ਜਲੰਧਰ/ਕਪੂਰਥਲਾ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਾਲ ਸਮਝੌਤੇ ਤੋਂ ਪਹਿਲਾਂ ਆਪਣੀਆਂ ਸ਼ਰਤਾਂ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ) ਦੀ ਸਾਬਕਾ ਪ੍ਰਧਾਨ ਜਗੀਰ ਕੌਰ ਨੇ ਕਿਹਾ ਹੈ ਕਿ ਜੇਕਰ ਉਨ੍ਹਾਂ ਵੱਲੋਂ ਪ੍ਰਸਤਾਵਿਤ ਜ਼ਿਆਦਾਤਰ ਸੋਧਾਂ ਕੀਤੀਆਂ ਜਾਂਦੀਆਂ ਹਨ ਤਾਂ ਉਹ ਵਾਪਸ ਆ ਸਕਦੀ ਹੈ। ਅਕਾਲੀ ਦਲ ਦੀ ਸਾਬਕਾ ਮੰਤਰੀ ਅਤੇ ਭੁਲੱਥ ਤੋਂ ਸਾਬਕਾ ਵਿਧਾਇਕ ਜਗੀਰ ਕੌਰ ਨੇ ਕਿਹਾ ਹੈ ਕਿ ਉਨ੍ਹਾਂ ਦੀ ਮੁੱਢਲੀ ਸ਼ਰਤ ਇਹ ਹੈ ਕਿ ਐੱਸ. ਜੀ. ਪੀ. ਸੀ. ਉਮੀਦਵਾਰਾਂ ਦਾ ਫ਼ੈਸਲਾ ਕਰਨ ਲਈ ਆਜ਼ਾਦ ਸੰਸਦੀ ਬੋਰਡ ਬਣਾਉਣ ਲਈ ਸਹਿਮਤੀ ਹੋਵੇਗੀ।
ਇਹ ਵੀ ਪੜ੍ਹੋ: ਜਲੰਧਰ ਤੋਂ ਦਿੱਲੀ ਆਉਣ-ਜਾਣ ਵਾਲੇ ਲੋਕਾਂ ਲਈ ਅਹਿਮ ਖ਼ਬਰ, ਹਾਈਵੇਅ 'ਤੇ ਲੱਗਾ ਜਾਮ
ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਦੀ ਬਜਾਏ ਇਸ ਬੋਰਡ ਦੇ ਮੈਂਬਰ ਹੋਣੇ ਚਾਹੀਦੇ ਹਨ, ਜੋ ਚੋਣਾਂ ਲਈ ਉਮੀਦਵਾਰਾਂ ਨੂੰ ਅੰਤਿਮ ਰੂਪ ਦੇਣਗੇ। ਉਨ੍ਹਾਂ ਕਿਹਾ ਕਿ ਐੱਸ. ਜੀ. ਪੀ. ਸੀ. ਦੇ ਉਮੀਦਵਾਰ ਕੋਈ ਿਸਆਸੀ ਵਿਅਕਤੀ ਨਹੀਂ ਹੋਣਾ ਚਾਹੀਦਾ, ਸਗੋਂ ਇਸ ਦੀ ਬਜਾਏ ਉਹ ਵਿਅਕਤੀ ਹੋਣਾ ਚਾਹੀਦਾ ਹੈ, ਜਿਸ ਨੂੰ ਗੁਰਮਿਤ ਦਾ ਗਿਆਨ ਹੋਵੇ, ਉਸ ਦੇ ਕੋਲ ਧਰਮ ਦੇ ਖੇਤਰ ਵਿਚ ਕੁਝ ਪਛਾਣਨਯੋਗ ਕੰਮ ਹੋਣ ਅਤੇ ਉਸ ਦਾ ਪਿਛੋਕੜ ਸਾਫ਼-ਸੁਥਰਾ ਹੋਵੇ।
ਇਹ ਪੁੱਛੇ ਜਾਣ 'ਤੇ ਕਿ ਕੀ ਉਹ ਦੋਬਾਰਾ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਲਈ ਵੀ ਆਪਣੀ ਦਾਅਵੇਦਾਰੀ ਪੇਸ਼ ਕਰ ਰਹੀ ਹੈ? ਜਗੀਰ ਕੌਰ ਨੇ ਕਿਹਾ ਕਿ ਮੈਂ 28 ਸਾਲ ਸ਼੍ਰੋਮਣੀ ਕਮੇਟੀ 'ਚ ਸੇਵਾ ਕੀਤੀ ਹੈ। ਜੇਕਰ ਮੈਂ ਨਹੀਂ ਤਾਂ ਸ਼੍ਰੋਮਣੀ ਕਮੇਟੀ ਦੀ ਅਗਵਾਈ ਕਰਨ ਦੇ ਸਮਰੱਥ ਕੋਈ ਵੀ ਅੱਗੇ ਆ ਸਕਦਾ ਹੈ। ਇਕ ਵਾਰ ਪ੍ਰਧਾਨ ਨਿਯੁਕਤ ਹੋਣ ਤੋਂ ਬਾਅਦ ਅਕਾਲੀ ਦਲ ਦੇ ਆਗੂਆਂ ਨੂੰ ਧਾਰਮਿਕ ਸੰਸਥਾ ਦੇ ਕੰਮਕਾਜ ਵਿੱਚ ਦਖ਼ਲ ਨਹੀਂ ਦੇਣਾ ਚਾਹੀਦਾ ਅਤੇ ਮੁਖੀ ਨੂੰ ਪੰਥ ਦੇ ਭਲੇ ਲਈ ਸੁਤੰਤਰ, ਮਜ਼ਬੂਤ ਫ਼ੈਸਲੇ ਲੈਣ ਦੇਣਾ ਚਾਹੀਦਾ ਹੈ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ 2018 ’ਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਬਣਾਉਣ ਵਾਲੇ ਸੁਖਦੇਵ ਸਿੰਘ ਢੀਂਡਸਾ ਨੇ ਬੀਤੇ ਦਿਨੀਂ ਅਪਣੀ ਪਾਰਟੀ ਦਾ ਸ਼੍ਰੋਮਣੀ ਅਕਾਲੀ ਦਲ ਰਲੇਵਾਂ ਕਰ ਲਿਆ ਹੈ। ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਸੀ ਕਿ ਉਨ੍ਹਾਂ ਦੀ ਵਾਪਸੀ ਦਾ ਕਾਰਨ ਪੰਥਕ ਹਾਲਾਤ ਬਦਲ ਜਾਣਾ ਹੈ ਅਤੇ ਉਹ ਵਿਧਾਨ ਸਭਾ ’ਚ 2 ਸੀਟਾਂ ’ਤੇ ਸਿਮਟ ਕੇ ਰਹਿ ਗਈ ਪਾਰਟੀ ਨੂੰ ਮੁੜ ਸੁਰਜੀਤ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਆਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਪੰਥਕ ਏਜੰਡਿਆਂ ਨੂੰ ਪਹਿਲ ਦੇਵੇਗਾ ਅਤੇ ਬਾਕੀ ਏਜੰਡੇ ਪਿੱਛੇ ਰਹਿਣਗੇ। ਉਨ੍ਹਾਂ ਕਿਹਾ ਕਿ ਛੇਤੀ ਹੀ ਪੰਥਕ ਵਿਚਾਰਾਂ ਤੋਂ ਬਾਅਦ ਇਸ ਦੀ ਸ਼ੁਰੂਆਤ ਹੋਵੇਗੀ। ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਏ ਬਾਕੀ ਦੇ ਧੜਿਆਂ ਨੂੰ ਵੀ ਵਾਪਸ ਲਿਆਉਣ ਦੀ ਕੋਸ਼ਿਸ਼ ਕਰਨਗੇ।
ਇਹ ਵੀ ਪੜ੍ਹੋ: ਇਸ ਜ਼ਿਲ੍ਹੇ 'ਚ ਅੱਜ ਬੰਦ ਰਹਿਣਗੀਆਂ ਇਹ ਦੁਕਾਨਾਂ, ਡੀ. ਸੀ. ਨੇ ਜਾਰੀ ਕੀਤੇ ਹੁਕਮ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਕਾਰੀ ਦਾਅਵਿਆਂ ਨੂੰ ਫੇਲ੍ਹ ਕਰਨ ’ਚ ਸਿਵਲ ਹਸਪਤਾਲ ਅੱਗੇ, ਐਕਸਰੇ ਲਈ ਤਰਸ ਰਹੇ ਮਰੀਜ਼
NEXT STORY