ਬੇਗੋਵਾਲ (ਬੱਬਲਾ, ਰਜਿੰਦਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਲਕੇ ਭੁਲੱਥ ਦੇ ਵਰਕਰਾਂ ਨਾਲ ਇਕ ਅਹਿਮ ਮੀਟਿੰਗ ਬੇਗੋਵਾਲ ’ਚ ਕੀਤੀ, ਜਿਸ ਵਿਚ ਹਲਕੇ ਭਰ ਤੋਂ ਵੱਡੀ ਗਿਣਤੀ ਮੋਹਤਬਰਾਂ ਨੇ ਹਿੱਸਾ ਲਿਆ। ਮੀਟਿੰਗ ’ਚ ਜਗਮੀਤ ਸਿੰਘ ਬਰਾੜ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ’ਚ ਲੋਕ ਬਾਦਲਾਂ ਦੀ ਦਖ਼ਲਅੰਦਾਜ਼ੀ ਨੂੰ ਚੰਗਾ ਨਹੀਂ ਸਮਝਦੇ ਹਨ, ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਦਾ ਅਕਸ ਖ਼ਤਮ ਹੋਣ ਕਿਨਾਰੇ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਬਾਦਲਾਂ ਦੇ ਕਹੇ ਅਨੁਸਾਰ ਚੱਲਣਾ ਪੈਂਦਾ ਹੈ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਇਨ੍ਹਾਂ ਦੀ ਕਠਪੁਤਲੀ ਬਣ ਕੇ ਰਹਿ ਜਾਂਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਮਾਣ ਦੀ ਗੱਲ ਹੈ ਕਿ ਹਲਕਾ ਭੁਲੱਥ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਨਾਲ ਨਹੀਂ ਸਗੋਂ ਉਨ੍ਹਾਂ ਨਾਲ ਖੜ੍ਹੇ ਹਨ ਅਤੇ ਉਹ ਉਨ੍ਹਾਂ ਵਾਂਗ ਸਿਧਾਂਤਾਂ ਦੀ ਗੱਲ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਹੋਰ ਪਾਰਟੀ ’ਚ ਨਹੀਂ ਜਾਣਗੇ ਅਤੇ ਸਿਧਾਂਤਾਂ ਦੀ ਲੜਾਈ ਲੜ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਮੁਡ਼ ਸੁਰਜੀਤ ਕਰਨਗੇ।
ਇਹ ਵੀ ਪੜ੍ਹੋ : ਐਕਸ਼ਨ 'ਚ ਜਲੰਧਰ ਦੇ ਡਿਪਟੀ ਕਮਿਸ਼ਨਰ, 12 ਮੁਲਾਜ਼ਮਾਂ ਨੂੰ ਜਾਰੀ ਕੀਤੇ ਨੋਟਿਸ, ਜਾਣੋ ਕਿਉਂ
ਇਸ ਮੌਕੇ ਜਗਮੀਤ ਸਿੰਘ ਬਰਾੜ ਨੇ ਕਿਹਾ ਕਿ ਉਹ ਬੀਬੀ ਜਗੀਰ ਵੱਲੋਂ ਵਿੱਢੀ ਸਿਧਾਂਤਾਂ ਦੀ ਲੜਾਈ ਵਿਚ ਉਨ੍ਹਾਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ’ਚੋਂ ਕੱਢਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਪਰ ਫਿਰ ਵੀ ਉਹ ਆਪਣੇ ਸਿਧਾਂਤਾਂ ਅਤੇ ਲੋਕਾਂ ਦੇ ਸਵਾਲਾਂ ਨਾਲ ਖੜ੍ਹੇ ਹਨ, ਜਿਨ੍ਹਾਂ ਦੇ ਜਵਾਬ ਲੋਕਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਤੋਂ ਉਨ੍ਹਾਂ ਦੀ ਸਰਕਾਰ ਮੌਕੇ ਤੋਂ ਮੰਗੇ ਜਾਂਦੇ ਰਹੇ ਹਨ।
ਮੀਟਿੰਗ ’ਚ ਰਜਿੰਦਰ ਸਿੰਘ ਲਾਡੀ ਪ੍ਰਧਾਨ ਨਗਰ ਪੰਚਾਇਤ ਬੇਗੋਵਾਲ, ਨਰਿੰਦਰਪਾਲ ਬਾਵਾ ਪ੍ਰਧਾਨ ਨਗਰ ਪੰਚਾਇਤ ਨਡਾਲਾ, ਜੋਗਿੰਦਰ ਪਾਲ ਮਰਵਾਹਾ ਸਾਬਕਾ ਪ੍ਰਧਾਨ ਨਗਰ ਪੰਚਾਇਤ ਭੁਲੱਥ, ਲਖਵਿੰਦਰ ਸਿੰਘ ਵਿਜੋਲਾ, ਆਸਾ ਸਿੰਘ ਘੁੰਮਣ, ਜਥੇਦਾਰ ਸੂਰਤ ਸਿੰਘ ਨਡਾਲਾ, ਕੌਂਸਲਰ ਜਗਜੀਤ ਸਿੰਘ, ਵਿਕਾਸ ਜੁਲਕਾ, ਰਾਜਵਿੰਦਰ ਸਿੰਘ ਜੈਦ, ਨਿਰਮਲ ਸਿੰਘ ਭੁਲੱਥ, ਬਲਜੀਤ ਸਿੰਘ ਮਹਿਮਦਪੁਰ, ਪ੍ਰੋ. ਜਸਵੰਤ ਸਿੰਘ, ਕਰਨੈਲ ਸਿੰਘ ਨਡਾਲੀ, ਪਰਮਜੀਤ ਸਿੰਘ ਨੂਰਪੁਰ, ਹਰਬੰਸ ਸਿੰਘ ਨੰਗਲ, ਰਣਧੀਰ ਸਿੰਘ ਧੀਰਾ, ਨਰਿੰਦਰ ਸਿੰਘ ਗੁੱਲੂ, ਮਲਕੀਤ ਸਿੰਘ ਠੁਣੀਆ, ਮਲਕੀਤ ਸਿੰਘ ਲੁਬਾਣਾ, ਪ੍ਰਿੰਸੀਪਲ ਸੇਵਾ ਸਿੰਘ, ਪ੍ਰਲਾਦ ਸਿੰਘ, ਜਗਤਾਰ ਸਿੰਘ, ਲਖਵਿੰਦਰ ਸਿੰਘ ਹਬੀਬਵਾਲ, ਡੀ. ਐੱਸ. ਪੀ. ਲਖਵਿੰਦਰ ਸਿੰਘ, ਕੁਲਵੰਤ ਸਿੰਘ ਸਹਿਗਲ, ਹੈਪੀ ਲਾਲੀਆਂ, ਸੁਰਜੀਤ ਸਿੰਘ ਦੌਲੋਵਾਲ, ਫੁਲਕਮਲ ਸਿੰਘ ਅਤੇ ਹੋਰ ਹਾਜ਼ਰ ਸਨ।
ਇਹ ਵੀ ਪੜ੍ਹੋ : ਪੰਜਾਬ ’ਚ ਪਹਿਲੀ ਵਾਰ ਬਿਜਲੀ ਦੀ ਕਮੀ ਨਹੀਂ ਹੋਈ, ਥਰਮਲ ਪਲਾਂਟਾਂ ਨੂੰ ਹੋਰ ਮਜ਼ਬੂਤ ਬਣਾਵਾਂਗੇ: ਭਗਵੰਤ ਮਾਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪ੍ਰੋਗਰਾਮ ਰੱਦ ਹੋਇਆ ਤਾਂ ਆਰਕੈਸਟਰਾ ਵਾਲੀ ਕੁੜੀ ਨੇ ਅੱਧੀ ਰਾਤ ਨੂੰ ਬੁੱਕ ਕੀਤੀ ਟੈਕਸੀ, ਫਿਰ ਜੋ ਹੋਇਆ ਸੁਣ ਉੱਡਣਗੇ ਹੋਸ਼
NEXT STORY