ਅੰਮ੍ਰਿਤਸਰ : ਐੱਸ. ਜੀ. ਪੀ. ਸੀ. ਜਨਰਲ ਇਜਲਾਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਬੀਬੀ ਜਗੀਰ ਕੌਰ ਨੂੰ ਅਪੀਲ ਕੀਤੀ ਹੈ ਕਿ ਉਹ ਕੇਂਦਰ ਨਾਲ ਮਿਲ ਕੇ ਕੌਮ ਦੀ ਪਾਰਟੀ ਦੀ ਪਿੱਠ ’ਚ ਛੁਰਾ ਨਾ ਮਾਰਨ। ਇਜਲਾਸ ਤੋਂ ਇਕ ਦਿਨ ਪਹਿਲਾਂ ਇੱਥੇ ਮੈਂਬਰਾਂ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਐੱਸ. ਜੀ. ਪੀ. ਸੀ. ਦੇ ਮਸਲੇ ’ਤੇ ਸਾਰੀਆਂ ਪਾਰਟੀਆਂ ਇਕੱਠੀਆਂ ਹੋ ਗਈਆਂ ਹਨ। ‘ਆਪ’ ਤੇ ਕੇਂਦਰ ਸਰਕਾਰ ਬੀਬੀ ਜਗੀਰ ਕੌਰ ਨੂੰ ਜਿਤਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਹਰ ਸਮਾਂ ਇਸੇ ਕੰਮ ’ਚ ਲੱਗੇ ਹੋਏ ਹਨ। ਅਜਿਹੀਆਂ ਪਾਰਟੀਆਂ ਇਕੱਠੀਆਂ ਹੋ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਅਤੇ ਐੱਸ. ਜੀ. ਪੀ. ਸੀ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀਆਂ ਹਨ ਪਰ ਜਨਰਲ ਇਜਲਾਸ ਤੋਂ ਇਕ ਦਿਨ ਪਹਿਲਾਂ ਹੁੰਮ-ਹੁਮਾ ਕੇ ਪਹੁੰਚੇ ਮੈਂਬਰਾਂ ਨੇ ਇਹ ਸਾਫ਼ ਕਰ ਦਿੱਤਾ ਹੈ ਕਿ ਪਿਛਲੀ ਵਾਰ ਨਾਲੋਂ ਵੀ ਬਿਹਤਰ ਨਤੀਜਾ ਆਵੇਗਾ।
ਇਹ ਖ਼ਬਰ ਵੀ ਪੜ੍ਹੋ - SGPC ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਬੁਲਾਈ ਅਹਿਮ ਮੀਟਿੰਗ
ਉਨ੍ਹਾਂ ਬੀਬੀ ਜਗੀਰ ਕੌਰ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਸਰਕਾਰ ਦੇ ਕਹਿਣ ’ਤੇ ਕੌਮ ਦੀ ਪਾਰਟੀ ਦੀ ਪਿੱਠ ’ਚ ਛੁਰਾ ਨਾ ਮਾਰਨ। ਐੱਸ. ਜੀ. ਪੀ. ਸੀ. ਤੇ ਸ਼੍ਰੋਮਣੀ ਅਕਾਲੀ ਦਲ ਦਾ ਜਨਮ 100 ਸਾਲ ਪਹਿਲਾਂ ਹੋਇਆ ਹੈ, ਇਹ ਕਿਸੇ ਦੀ ਜਾਇਦਾਦ ਨਹੀਂ ਸਗੋਂ ਕੌਮ ਦੀਆਂ ਸੰਸਥਾਵਾਂ ਹਨ। ਇਨ੍ਹਾਂ ਵਿਚ ਸਿਰਫ਼ ਸਿੱਖ ਭਾਈਚਾਰਾ ਹੀ ਦਖ਼ਲ ਦੇਵੇ ਤਾਂ ਚੰਗਾ ਹੈ। ਜੇਕਰ ਤੁਸੀਂ ਬਾਹਰੀ ਪਾਰਟੀਆਂ ਤੇ ਏਜੰਸੀਆਂ ਨੂੰ ਮੌਕਾ ਦੇਵੋਗੇ ਤਾਂ ਸੰਸਥਾ ਦਾ ਬਹੁਤ ਵੱਡਾ ਨੁਕਸਾਨ ਹੋਵੇਗਾ। ਉਨ੍ਹਾਂ ਬੀਬੀ ਜਗੀਰ ਕੌਰ ਨੂੰ ਅਪੀਲ ਕੀਤੀ ਕਿ ਉਹ ਅਜੇ ਵੀ ਸਹੀ ਫ਼ੈਸਲਾ ਲੈਣ ਅਤੇ ਹਰਜਿੰਦਰ ਸਿੰਘ ਧਾਮੀ ਨੂੰ ਸਰਬਸੰਮਤੀ ਨਾਲ ਐੱਸ. ਜੀ. ਪੀ. ਸੀ. ਪ੍ਰਧਾਨ ਬਣਾਉਣ। ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਆਪ ਵੀ ਬੀਬੀ ਜਗੀਰ ਕੌਰ ਨਾਲ ਗੱਲ ਕੀਤੀ ਸੀ ਪਰ ਉਹ ਆਪਣੀ ਜਿੱਤ ਯਕੀਨੀ ਮੰਨੀ ਬੈਠੇ ਸਨ, ਇਸ ਲਈ ਉਨ੍ਹਾਂ ਕੋਲ ਕੋਈ ਹੋਰ ਚਾਰਾ ਨਹੀਂ ਬਚਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ।
ਜ਼ਿਲ੍ਹਾ ਪੁਲਸ ਵਲੋਂ ਨਾਕਿਆਂ ਦੌਰਾਨ ਨਸ਼ਾ ਸਮੱਗਲਰ ਕੀਤੇ ਕਾਬੂ, ਅਫੀਮ ਅਤੇ ਭੁੱਕੀ ਚੂਰਾ ਪੋਸਤ ਬਰਾਮਦ
NEXT STORY