Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    1:19:03 PM

  • flash floods in nepal

    ਨੇਪਾਲ ਹੜ੍ਹ 'ਚ ਭਾਰੀ ਜਾਨੀ ਨੁਕਸਾਨ, ਮ੍ਰਿਤਕਾਂ ਦੀ...

  • crude oil prices

    ਇਕ ਵਾਰ ਫ਼ਿਰ ਪੈ ਸਕਦੀ ਹੈ ਮਹਿੰਗਾਈ ਦੀ ਮਾਰ ! ਮੁੜ...

  • summons issued to mohali ssp

    ਮੋਹਾਲੀ ਦੇ SSP ਨੂੰ ਸੰਮਨ ਜਾਰੀ, ਸਨਟੈੱਕ ਸਿਟੀ...

  • government employees punjab government

    ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਖ਼ਤਮ ਕੀਤੀ ਹੜਤਾਲ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਕਈ ਅਹਿਮ ਫ਼ੈਸਲੇ

PUNJAB News Punjabi(ਪੰਜਾਬ)

ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਕਈ ਅਹਿਮ ਫ਼ੈਸਲੇ

  • Edited By Rajwinder Kaur,
  • Updated: 20 Jul, 2021 06:08 PM
Amritsar
bibi jagir kaur shiromani committee important decisions
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਬਿਊਰੋ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਲੜੀ ਮੁੜ ਆਰੰਭਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਤਹਿਤ ਪੰਜਾਬ ਅਤੇ ਦੇਸ਼ ਦੇ ਹੋਰਨਾਂ ਸੂਬਿਆਂ ਅੰਦਰ ਵੱਖ-ਵੱਖ ਥਾਵਾਂ ’ਤੇ ਸਮਾਗਮ ਆਯੋਜਤ ਕੀਤੇ ਜਾਣਗੇ ਅਤੇ ਵਿਸ਼ਾਲ ਪੱਧਰ ’ਤੇ ਮੁੱਖ ਸਮਾਗਮ ਵੀ ਹੋਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੋਰੋਨਾ ਕਾਰਨ 400 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮ ਸੰਖੇਪ ਰੂਪ ਵਿੱਚ ਕੀਤੇ ਗਏ ਸਨ ਅਤੇ ਜੇਕਰ ਹਾਲਾਤ ਸੁਖਾਵੇਂ ਰਹੇ ਤਾਂ ਜਲਦ ਹੀ ਸਮਾਗਮ ਮੁੜ ਆਰੰਭੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਪ੍ਰਚਾਰਕਾਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ, ਜੋ ਵੱਖ-ਵੱਖ ਥਾਵਾਂ ’ਤੇ ਸਮਾਗਮਾਂ ਦੀ ਰੂਪ-ਰੇਖਾ ਉਲੀਕਣਗੇ।

ਪੜ੍ਹੋ ਇਹ ਵੀ ਖ਼ਬਰ - ਕ੍ਰਿਕਟ ਦੇ ਗੁਰੂ ‘ਨਵਜੋਤ ਸਿੰਘ ਸਿੱਧੂ’ ਨੇ ਬਦਲੇ ਪੰਜਾਬ ਦੇ ਸਿਆਸੀ ਸਮੀਕਰਨ

ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਪਿੰਡਾਂ ਦੇ ਉਨ੍ਹਾਂ ਗ੍ਰੰਥੀਆਂ ਨੂੰ 2 ਹਜ਼ਾਰ ਰੁਪਏ ਮਾਸਿਕ ਸਹਾਇਤਾ ਦੇਣ ਦਾ ਵੀ ਫ਼ੈਸਲਾ ਕੀਤਾ, ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰਹਿਤ ਮਰਯਾਦਾ ਨੂੰ ਸਮਰਪਿਤ ਹਨ ਅਤੇ ਘੱਟੋ-ਘੱਟ 10 ਲੋਕਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਥਿਆ ਨਿਰੰਤਰ ਦੇਣਗੇ। ਉਨ੍ਹਾਂ ਕਿਹਾ ਕਿ ਇਹ ਗ੍ਰੰਥੀ ਸ਼ੁੱਧ ਗੁਰਬਾਣੀ ਉਚਾਰਨ ਅਤੇ ਇਤਿਹਾਸ ਤੋਂ ਜਾਣੂ ਹੋਣੇ ਚਾਹੀਦੇ ਹਨ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਦਵਾਈਆਂ ਦੇ ਸਟੋਰ ਅਤੇ ਟੈਸਟਾਂ ਲਈ ਲੈਬ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਇਸ ਸਬੰਧ ਵਿੱਚ ਫ਼ੈਸਲਾ ਕੀਤਾ ਗਿਆ ਸੀ, ਜਿਸ ਦੀ ਤਿਆਰੀ ਚੱਲ ਰਹੀ ਹੈ। ਇਸ ਦੇ ਵਿਸਥਾਰ ਵਿੱਚ ਹੁਣ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿੱਚ ਇਹ ਸਟੋਰ ਅਤੇ ਲੈਬ ਖੋਲ੍ਹੀਆਂ ਜਾਣਗੀਆਂ। 

ਪੜ੍ਹੋ ਇਹ ਵੀ ਖ਼ਬਰ - ਕਾਂਗਰਸ ਦੀ ਪ੍ਰਧਾਨਗੀ ਮਿਲਣ ਤੋਂ ਬਾਅਦ Amritsar ਪੁੱਜੇ ‘NavjotSinghSidhu’, ਵੱਜੇ ਢੋਲ (ਤਸਵੀਰਾਂ)

ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਦਾ ਮੰਤਵ ਬਿਨਾ ਲਾਭ-ਹਾਨੀ ਦੇ ਲੋੜਵੰਦਾਂ ਨੂੰ ਸਸਤੀਆਂ ਦਵਾਈਆਂ ਮੁਹੱਈਆ ਕਰਵਾਉਣਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਰਾਹੀਂ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਵੀ ਲੋਕਾਂ ਨੂੰ ਵੱਡੀਆਂ ਸਹੂਲਤਾਂ ਦਿੱਤੀਆਂ ਗਈਆਂ। ਇਸ ਤਹਿਤ ਕੋਰੋਨਾ ਕੇਅਰ ਵਾਰਡ ਅਤੇ ਕੋਰੋਨਾ ਵੈਕਸੀਨ ਦਾ ਵਿਸ਼ਾਲ ਪੱਧਰ ’ਤੇ ਪ੍ਰਬੰਧ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਰੀਬ ਪੌਣੇ ਦੋ ਕਰੋੜ ਰੁਪਏ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਸੇਵਾਵਾਂ ਤਹਿਤ ਖਰਚੇ ਜਾ ਚੁੱਕੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਸੇਵਾਵਾਂ ਨਿਰੰਤਰ ਜਾਰੀ ਰਹਿਣਗੀਆਂ ਅਤੇ ਲੋੜ ਅਨੁਸਾਰ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾਣਗੇ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਤੋਂ ਜੈਪੁਰ ਘੁੰਮਣ ਗਏ ਸਕੇ ਭੈਣ-ਭਰਾ ’ਤੇ ਡਿੱਗੀ ਅਸਮਾਨੀ ਬਿਜਲੀ, ਹੋਈ ਮੌਕੇ ’ਤੇ ਮੌਤ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਮਾਤਾ ਸਾਹਿਬ ਕੌਰ ਕਾਲਜ ਵਿਚ ਹੁਣ 400 ਅੰਮ੍ਰਿਤਧਾਰੀ ਬੱਚੀਆਂ ਨੂੰ ਮੁਫ਼ਤ ਪੜ੍ਹਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਨ੍ਹਾਂ ਬੱਚੀਆਂ ਦੀ ਰਿਹਾਇਸ਼ ਤੇ ਖਾਣੇ ਦਾ ਪ੍ਰਬੰਧ ਵੀ ਸ਼੍ਰੋਮਣੀ ਕਮੇਟੀ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ 200 ਬੱਚੀਆਂ ਨੂੰ ਇਹ ਸਹੂਲਤ ਦਿੱਤੀ ਜਾ ਰਹੀ ਸੀ। ਸ਼੍ਰੋਮਣੀ ਕਮੇਟੀ ਦੇ ਇੰਜੀਨੀਅਰਿੰਗ ਕਾਲਜਾਂ ਵਿੱਚ ਦਾਖ਼ਲ ਹੋਣ ਵਾਲੇ ਵਿਦਿਆਰਥੀਆਂ ਨੂੰ 30 ਹਜ਼ਾਰ ਰੁਪਏ ਤੱਕ ਦੀ ਛੋਟ ਦਿੱਤੀ ਜਾਵੇਗੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜਦੀਆਂ ਸੰਗਤਾਂ ਨੂੰ ਰਿਹਾਇਸ਼ ਦੀ ਸਹੂਲਤ ਦਾ ਵਿਸਥਾਰ ਕਰਨ ਲਈ ਜਲਦ ਨਵੀਆਂ ਸਰਾਵਾਂ ਦਾ ਨਿਰਮਾਣ ਕਰੇਗੀ। ਇਸ ਤਹਿਤ ਸ੍ਰੀ ਗੁਰੂ ਰਾਮਦਾਸ ਸਰ੍ਹਾ ਵਾਲੀ ਜਗ੍ਹਾ ’ਤੇ ਨਾ-ਵਰਤੋਂਯੋਗ ਕਮਰਿਆਂ ਦੀ ਥਾਂ ਨਵੇਂ ਕਮਰੇ ਬਣਾਏ ਜਾਣਗੇ ਪਰ ਬਾਹਰੀ ਦਿੱਖ ਨੂੰ ਹੂਬਹੂ ਕਾਇਮ ਰੱਖਿਆ ਜਾਵੇਗਾ। 

ਪੜ੍ਹੋ ਇਹ ਵੀ ਖ਼ਬਰ - ਕਲਯੁੱਗੀ ਪੁੱਤ ਨੇ ਪੈਰਾਂ ’ਤੇ ਕਰੰਟ ਲੱਗਾ ਪਿਓ ਨੂੰ ਦਿੱਤੀ ਦਰਦਨਾਕ ਮੌਤ, ਫਿਰ ਰਾਤੋ-ਰਾਤ ਕਰ ਦਿੱਤਾ ਸਸਕਾਰ

ਬੀਬੀ ਜਗੀਰ ਕੌਰ ਨੇ ਇਹ ਵੀ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਸਰਾਂ ਵਿਚ ਜੂਨ 1984 ਦੇ ਘੱਲੂਘਾਰੇ ਸਮੇਂ ਬਹੁਤ ਸਾਰੇ ਸਿੰਘਾਂ ਦੀਆਂ ਸ਼ਹਾਦਤਾਂ ਵੀ ਹੋਈਆਂ ਹਨ, ਜਿਨ੍ਹਾਂ ਦੀ ਯਾਦ ਨੂੰ ਸੰਭਾਲਣ ਲਈ ਸਰਾਂ ਦੀ ਢੁੱਕਵੀਂ ਥਾਂ ’ਤੇ ਉਨ੍ਹਾਂ ਦੇ ਨਾਮ ਲਿਖੇ ਜਾਣਗੇ ਅਤੇ ਤਸਵੀਰਾਂ ਵੀ ਲਗਾਈਆਂ ਜਾਣਗੀਆਂ। ਇਸ ਤੋਂ ਇਲਾਵਾ ਪਹਿਲੀਆਂ ਸਾਰੀਆਂ ਸਰਾਵਾਂ ਦੇ ਕਮਰਿਆਂ ਦੀ ਲੋੜ ਅਨੁਸਾਰ ਮੁਰੰਮਤ  ਕਰਵਾਈ ਜਾਵੇਗੀ। ਬੀਬੀ ਜਗੀਰ ਕੌਰ ਨੇ ਜਾਣਕਾਰੀ ਦਿੱਤੀ ਕਿ ਸ਼੍ਰੋਮਣੀ ਕਮੇਟੀ ਨੇ ਕਿਸਾਨ ਸੰਘਰਸ਼ ਦੌਰਾਨ ਅਕਾਲ ਚਲਾਣਾ ਕਰਨ ਵਾਲੇ ਕਿਸਾਨਾਂ ਦੇ ਨਾਲ ਨਾਲ ਜ਼ਖ਼ਮੀ ਅਤੇ ਬੀਮਾਰ ਕਿਸਾਨਾਂ ਦੀ ਮਦਦ ਲਈ 3 ਕਰੋੜ ਰੁਪਏ ਦੇ ਕਰੀਬ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ। 

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਨਵਜੋਤ ਸਿੱਧੂ ਬਣੇ ਪੰਜਾਬ ਕਾਂਗਰਸ ਦੇ 'ਨਵੇਂ ਪ੍ਰਧਾਨ', ਜਾਖੜ ਦੀ ਛੁੱਟੀ!

ਸ੍ਰੀ ਦਰਬਾਰ ਸਾਹਿਬ ਦੇ ਬਾਹਰ ਤਿਆਰ ਕੀਤੇ ਜਾ ਰਹੇ ਜੋੜਾ ਘਰ ਅਤੇ ਵਹੀਕਲ ਸਟੈਂਡ ਦੀ ਖੁਦਾਈ ਦੌਰਾਨ ਮਿਲੇ ਇਮਾਰਤੀ ਢਾਂਚੇ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਬਾਰੇ ਪੁਰਾਤਤਵ ਵਿਭਾਗ ਦੀ ਟੀਮ ਪੁੱਜ ਗਈ ਹੈ ਅਤੇ ਜੇਕਰ ਇਸ ਦਾ ਸਬੰਧ ਸਿੱਖ ਇਤਿਹਾਸ ਨਾਲ ਜੁੜਦਾ ਹੋਇਆ ਤਾਂ ਇਸ ਨੂੰ ਸੰਭਾਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਂਝ ਇਹ ਗਲਿਆਰਾ 1984 ਦੇ ਫ਼ੌਜੀ ਹਮਲੇ ਮਗਰੋਂ ਸਰਕਾਰ ਨੇ ਲੋਕਾਂ ਦੇ ਘਰ ਅਤੇ ਦੁਕਾਨਾਂ ਆਦਿ ਢਾਹ ਕੇ ਬਣਾਇਆ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਰਾਜਨੀਤੀ ਨਹੀਂ ਹੋਣੀ ਚਾਹੀਦੀ, ਕਿਉਂਕਿ ਸ਼੍ਰੋਮਣੀ ਕਮੇਟੀ ਜ਼ਿੰਮੇਵਾਰ ਸੰਸਥਾ ਹੁੰਦਿਆਂ ਸੰਜੀਦਾ ਤੌਰ ’ਤੇ ਕਾਰਜ ਕਰ ਰਹੀ ਹੈ। ਅੰਤ੍ਰਿੰਗ ਕਮੇਟੀ ਵੱਲੋਂ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਸਾਬਕਾ ਹੈੱਡ ਗ੍ਰੰਥੀ ਗਿਆਨੀ ਭਗਵਾਨ ਸਿੰਘ ਅਤੇ ਸਾਬਕਾ ਮੀਤ ਪ੍ਰਧਾਨ ਸ. ਦਲੀਪ ਸਿੰਘ ਮੱਲੂਨੰਗਲ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦੀ ਪ੍ਰਵਾਨਗੀ ਦੇਣ ਦੇ ਨਾਲ-ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੋਹਨ ਸਿੰਘ ਆਪਣਾ ਮਕਾਨ ਸ੍ਰੀ ਦਰਬਾਰ ਸਾਹਿਬ ਦੇ ਨਾਂ ਲਗਾਉਣ ’ਤੇ ਧੰਨਵਾਦ ਦਾ ਮਤਾ ਪਾਸ ਕੀਤਾ ਗਿਆ। ਅੰਤ੍ਰਿੰਗ ਕਮੇਟੀ ਨੇ ਸਿੱਖ ਵਿਦਵਾਨ ਡਾ. ਜੋਧ ਸਿੰਘ ਅਤੇ ਉਡਣੇ ਸਿੱਖ ਸ. ਮਿਲਖਾ ਸਿੰਘ ਦੇ ਚਲਾਣੇ ’ਤੇ ਅਫ਼ਸੋਸ ਪ੍ਰਗਟ ਕਰਦਿਆਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸ. ਨਵਤੇਜ ਸਿੰਘ ਕਾਉਣੀ ਆਦਿ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ - ਤ੍ਰਿਪਤ ਰਜਿੰਦਰ ਬਾਜਵਾ ਦੀ ਕੈਪਟਨ ਨੂੰ ਨਸੀਹਤ, ਕਿਹਾ ‘ਬਾਜਵਾ ਦੀਆਂ ਚਿੱਠੀਆਂ ਭੁੱਲੇ, ਸਿੱਧੂ ਦੇ ਟਵੀਟ ਵੀ ਭੁੱਲ ਜਾਓ’

ਐੱਨ.ਸੀ.ਈ.ਆਰ.ਟੀ. ਦੀਆਂ ਕਿਤਾਬਾਂ ’ਚ ਪ੍ਰਮਾਣਿਕ ਇਤਿਹਾਸ ਸ਼ਾਮਲ ਕਰਨ ਸਬੰਧੀ ਰਾਜ ਸਭਾ ਦੀ ਕਮੇਟੀ ਨੂੰ ਭੇਜਿਆ ਖਰੜਾ - ਬੀਬੀ ਜਗੀਰ ਕੌਰ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਐੱਨ.ਸੀ.ਈ.ਆਰ.ਟੀ. ਵੱਲੋਂ ਵੱਖ-ਵੱਖ ਜਮਾਤਾਂ ਲਈ ਤਿਆਰ ਕੀਤੀਆਂ ਜਾਂਦੀਆਂ ਸਿਲੇਬਸ ਦੀਆਂ ਕਿਤਾਬਾਂ ਵਿੱਚ ਪ੍ਰਮਾਣਿਕ ਇਤਿਹਾਸ ਸ਼ਾਮਲ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਖਰੜਾ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬੀਤੇ ਸਮੇਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਆਨਲਾਈਨ ਮੀਟਿੰਗ ਸਮੇਂ ਉਨ੍ਹਾਂ ਨੂੰ ਸਿਲੇਬਸ ਦੀਆਂ ਕਿਤਾਬਾਂ ਵਿਚ ਇਤਿਹਾਸ ਨੂੰ ਵਿਗਾੜ ਕੇ ਪੇਸ਼ ਕਰਨ ਦਾ ਮਾਮਲਾ ਉਠਾਇਆ ਗਿਆ ਸੀ ਅਤੇ ਇਸ ਸਬੰਧ ਵਿਚ ਪ੍ਰਮਾਣਕ ਇਤਿਹਾਸ ਨੂੰ ਸ਼ਾਮਲ ਕਰਵਾਉਣ ਲਈ ਕਮੇਟੀ ਗਠਿਤ ਕਰਨ ਲਈ ਕਿਹਾ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਰਾਜ ਸਭਾ ਕਮੇਟੀ ਵੱਲੋਂ ਸੁਝਾਅ ਮੰਗੇ ਗਏ ਹਨ, ਜਿਸ ’ਤੇ ਕਾਰਵਾਈ ਕਰਦਿਆਂ ਸ਼੍ਰੋਮਣੀ ਕਮੇਟੀ ਨੇ ਸਿੱਖ ਵਿਦਵਾਨਾਂ ਅਤੇ ਸੰਸਥਾਵਾਂ ਨਾਲ ਇਕੱਤਰਤਾਵਾਂ ਕਰਕੇ ਮੁੱਢਲੇ ਤੌਰ ’ਤੇ ਖਰੜਾ ਭੇਜਿਆ ਹੈ। ਇਸ ਖਰੜੇ ਦੇ ਸਬੰਧ ਵਿਚ ਕਰੀਬ 5 ਹਜ਼ਾਰ ਈਮੇਲਾਂ ਵੀ ਪ੍ਰਾਪਤ ਹੋਈਆਂ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਆਏ ਸੁਝਾਵਾਂ ਅਨੁਸਾਰ ਰਾਜ ਸਭਾ ਕਮੇਟੀ ਨੂੰ ਮੁੜ ਮੁਕੰਮਲ ਕਰਕੇ ਵੀ ਜਲਦ ਹੀ ਭੇਜੀਆਂ ਜਾਣਗੀਆਂ। ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸ ਨਾਲ ਛੇੜ-ਛਾੜ ਕਰਨ ਦੇ ਮਾਮਲਿਆਂ ਪ੍ਰਤੀ ਸਮੇਂ ਸਮੇਂ ’ਤੇ ਅਵਾਜ਼ ਉਠਾ ਕੇ ਚਿਰਾਂ ਤੋਂ ਇਹ ਮੰਗ ਕੀਤੀ ਜਾਂਦੀ ਰਹੀ ਹੈ ਕਿ ਵਿਦਿਆਰਥੀਆਂ ਨੂੰ ਪੜ੍ਹਾਇਆ ਜਾਣ ਵਾਲਾ ਇਤਿਹਾਸ ਸ਼੍ਰੋਮਣੀ ਕਮੇਟੀ ਤੋਂ ਪ੍ਰਵਾਨ ਕਰਵਾ ਕੇ ਕਿਤਾਬਾਂ ਵਿੱਚ ਸ਼ਾਮਲ ਕੀਤਾ ਜਾਵੇ। ਬੀਬੀ ਜਗੀਰ ਕੌਰ ਨੇ ਕਿਹਾ ਕਿ ਰਾਜ ਸਭਾ ਕਮੇਟੀ ਨੂੰ ਇਹ ਅਪੀਲ ਵੀ ਕਰਾਂਗੇ ਕਿ ਮੌਜੂਦਾ ਸਮੇਂ ਇਤਿਹਾਸ ਸ਼ਾਮਲ ਕਰਨ ਮਗਰੋਂ ਸ਼੍ਰੋਮਣੀ ਕਮੇਟੀ ਨੂੰ ਦਿਖਾ ਕੇ ਹੀ ਪੁਸਤਕਾਂ ਛਾਪੀਆਂ ਜਾਣ।

ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ : ਰੰਜ਼ਿਸ ਦੇ ਤਹਿਤ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੀਤਾ ਨੌਜਵਾਨ ਦਾ ਕਤਲ

 

  • Bibi Jagir Kaur
  • Shiromani Committee
  • Important Decisions
  • ਬੀਬੀ ਜਗੀਰ ਕੌਰ
  • ਸ਼੍ਰੋਮਣੀ ਕਮੇਟੀ
  • ਅਹਿਮ ਫ਼ੈਸਲੇ

ਚੰਡੀਗੜ੍ਹ ਪ੍ਰਸ਼ਾਸਨ ਦਾ ਵੱਡਾ ਫ਼ੈਸਲਾ, ਸ਼ਹਿਰ 'ਚ ਧਾਰਾ-144 ਲਾਗੂ ਕਰਕੇ ਲਾਈ ਇਹ ਰੋਕ

NEXT STORY

Stories You May Like

  • sgpc  nepal floods
    ਸ਼੍ਰੋਮਣੀ ਕਮੇਟੀ ਵੱਲੋਂ ਨੇਪਾਲ ਵਿਖੇ ਹੜ੍ਹ ਪੀੜਤਾਂ ਲਈ ਲੰਗਰ ਸੇਵਾ ਦੀ ਕੀਤੀ ਸ਼ੁਰੂਆਤ
  •   police wreaked havoc at the behest of the government
    'ਸਰਕਾਰ ਦੀ ਸ਼ਹਿ 'ਤੇ ਪੁਲਸ ਨੇ ਢਾਹਿਆ ਕਹਿਰ! ਪੀੜਤ ਨੌਜਵਾਨ ਦੇ ਇਲਾਜ ਤੇ ਮਦਦ ਲਈ ਅੱਗੇ ਆਈ ਸ਼੍ਰੋਮਣੀ ਕਮੇਟੀ'
  • gurdwara sahib president hardeep singh
    ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਦੀਪ ਸਿੰਘ ਨੂੰ ਸਦਮਾ, ਮਾਤਾ ਜਗੀਰ ਕੌਰ ਦਾ ਦਿਹਾਂਤ
  • sgpc delegation reaches nepal to help flood victims
    ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ, ਪ੍ਰਭਾਵਿਤ ਇਲਾਕਿਆਂ ਦਾ ਲਿਆ ਜਾਇਜ਼ਾ
  • the inquiry committee considered the report in the case of 17 gursikh employees
    17 ਗੁਰਸਿੱਖ ਮੁਲਾਜ਼ਮਾਂ ਦੇ ਮਾਮਲੇ ’ਚ ਘੋਖ ਕਮੇਟੀ ਨੇ ਵਿਚਾਰੀ ਰਿਪੋਰਟ
  • thanks to the efforts of the delhi gurdwara committee
    ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ ਸਦਕਾ ਸਿੱਖ ਨੌਜਵਾਨ ਪਤਨੀ ਸਮੇਤ ਪਾਕਿਸਤਾਨ ਤੋਂ ਦਿੱਲੀ ਪੁੱਜਾ : ਕਾਲਕਾ, ਕਾਹਲੋਂ
  • big news about the future of captain rohit sharma
    BCCI ਦੀ ਮੁੰਬਈ ਬੈਠਕ 'ਚ ਲਏ ਗਏ 5 ਵੱਡੇ ਫ਼ੈਸਲੇ, ਕਪਤਾਨ ਰੋਹਿਤ ਸ਼ਰਮਾ ਦੇ ਭਵਿੱਖ ਨੂੰ ਲੈ ਕੇ ਆਈ ਵੱਡੀ ਖ਼ਬਰ
  • important meeting of punjab congress leaders held in delhi
    ਦਿੱਲੀ 'ਚ ਪੰਜਾਬ ਕਾਂਗਰਸ ਦੇ ਆਗੂਆਂ ਦੀ ਹੋਈ ਅਹਿਮ ਮੀਟਿੰਗ, ਚੰਨੀ ਰਹੇ ਗੈਰ-ਹਾਜ਼ਰ
  • mela kathar  punjabi singer  bhana la
    ਮੇਲਾ ਕਠਾਰ ਦਾ 13-14 ਸਤੰਬਰ ਨੂੰ, ਭਾਨਾ LA ਕਰਨਗੇ ਖਾਸ ਪੇਸ਼ਕਾਰੀ
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਅਨੁਰਾਗ ਵਰਮਾ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
Trending
Ek Nazar
humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 10 accused arrested with heroin worth lakhs of rupees
      ਲੱਖਾਂ ਰੁਪਏ ਦੀ ਹੈਰੋਇਨ ਸਣੇ 10 ਮੁਲਜ਼ਮ ਗ੍ਰਿਫ਼ਤਾਰ
    • dgp gaurav yadav meeting punjab police
      ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
    • ludhiana bandh jalandhar panipat national highway closed
      Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
    • decision to keep industries closed for a week in punjab
      ਪੰਜਾਬ 'ਚ 14 ਤੋਂ 20 ਸਤੰਬਰ ਤੱਕ ਇੰਡਸਟਰੀ ਰਹੇਗੀ ਬੰਦ, ਪੜ੍ਹੋ ਕਿਉਂ ਲੈਣਾ ਪਿਆ...
    • important news about government bus travel in punjab
      ਪੰਜਾਬ ’ਚ ਸਰਕਾਰੀ ਬੱਸਾਂ ਦੇ ਸਫ਼ਰ ਬਾਰੇ ਅਹਿਮ ਖ਼ਬਰ, ਯੂਨੀਅਨ ਵਲੋਂ ਚੱਕਾ ਜਾਮ ਦੀ...
    • youth dies due to electrocution in patiala
      ਪਟਿਆਲਾ 'ਚ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ, ਭਿਆਨਕ ਮੰਜ਼ਰ ਦੇਖਣ ਵਾਲਿਆਂ ਦਾ...
    • mp dr  amar singh meets sachin pilot
      MP ਡਾ. ਅਮਰ ਸਿੰਘ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ
    • bathinda  retired patwari incident
      ਬਠਿੰਡਾ 'ਚ ਵੱਡੀ ਵਾਰਦਾਤ : ਸੇਵਾਮੁਕਤ ਪਟਵਾਰੀ ’ਤੇ ਤੇਜ਼ਧਾਰ ਹਥਿਆਰਾਂ ਨਾਲ...
    • licenses of uber and rapido suspended for 6 months
      ਚੰਡੀਗੜ੍ਹ: ਕੈਬ ਐਗਰੀਗੇਟਰਾਂ ’ਤੇ ਵੱਡਾ ਐਕਸ਼ਨ, ਓਬਰ ਤੇ ਰੈਪਿਡੋ ਦੇ ਲਾਈਸੈਂਸ 6...
    • of blood donation can save someone  s entire life
      ਖੂਨਦਾਨ ਦੀ ਇਕ ਬੂੰਦ ਕਿਸੇ ਦੀ ਪੂਰੀ ਜ਼ਿੰਦਗੀ ਬਚਾ ਸਕਦੀ ਹੈ: ਅਭਿਨਵ ਚੋਪੜਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +