ਅੰਮ੍ਰਿਤਸਰ (ਦੀਪਕ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨ ਵਿਰੋਧੀ ਕਾਲੇ ਕਾਨੂੰਨ ਰੱਦ ਕਰਨ ਦੇ ਐਲਾਨ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਕਿਰਪਾ ਨਾਲ ਹੀ ਸੰਭਵ ਹੋਇਆ ਹੈ। ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਕਾਨੂੰਨ ਕਿਸਾਨਾਂ ਦੇ ਭਲੇ ’ਚ ਨਹੀਂ ਸਨ ਜਿਸ ਲਈ ਇਨ੍ਹਾਂ ਦਾ ਰੱਦ ਹੋਣਾ ਜਰੂਰੀ ਸੀ। ਭਾਵੇਂ ਇਹ ਦੇਰ ਨਾਲ ਲਿਆ ਗਿਆ ਫੈਸਲਾ ਹੈ ਪਰ ਫਿਰ ਵੀ ਸਵਾਗਤ ਹੈ। ਬੀਬੀ ਜਗੀਰ ਕੌਰ ਨੇ ਇਹ ਵੀ ਕਿਹਾ ਕਿ ਕਾਨੂੰਨ ਵਾਪਿਸ ਲੈਣ ਨਾਲ ਇਹ ਸਿੱਧ ਹੋ ਗਿਆ ਹੈ ਕਿ ਮੋਦੀ ਸਰਕਾਰ ਨੇ ਗ਼ਲਤ ਫੈਸਲੇ ’ਤੇ ਅੜੀ ਹੋਈ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਾਲੇ ਕਾਨੂੰਨਾਂ ਕਾਰਨ ਹੋਏ ਨੁਕਸਾਨ ਦਾ ਜਿਕਰ ਕਰਦਿਆਂ ਕਿਹਾ ਕਿ ਜਿੱਥੇ ਲੰਬੇ ਸੰਘਰਸ਼ ਦੌਰਾਨ ਸੈਂਕੜੇ ਕਿਸਾਨਾਂ ਦੀਆਂ ਮੌਤਾਂ ਹੋਈਆਂ ਓਥੇ ਹੀ ਵੱਡਾ ਮਾਲੀ ਨੁਕਸਾਨ ਵੀ ਝੱਲਣਾ ਪਿਆ। ਇਸ ਤੋਂ ਇਲਾਵਾ ਇਸ ਦਾ ਭਾਈਚਾਰਕ ਸਾਂਝ ’ਤੇ ਵੀ ਵੱਡਾ ਅਸਰ ਪਿਆ।
ਇਹ ਵੀ ਪੜ੍ਹੋ : ‘ਆਪ’ ਨੂੰ ਗੁਰਪੁਰਬ ’ਤੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਲਈ ਨਹੀਂ ਦਿੱਤੀ ਗਈ ਸਿਆਸੀ ਮਨਜ਼ੂਰੀ
ਦੱਸਣਯੋਗ ਹੈ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਇਕ ਸਾਲ ਤੋਂ ਵੱਧ ਸਮੇਂ ਤੋਂ ਵਿਵਾਦਾਂ ਵਿਚ ਘਿਰੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ ਅਤੇ ਇਸ ਸਬੰਧੀ ਇਕ ਬਿੱਲ ਸੰਸਦ ਦੇ ਆਗਾਮੀ ਸੈਸ਼ਨ ਵਿਚ ਲਿਆਂਦਾ ਜਾਵੇਗਾ। ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਸਨ। ਪ੍ਰਧਾਨ ਮੰਤਰੀ ਨੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਨਾਲ ਜੁੜੇ ਮੁੱਦਿਆਂ 'ਤੇ ਇਕ ਕਮੇਟੀ ਦੇ ਗਠਨ ਦਾ ਵੀ ਐਲਾਨ ਕੀਤਾ। ਪ੍ਰਧਾਨ ਮੰਤਰੀ ਨੇ ਸ਼ੁੱਕਰਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਨੂੰ ਸੰਬੋਧਨ ਕਰਦੇ ਹੋਏ ਇਸ ਸਬੰਧੀ ਐਲਾਨ ਕੀਤਾ। ਉਨ੍ਹਾਂ ਕਿਹਾ, '5 ਦਹਾਕਿਆਂ ਦੇ ਆਪਣੇ ਜਨਤਕ ਜੀਵਨ ਵਿਚ, ਮੈਂ ਕਿਸਾਨਾਂ ਦੀਆਂ ਮੁਸ਼ਕਲਾਂ ਅਤੇ ਚੁਣੌਤੀਆਂ ਨੂੰ ਬਹੁਤ ਨੇੜਿਓਂ ਅਨੁਭਵ ਕੀਤਾ ਹੈ।'
ਇਹ ਵੀ ਪੜ੍ਹੋ : ਪ੍ਰਧਾਨ ਮੰਤਰੀ ਸੰਘਰਸ਼ ਦੌਰਾਨ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਤੋਂ ਮੁਆਫ਼ੀ ਮੰਗ ਮੁਆਵਜ਼ਾ ਦੇਣ : ਲੱਖੋਵਾਲ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਪੁਲਸ ਨੇ ਕੀਤਾ ਦੋਹਰਾ ਕਤਲ ਟਰੇਸ, ਫੌਜੀ ਪਤੀ ਹੀ ਨਿਕਲਿਆ ਪਤਨੀ ਤੇ ਮਾਸੂਮ ਧੀ ਦਾ ਕਾਤਲ
NEXT STORY