ਬੇਗੋਵਾਲ (ਰਜਿੰਦਰ)— ਪੰਜਾਬ ਦੇ ਲੋਕਾਂ ਜਾਂ ਦੇਸ਼ ਦੇ ਹਿੱਤਾਂ ਦੀ ਰੱਖਿਆ ਲਈ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਮੋਹਰੇ ਹੋ ਕੇ ਕੁਰਬਾਨੀਆਂ ਦਿੱਤੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਥੇ ਗੱਲਬਾਤ ਕਰਦੇ ਕੀਤਾ। ਉਨ੍ਹਾਂ ਕਿਹਾ ਕਿ ਅਟਲ ਬਿਹਾਰੀ ਵਾਜਪਾਈ ਸਾਹਿਬ ਵੇਲੇ ਐੱਨ. ਡੀ. ਏ. ਬਣਿਆ ਸੀ ਤਾਂ ਉਸ ਵੇਲੇ ਸ. ਪ੍ਰਕਾਸ਼ ਸਿੰਘ ਬਾਦਲ ਨੇ ਸੂਬੇ ਦੀ ਤਰੱਕੀ ਲੋਕਾਂ ਦੀ ਖੁਸ਼ਹਾਲੀ ਅਤੇ ਹਰੇਕ ਵਰਗ ਦਾ ਬਣਦਾ ਹੱਕ ਕੇਂਦਰ ਤੋਂ ਲਿਆਉਣ ਲਈ ਐੱਨ. ਡੀ. ਏ. ਨਾਲ ਸਾਂਝ ਪਾਈ ਸੀ।
ਇਹ ਵੀ ਪੜ੍ਹੋ: ਅਕਾਲੀ-ਭਾਜਪਾ ਗਠਜੋੜ ਟੁੱਟਣ 'ਤੇ ਭਗਵੰਤ ਮਾਨ ਦਾ ਵੱਡਾ ਬਿਆਨ
ਉਸ ਵੇਲੇ ਵਾਜਪਾਈ ਸਾਹਿਬ ਹਰੇਕ ਮਹੀਨੇ ਐੱਨ. ਡੀ. ਏ. ਦੀ ਮੀਟਿੰਗ ਬੁਲਾਉਂਦੇ ਸਨ, ਜਿਸ ਦੌਰਾਨ ਸਾਰੀਆਂ ਭਾਈਵਾਲ ਪਾਰਟੀਆਂ ਦੀਆਂ ਮੁਸ਼ਕਿਲਾਂ ਦੀ ਸੁਣਵਾਈ ਹੁੰਦੀ ਸੀ ਪਰ ਅਫਸੋਸ ਹੁਣ ਅਜਿਹਾ ਨਹੀਂ ਹੋਇਆ। ਸਗੋਂ ਚਾਹੀਦਾ ਤਾਂ ਇਹ ਸੀ ਕਿ ਭਾਜਪਾ ਖੇਤੀ ਸੋਧ ਬਿੱਲਾਂ ਸਬੰਧੀ ਐੱਨ. ਡੀ. ਏ. ਦੀ ਮੀਟਿੰਗ ਬੁਲਾਉਂਦੀ ਅਤੇ ਆਪਣੀਆਂ ਭਾਈਵਾਲ ਪਾਰਟੀਆਂ ਨੂੰ ਪੁੱਛਦੀ ਕਿ ਤੁਹਾਡੇ ਸੂਬੇ ਦੇ ਲੋਕ ਇਸ ਬਿੱਲ ਨੂੰ ਪ੍ਰਵਾਨ ਕਰਨਗੇ ਕਿ ਨਹੀਂ । ਜਦਕਿ ਇਨ੍ਹਾਂ ਬਿੱਲਾਂ ਸਬੰਧੀ ਕਿਸੇ ਨੂੰ ਪੁੱਛਿਆ ਵੀ ਨਹੀਂ ਗਿਆ ਸਗੋਂ ਇਸ ਲਈ ਸਿਰਫ਼ 7 ਮੈਂਬਰੀ ਕਮੇਟੀ ਬਣਾਈ ਗਈ, ਜਿਸ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਸ਼ਾਮਲ ਸਨ।
ਇਹ ਵੀ ਪੜ੍ਹੋ: 14 ਸਾਲਾ ਕੁੜੀ ਦੀ ਫੇਸਬੁੱਕ 'ਤੇ ਭੇਜੇ ਅਸ਼ਲੀਲ ਮੈਸੇਜ, ਹੋਇਆ ਉਹ ਜੋ ਸੋਚਿਆ ਵੀ ਨਾ ਸੀ
ਉਨ੍ਹਾਂ ਕਿਹਾ ਕਿ ਲੋਕ ਸਭਾ 'ਚ ਜਦੋਂ ਇਹ ਬਿੱਲ ਪਾਸ ਹੋਣ ਲੱਗਾ ਤਾਂ ਉਸ ਵੇਲੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਵੀ ਆਪਣੇ ਕੁਮੈਂਟ ਦਿੱਤੇ ਅਤੇ ਸ. ਸੁਖਬੀਰ ਸਿੰਘ ਬਾਦਲ ਨੇ ਵੀ ਇਸ ਬਿੱਲ ਦੇ ਵਿਰੋਧ 'ਚ ਵੋਟ ਪਾਈ ਪਰ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਉੱਥੇ ਇਸ ਬਿੱਲ ਦੇ ਵਿਰੋਧ 'ਚ ਵੋਟ ਪਾ ਕੇ ਨਹੀਂ ਆਏ।
ਇਹ ਵੀ ਪੜ੍ਹੋ: ਜਿਗਰੀ ਦੋਸਤ ਹੀ ਨਿਕਲੇ ਦੁਸ਼ਮਣ, ਨੌਜਵਾਨ ਦਾ ਕਤਲ ਕਰਕੇ ਸਕੂਟਰੀ ਸਣੇ ਵੇਈਂ 'ਚ ਸੁੱਟੀ ਲਾਸ਼
ਕਰਜ਼ੇ ਤੋਂ ਦੁਖੀ ਦੋ ਬੱਚਿਆਂ ਦੀ ਮਾਂ ਨੇ ਦੁਨੀਆਂ ਨੂੰ ਕਿਹਾ ਅਲਵਿਦਾ
NEXT STORY