ਲੁਧਿਆਣਾ (ਮੁੱਲਾਂਪੁਰੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ 5 ਮੈਂਬਰੀ ਭਰਤੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਹੁਕਮਾਂ ਹੇਠ ਕੀਤੀ ਮੀਟਿੰਗ ’ਤੇ ਉਸ ਵਿਚ ਮੁੜ ਭਰਤੀ ਕਰਵਾਉਣ ਦੇ ਲਏ ਫ਼ੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਅਕਾਲੀ ਦਲ ਮੁੜ ਸੁਰਜੀਤੀ ਵੱਲ ਵਧੇਗਾ ਤੇ ਤਕੜਾ ਹੋ ਕੇ ਸੱਤਾ ਦਾ ਭਾਗੀਦਾਰ ਬਣੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸ਼ੁੱਕਰਵਾਰ ਨੂੰ ਵੀ ਐਲਾਨੀ ਗਈ ਛੁੱਟੀ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਬੀਬੀ ਜਗੀਰ ਕੌਰ ਨੇ ਕਿਹਾ ਕਿ ਹੁਣ ਸਿੱਖ ਸੰਸਥਾਵਾਂ ਅਕਾਲੀ ਦਲ ਨਾਲ ਜੁੜੇ ਵਰਕਰਾਂ, ਆਗੂ ਸਾਹਿਬਾਨਾਂ ਨਾਲ ਅਗਲੇ 6 ਮਹੀਨਿਆਂ ’ਚ ਇਸ ਦੀ ਹੋਣ ਵਾਲੀ ਭਰਤੀ ’ਚ ਵੱਡੀ ਭੂਮਿਕਾ ਨਿਭਾਉਣ, ਕਿਉਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਹੁਕਮ ’ਤੇ ਇਹ ਭਰਤੀ ਮੁਹਿੰਮ ਸ਼ੁਰੂ ਹੋਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਭਰਤੀ ਕਮੇਟੀ ਮੈਂਬਰਸ਼ਿਪ ਭਰਤੀ ਦੀ ਪਰਚੀ ਵੱਖ-ਵੱਖ ਥਾਵਾਂ ’ਤੇ ਬੈਠੇ ਪੰਥ ਦਰਦੀਆਂ ਤੇ ਅਕਾਲੀ ਦਲ ਨਾਲ ਜੁੜੇ ਵਰਕਰਾਂ ਤੱਕ ਤਕਸੀਮ ਹੋਣ ਦੀ ਆਸ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡੱਲੇਵਾਲ ਦੇ ਸਮਰਥਨ 'ਚ ਡੀ.ਸੀ. ਦਫ਼ਤਰ ਮੂਹਰੇ ਭੁੱਖ ਹੜਤਾਲ 'ਤੇ ਬੈਠੇ 100 ਕਿਸਾਨ
NEXT STORY