ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨਿਕ ਕਮੇਟੀ ਵੱਲੋਂ ਵੱਡਾ ਫ਼ੈਸਲਾ ਲੈਂਦੇ ਹੋਏ ਬੀਬੀ ਜਗੀਰ ਕੌਰ ਨੂੰ ਪਾਰਟੀ ਤੋਂ ਬਾਹਰ ਕੱਢ ਦਿੱਤਾ ਗਿਆ ਹੈ। ਇਸ ਬਾਰੇ ਪ੍ਰੈੱਸ ਕਾਨਫਰੰਸ ਕਰਦਿਆਂ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀਆਂ ਸਾਰੀਆਂ ਸੇਵਾਵਾਂ ਪਾਰਟੀ 'ਚੋਂ ਖ਼ਤਮ ਕਰ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਤਨਜ਼ਾਨੀਆ 'ਚ ਵੱਡਾ ਹਾਦਸਾ : ਝੀਲ 'ਚ ਡਿੱਗਿਆ ਯਾਤਰੀਆਂ ਨਾਲ ਭਰਿਆ ਜਹਾਜ਼, 19 ਲੋਕਾਂ ਦੀ ਮੌਤ (ਤਸਵੀਰਾਂ)
ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਅੱਜ ਤੋਂ ਬਾਅਦ ਬੀਬੀ ਜਗੀਰ ਕੌਰ ਦਾ ਪਾਰਟੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਨੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਬੀਬੀ ਜਗੀਰ ਕੌਰ ਨਾਲ ਕਿਸੇ ਤਰ੍ਹਾਂ ਦੀ ਨੇੜਤਾ ਰੱਖਣ ਦੀ ਕੋਸ਼ਿਸ਼ ਨਾ ਕਰਨ। ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਸਮੇਂ ਦੇ ਮੁਤਾਬਕ ਪਾਰਟੀ ਦੇ ਸਾਰੇ ਵੱਡੇ ਅਹੁਦੇ ਦਿੱਤੇ ਗਏ ਅਤੇ ਇਸਤਰੀ ਅਕਾਲੀ ਦਲ ਵਿੰਗ ਦੀ ਪ੍ਰਧਾਨ ਵੀ ਬਣਾਇਆ ਗਿਆ।
ਇਹ ਵੀ ਪੜ੍ਹੋ : ਸੁਧੀਰ ਸੂਰੀ ਦੀ ਮੌਤ ਮਗਰੋਂ ਹਿੰਦੂ ਆਗੂਆਂ ਨੂੰ ਮਿਲੀਆਂ ਬੁਲੇਟ ਪਰੂਫ ਜੈਕਟਾਂ, ਵਧਾਈ ਗਈ ਸੁਰੱਖਿਆ ਮੁਲਾਜ਼ਮਾਂ ਦੀ ਗਿਣਤੀ
ਉਨ੍ਹਾਂ ਕਿਹਾ ਕਿ ਬੀਤੇ 3 ਮਹੀਨਿਆਂ ਤੋਂ ਬੀਬੀ ਜਗੀਰ ਕੌਰ ਪਾਰਟੀ ਦੇ ਮੈਂਬਰਾਂ ਦਾ ਵਿਸ਼ਵਾਸ ਜਿੱਤਣ 'ਚ ਲੱਗੇ ਹੋਏ ਸਨ। ਉਨ੍ਹਾਂ ਕਿਹਾ ਕਿ ਬੀਬੀ ਜਗੀਰ ਕੌਰ ਪਾਰਟੀ ਤੋਂ ਬਾਗੀ ਹੋ ਕੇ ਐੱਸ. ਜੀ. ਪੀ. ਸੀ. ਚੋਣਾਂ ਲੜ ਰਹੇ ਸਨ। ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਬੀਬੀ ਜਗੀਰ ਕੌਰ ਦੀਆਂ ਅਜਿਹੀਆਂ ਗੱਲਾਂ ਕਾਰਨ ਉਨ੍ਹਾਂ ਨੂੰ ਪਾਰਟੀ 'ਚੋਂ ਮੁਅੱਤਲ ਕਰਨਾ ਪਿਆ ਅਤੇ ਉਨ੍ਹਾਂ ਨੂੰ 48 ਘੰਟਿਆਂ ਅੰਦਰ ਜਵਾਬ ਦੇਣ ਲਈ ਕਿਹਾ ਗਿਆ।
ਇਹ ਵੀ ਪੜ੍ਹੋ : ਪੰਜਾਬ ਦੇ ਪੁਲਸ ਥਾਣਿਆਂ 'ਚ ਹੁਣ ਨਹੀਂ ਹੋਵੇਗੀ ਤੂੰ-ਤੜਾਕ, 'ਜੀ ਆਇਆਂ ਨੂੰ' ਕਹਿਣਗੇ ਮੁਲਾਜ਼ਮ
ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਬੀਬੀ ਜਗੀਰ ਕੌਰ ਵੱਲੋਂ ਪਾਰਟੀ ਨੂੰ ਕੋਈ ਜਵਾਬ ਨਹੀਂ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪਾਰਟੀ ਨੇ ਬੀਬੀ ਜਗੀਰ ਕੌਰ ਨੂੰ ਆਪਣਾ ਪੱਖ ਰੱਖਣ ਲਈ ਅੱਜ ਇੱਥੇ ਬੁਲਾਇਆ ਸੀ ਪਰ ਬੀਬੀ ਜਗੀਰ ਕੌਰ ਨਹੀਂ ਆਏ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ 'ਚੋਂ ਬਾਹਰ ਕੱਢਿਆ ਗਿਆ ਹੈ। ਦੱਸਣਯੋਗ ਹੈ ਕਿ ਬੀਬੀ ਜਗੀਰ ਕੌਰ ਪਾਰਟੀ ਦੇ ਫ਼ੈਸਲੇ ਦੇ ਉਲਟ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ 'ਤੇ ਅੜੇ ਹੋਏ ਸਨ, ਜਿਸ ਤੋਂ ਬਾਅਦ ਪਾਰਟੀ ਵੱਲੋਂ ਇਹ ਫ਼ੈਸਲਾ ਕੀਤਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਗੁਰਦੁਆਰਾ ਟਿੱਲਾ ਬਾਬਾ ਫਰੀਦ ’ਚ ਵਾਪਰੀ ਹੈਰਾਨ ਕਰਨ ਵਾਲੀ ਘਟਨਾ, ਵੀਡੀਓ ’ਚ ਔਰਤਾਂ ਦੀ ਕਰਤੂਤ ਦੇਖ ਉੱਡਣਗੇ ਹੋਸ਼
NEXT STORY