇ ਮੰਦਭਾਗਾ ਹੈ। ਕਿਉਂਕਿ ਅੰਤ੍ਰਿੰਗ ਕਮੇਟੀ ਵੱਲੋਂ ਜੋ ਕਾਰਵਾਈ ਕੀਤੀ ਜਾ ਰਹੀ ਹੈ, ਉਹ ਮੰਦਭਾਗੀ ਹੈ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਪਹਿਲਾਂ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਕੱਢਿਆ ਗਿਆ, ਉਹ ਅਤੇ ਹੁਣ ਵਾਲਾ ਫ਼ੈਸਲਾ ਦੋਵੇਂ ਵੀ ਬਹੁਤ ਮੰਦਭਾਗੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਮਹਾਨ ਤਖ਼ਤਾਂ ਦਾ ਅਪਮਾਨ ਅਤੇ ਕਿਰਦਾਰਕੁਸ਼ੀ ਕਰਕੇ ਮਰਿਆਦਾ ਦਾ ਘਾਣ ਕੀਤਾ ਗਿਆ ਹੈ। ਇਸੇ ਕਰਕੇ ਇਹ ਕਿਸੇ ਨੂੰ ਪ੍ਰਵਾਨ ਨਹੀਂ ਅਤੇ ਹਰ ਕੋਈ ਇਸ ਫ਼ੈਸਲੇ ਦਾ ਵਿਰੋਧ ਕਰ ਰਿਹਾ ਹੈ।
ਇਹ ਵੀ ਪੜ੍ਹੋ : ਤਖ਼ਤਾਂ ਦੇ ਜਥੇਦਾਰਾਂ ਨੂੰ ਫ਼ਾਰਗ ਕਰਨ ਨੂੰ ਲੈ ਕੇ ਦਲ ਖ਼ਾਲਸਾ ਦਾ ਵੱਡਾ ਬਿਆਨ
ਬੀਬੀ ਜਗੀਰ ਕੌਰ ਨੇ ਐੱਸ. ਜੀ. ਪੀ. ਸੀ. ਦੇ ਮੈਂਬਰਾਂ ਨੂੰ ਸੱਦਾ ਦਿੰਦੇ ਹੋਏ ਕਿਹਾ ਕਿ ਜੋ ਗਲਤ ਮਤੇ ਕੀਤੇ ਗਏ ਹਨ, ਉਨ੍ਹਾਂ ਨੂੰ ਰੱਦ ਕਰਵਾਉਣ ਲਈ ਜਨਰਲ ਹਾਊਸ ਵਿਚ ਆਵਾਜ਼ ਬੁਲੰਦ ਕਰੀਏ। ਜੋ ਐਗਜੈਕਟਿਵ ਗਲਤ ਕਰ ਰਹੀ ਹੈ, ਉਸ ਸਬੰਧ ਵਿਚ ਮੁੜ ਜਨਰਲ ਹਾਊਸ ਦਾ ਇਜਲਾਸ ਕਰਕੇ ਪ੍ਰਧਾਨ ਦੀ ਚੋਣ ਦੋਬਾਰਾ ਹੋਵੇ ਕਿਉਂਕਿ ਪ੍ਰਧਾਨ ਅਸਤੀਫ਼ਾ ਚੁੱਕੇ ਹਨ। ਇਸੇ ਤਰ੍ਹਾਂ ਐਗਜੈਕਟਿਵ ਦੀ ਚੋਣ ਵੀ ਦੋਬਾਰਾ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਸੀਨੀਅਰ ਮੀਤ ਪ੍ਰਧਾਨ ਕੋਲ ਕੋਈ ਤਾਕਤ ਨਹੀਂ ਕਿ ਉਹ ਇੰਨਾ ਵੱਡਾ ਫ਼ੈਸਲਾ ਲੈਣ, ਇਸ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ ਹੈ। ਬਿਕਰਮ ਸਿੰਘ ਮਜੀਠੀਆ ਵੱਲੋਂ ਅੰਤ੍ਰਿੰਗ ਕਮੇਟੀ ਦੇ ਫ਼ੈਸਲੇ ਦਾ ਵਿਰੋਧ ਕਰਨ ਦੇ ਸਬੰਧ ਵਿਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਾਰਿਆਂ ਦੇ ਦਿਲਾਂ ਵਿੱਚ ਦਰਦ ਪੁਰਾਣਾ ਹੀ ਹੈ, ਕੋਈ ਬੋਲ ਸਕਿਆ ਅਤੇ ਕੋਈ ਨਹੀਂ ਪਰ ਅੱਜ ਸਾਰਾ ਕੁਝ ਬਾਹਰ ਆ ਗਿਆ ਹੈ।
ਇਹ ਵੀ ਪੜ੍ਹੋ : ਹਾਈ ਅਲਰਟ 'ਤੇ ਪੰਜਾਬ, ਇਸ ਇਲਾਕੇ 'ਚ 5000 ਪੁਲਸ ਮੁਲਾਜ਼ਮਾਂ ਦੀ ਕਰ 'ਤੀ ਤਾਇਨਾਤੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਲੰਧਰ ਪੁਲਸ ਵੱਲੋਂ ਇਕ ਬਦਨਾਮ ਗਿਰੋਹ ਦਾ ਪਰਦਾਫ਼ਾਸ਼, 5 ਮੈਂਬਰ ਹੈਰੋਇਨ ਸਣੇ ਗ੍ਰਿਫ਼ਤਾਰ
NEXT STORY