ਕਪੂਰਥਲਾ (ਓਬਰਾਏ)- ਫ਼ਿਲਮ 'ਸਤਲੁਜ' 'ਤੇ ਲਗਾਈ ਗਈ ਪਾਬੰਦੀ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ) ਦੀ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰਜਨਮ) ਦੀ ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਮੰਗ ਪੱਤਰ ਸੌਂਪਿਆ। ਇਹ ਮੰਗ ਪੱਤਰ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਰਾਹੀਂ ਕੇਂਦਰ ਸਰਕਾਰ ਨੂੰ ਭੇਜਿਆ ਗਿਆ।
ਇਹ ਵੀ ਪੜ੍ਹੋ: ਕਪੂਰਥਲਾ 'ਚ ਰੂਹ ਕੰਬਾਊ ਘਟਨਾ! ਮਾਂ ਨੇ 3 ਜਵਾਕਾਂ ਸਮੇਤ ਨਿਗਲਿਆ ਜ਼ਹਿਰ

ਇਤਿਹਾਸਕ ਤੱਥਾਂ 'ਤੇ ਆਧਾਰਿਤ ਫ਼ਿਲਮ 'ਤੇ ਪਾਬੰਦੀ ਲਗਾਉਣਾ ਮੰਦਭਾਗਾ
ਮੰਗ ਪੱਤਰ ਸੌਂਪਣ ਤੋਂ ਬਾਅਦ ਬੀਬੀ ਜਗੀਰ ਕੌਰ ਨੇ ਕਿਹਾ ਕਿ ਫ਼ਿਲਮ "ਸਤਲੁਜ" ਪਿਛਲੀਆਂ ਘਟਨਾਵਾਂ ਅਤੇ ਸਿੱਖ ਭਾਈਚਾਰੇ ਵਿਰੁੱਧ ਕਥਿਤ ਬੇਇਨਸਾਫ਼ੀਆਂ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਇਤਿਹਾਸਕ ਤੱਥਾਂ 'ਤੇ ਆਧਾਰਿਤ ਇਸ ਫ਼ਿਲਮ ਦੀ ਪ੍ਰਦਰਸ਼ਨੀ 'ਤੇ ਪਾਬੰਦੀ ਲਗਾਉਣਾ ਬਹੁਤ ਹੀ ਮੰਦਭਾਗੀ ਗੱਲ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਆਪਣੇ ਫ਼ੈਸਲੇ 'ਤੇ ਮੁੜ ਵਿਚਾਰ ਕਰੇ ਅਤੇ ਤੁਰੰਤ ਪਾਬੰਦੀ ਹਟਾਵੇ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖਾਂ ਵਿਰੁੱਧ ਘਟਨਾਵਾਂ ਅਤੇ ਬੇਇਨਸਾਫ਼ੀਆਂ ਕਾਂਗਰਸ ਸਰਕਾਰ ਦੌਰਾਨ ਹੋਈਆਂ। ਉਨ੍ਹਾਂ ਦੋਸ਼ ਲਗਾਇਆ ਕਿ ਫ਼ਿਲਮ ਵਿਚ ਜਿਸ ਦੌਰ ਨੂੰ ਦਰਸਾਇਆ ਗਿਆ ਹੈ, ਉਸ ਦੇ ਲਈ ਤਤਕਾਲੀ ਕਾਂਗਰਸ ਸਰਕਾਰ ਜ਼ਿੰਮੇਵਾਰ ਸੀ ਅਤੇ ਅਜਿਹੇ ਇਤਿਹਾਸਕ ਤੱਥਾਂ ਨੂੰ ਸਾਹਮਣੇ ਆਉਣ ਤੋਂ ਨਹੀਂ ਰੋਕਿਆ ਜਾਣਾ ਚਾਹੀਦਾ।

ਇਹ ਵੀ ਪੜ੍ਹੋ: High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
ਰਵਨੀਤ ਸਿੰਘ ਬਿੱਟੂ ਨੂੰ ਦਿੱਤੀ ਸੋਚ ਸਮਝ ਕੇ ਬੋਲਣ ਦੀ ਸਲਾਹ
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਫ਼ਿਲਮ ਸਬੰਧੀ ਬਿਆਨਾਂ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਇਕ ਬਹੁਤ ਹੀ ਸੰਵੇਦਨਸ਼ੀਲ ਵਿਸ਼ਾ ਹੈ। ਉਨ੍ਹਾਂ ਬਿੱਟੂ ਨੂੰ ਸਲਾਹ ਦਿੱਤੀ ਕਿ ਉਹ ਇਸ ਮੁੱਦੇ 'ਤੇ ਟਿੱਪਣੀ ਕਰਨ ਤੋਂ ਪਹਿਲਾਂ ਤੱਥਾਂ ਅਤੇ ਹਾਲਾਤ 'ਤੇ ਧਿਆਨ ਨਾਲ ਵਿਚਾਰ ਕਰਨ।
ਬੀਬੀ ਜਗੀਰ ਕੌਰ ਨੇ ਮੰਗ ਕੀਤੀ ਕਿ ਭਾਰਤ ਸਰਕਾਰ 1982 'ਚ ਧਰਮ ਯੁੱਧ ਮੋਰਚੇ ਦੀ ਸ਼ੁਰੂਆਤ ਤੋਂ ਲੈ ਕੇ 1995 'ਚ ਮਨੁੱਖੀ ਅਧਿਕਾਰ ਕਾਰਕੁਨ ਭਾਈ ਜਸਵੰਤ ਸਿੰਘ ਖਾਲੜਾ ਦੇ ਲਾਪਤਾ ਹੋਣ ਤੱਕ ਦੀਆਂ ਘਟਨਾਵਾਂ ਦੀ ਨਿਰਪੱਖ ਜਾਂਚ ਕਰਨ ਲਈ "ਪੰਜਾਬ ਸੱਚ, ਜਵਾਬਦੇਹੀ ਅਤੇ ਸੁਲ੍ਹਾ ਕਮਿਸ਼ਨ" ਸਥਾਪਤ ਕਰੇ। ਉਨ੍ਹਾਂ ਕਿਹਾ ਕਿ ਇਸ ਨਾਲ ਉਸ ਸਮੇਂ ਦੀ ਸੱਚਾਈ ਸਾਹਮਣੇ ਆਵੇਗੀ ਅਤੇ ਪੀੜਤ ਪਰਿਵਾਰਾਂ ਨੂੰ ਨਿਆਂ ਮਿਲਣ ਦੀ ਦਿਸ਼ਾ ਵਿਚ ਕਦਮ ਵਧੇਗਾ।
ਇਹ ਵੀ ਪੜ੍ਹੋ: ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ ਵੱਡੀ ਮੁਸੀਬਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਤੇਰੇ ਲਈ ਕੁਝ ਲਿਆਇਆ ਹਾਂ...' ਆਖ਼ ਫਾਸਟ ਫੂਡ ਵਾਲੇ 'ਤੇ ਸੁੱਟ'ਤਾ ਤੇਜ਼ਾਬ
NEXT STORY