ਅੰਮ੍ਰਿਤਸਰ (ਬਿਊਰੋ) : ਟਵਿੱਟਰ 'ਤੇ ਸਿੱਖਾਂ ਖ਼ਿਲਾਫ਼ ਵਰਤੀ ਜਾ ਰਹੀ ਨਫ਼ਰਤ ਭਰੀ ਸਮੱਗਰੀ ਦਾ ਸਖ਼ਤ ਨੋਟਿਸ ਲੈਂਦਿਆਂ ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ ਤੋਂ ਇਸ ਸਮੱਗਰੀ 'ਤੇ ਤੁਰੰਤ ਰੋਕ ਲਾਉਣ ਦੀ ਮੰਗ ਕੀਤੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖਾਂ ਖ਼ਿਲਾਫ਼ ਹੋ ਰਹੇ ਨਫ਼ਰਤ ਭਰੇ ਟਵੀਟਾਂ ਬਾਰੇ ਅਪ੍ਰੈਲ ਮਹੀਨੇ ਟਵਿੱਟਰ ਮੁਖੀ ਜੈਕ ਡੋਰਸੇ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪੱਤਰ ਲਿਖਿਆ ਗਿਆ ਸੀ ਪਰ ਉਨ੍ਹਾਂ ਵੱਲੋਂ ਕੋਈ ਜਵਾਬ ਨਹੀਂ ਆਇਆ।
ਇਹ ਵੀ ਪੜ੍ਹੋ :'ਆਪ' 'ਚ ਸ਼ਾਮਿਲ ਹੋਏ ਕੁੰਵਰ ਵਿਜੇ ਪ੍ਰਤਾਪ, ਕੀ ਬਦਲਣਗੇ ਪੰਜਾਬ ਦੀ ਸਿਆਸਤ ਦੇ ਸਮੀਕਰਣ? ਪੜ੍ਹੋ ਖ਼ਾਸ ਰਿਪੋਰਟ
ਜ਼ਿਕਰਯੋਗ ਹੈ ਕਿ ਅਕਸਰ ਨਫ਼ਰਤ ਭਰੀਆਂ ਪੋਸਟਾਂ ਸਾਂਝੀਆਂ ਕੀਤੀਆਂ ਜਾਣ ਕਾਰਨ ਟਵਿੱਟਰ ਵਿਵਾਦਾਂ ਵਿੱਚ ਰਹਿੰਦਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਸਿੱਖਾਂ ਦੀ ਨਸਲਕੁਸ਼ੀ ਦੁਹਰਾਉਣ ਦੀਆਂ ਧਮਕੀਆਂ ਮਾਹੌਲ ਨੂੰ ਖ਼ਰਾਬ ਕਰਦੀਆਂ ਹਨ, ਜਿਸ ਨਾਲ ਸਿੱਖ ਮਨਾਂ ਅੰਦਰ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਵਿਰੁੱਧ ਨਫ਼ਰਤ ਫੈਲਾਉਣ ਵਾਲਿਆਂ ਖ਼ਿਲਾਫ਼ ਕਦੇ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਨਵੇਂ ਬਣਾਏ ਆਈ.ਟੀ. ਰੂਲਾਂ ਤਹਿਤ ਹੁਣ ਟਵਿੱਟਰ ਨੇ ਭਾਰਤ ਵਿਚ ਕਾਨੂੰਨੀ ਢਾਲ ਗਵਾ ਦਿੱਤੀ ਹੈ ਪਰ ਅਸੀਂ ਅਭਿਵਿਅਕਤੀ ਦੀ ਅਜ਼ਾਦੀ ਦੇ ਮੁੱਲ ਨੂੰ ਸਮਝਦੇ ਹਾਂ, ਇਸ ਲਈ ਟਵਿੱਟਰ ਖ਼ਿਲਾਫ਼ ਨਹੀਂ ਜਾਣਾ ਚਾਹੁੰਦੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਸਿਰਮੌਰ ਸੰਸਥਾ ਹੈ, ਇਸ ਲਈ ਟਵਿੱਟਰ ਨੂੰ ਸਾਡੀਆਂ ਚਿੰਤਾਵਾਂ ’ਤੇ ਗੌਰ ਕਰਨਾ ਚਾਹੀਦਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖਾਂ ਵਿਰੁੱਧ ਨਫ਼ਰਤ ਭਰੀ ਸਮੱਗਰੀ ’ਤੇ ਤੁਰੰਤ ਰੋਕ ਲਗਾਉਂਦਿਆਂ ਕਾਰਵਾਈ ਅਮਲ ਵਿਚ ਲਿਆਉਣੀ ਚਾਹੀਦੀ ਹੈ।
ਇਹ ਵੀ ਪੜ੍ਹੋ : 1984 ਦੇ ਘਟਨਾਕ੍ਰਮ 'ਤੇ ਬਣੀ ਵੈੱਬ ਸੀਰੀਜ਼ ‘ਗ੍ਰਹਿਣ’ 'ਤੇ ਐੱਸ. ਜੀ. ਪੀ. ਸੀ. ਨੇ ਚੁੱਕੇ ਸਵਾਲ, ਕਿਹਾ ਲੱਗੇ ਰੋਕ
ਸੰਗਤਾਂ ਕਦੇ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਨੂੰ ਬਰਦਾਸ਼ਤ ਨਹੀਂ ਕਰ ਸਕਦੀਆਂ-ਬੀਬੀ ਜਗੀਰ ਕੌਰ
ਅੱਜ ਇੱਥੇ ਬੀਬੀ ਜਗੀਰ ਕੌਰ ਨੇ ਦਿੱਲੀ ਸਥਿਤ ਪੰਜਾਬੀ ਬਾਗ ਨੇੜੇ ਇਕ ਪਾਰਕ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ’ਤੇ ਮਾਡਲ ਤਿਆਰ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕਦੇ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਨੂੰ ਬਰਦਾਸ਼ਤ ਨਹੀਂ ਕਰ ਸਕਦੇ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਹ ਮਸਲਾ ਸਾਹਮਣੇ ਆਉਣ ’ਤੇ ਉਹ ਬੀਤੇ ਕੱਲ੍ਹ ਤੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਦੇ ਸੰਪਰਕ ਵਿਚ ਸਨ ਅਤੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਦੇ ਸਹਿਯੋਗ ਨਾਲ ਤਿਆਰ ਕੀਤੇ ਗਏ ਮਾਡਲ ਨੂੰ ਤੁਰੰਤ ਪਾਰਕ ਵਿੱਚੋਂ ਹਟਾ ਦਿੱਤਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਲ ਕੁਝ ਲੋਕ ਜਾਣਬੁਝ ਕੇ ਸਿੱਖ ਭਾਵਨਾਵਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਨੂੰ ਤੁਰੰਤ ਰੋਕ ਕੇ ਦੋਸ਼ੀ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ, ਤਾਂ ਜੋ ਅੱਗੇ ਤੋਂ ਕੋਈ ਭਾਵਨਾਵਾਂ ਨਾਲ ਖਿਲਵਾੜ ਨਾ ਕਰ ਸਕੇ।
ਨੋਟ : ਕੀ ਟਵਿੱਟਰ 'ਤੇ ਨਫ਼ਰਤ ਭਰੀ ਸਮੱਗਰੀ ਪਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਨਾ ਚਾਹੀਦਾ ਹੈ ? ਕੁਮੈਂਟ ਕਰਕੇ ਦਿਓ ਆਪਣੀ ਰਾਏ
ਭਾਰਤ ’ਚੋਂ ਪੰਜਾਬ ਦੇ ਦੋ ਅਧਿਆਪਕਾਂ ਦੀ ਆਨਲਾਈਨ ਮਲੇਸ਼ੀਆਈ ਸਿਖਲਾਈ ਵਰਕਸ਼ਾਪ ਲਈ ਚੋਣ
NEXT STORY