ਅੰਮ੍ਰਿਤਸਰ (ਸਰਬਜੀਤ) - ਬੀਬੀ ਕੌਲਾਂ ਜੀ ਭਲਾਈ ਕੇਂਦਰ ਚੈਰੀਟੇਬਲ ਟਰੱਸਟ ਵੱਲੋਂ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅਸੀਸ ਸਮਾਗਮ ਬੀਬੀ ਕੌਲਾਂ ਜੀ ਭਲਾਈ ਕੇਂਦਰ ਤਰਨ ਤਾਰਨ ਰੋਡ ਵਿਖੇ ਕਰਵਾਇਆ ਗਿਆ। ਭਾਈ ਗੁਰੂ ਇਕਬਾਲ ਸਿੰਘ ਜੀ ਦੀ ਰਹਿਨੁਮਾਈ ਹੇਠ ਕਰਵਾਏ ਗਏ ਇਸ ਧਾਰਮਿਕ ਸਮਾਗਮ ਦੌਰਾਨ ਦੁਪਹਿਰ 2 ਤੋਂ ਲੈ ਕੇ ਰਾਤ 8 ਵਜੇ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਜਿੱਥੇ ਵੱਖ-ਵੱਖ ਪ੍ਰਸਿੱਧ ਰਾਗੀ ਜਥਿਆਂ ਵੱਲੋਂ ਪਹੁੰਚ ਕੇ ਹਾਜ਼ਰੀ ਭਰੀ ਗਈ ਉੱਥੇ ਹੀ ਭਾਈ ਹਰਵਿੰਦਰ ਪਾਲ ਸਿੰਘ ਲਿਟਲ ਅਤੇ ਭਾਈ ਗੁਰਇਕਬਾਲ ਸਿੰਘ ਜੀ ਦੇ ਜੱਥੇ ਵੱਲੋਂ ਵੀ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਜੀਵਨੀ ਸਬੰਧੀ ਕਥਾ ਕੀਰਤਨ ਦੀਆਂ ਹਾਜ਼ਰੀਆਂ ਭਰ ਕੇ ਆਈਆਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜੀ ਰੱਖਿਆ।
ਇਸ ਦੌਰਾਨ ਕਥਾ ਕਰਦਿਆਂ ਭਾਈ ਗੁਰਇਕਬਾਲ ਸਿੰਘ ਜੀ ਨੇ ਗੁਰੂ ਸਾਹਿਬ ਦੀ ਜੀਵਨੀ 'ਤੇ ਪ੍ਰਕਾਸ਼ ਪਾਇਆ ਉੱਥੇ ਹੀ ਸੰਗਤ ਰੂਪੀ (ਬੀਬੀ ਕੌਲਾਂ ਜੀ ਬਾਲ ਫੁਲਵਾੜੀ) ਸਮੇਤ ਨੌਵੇਂ ਮਹੱਲੇ ਦੇ ਸਲੋਕਾਂ ਦੀ ਹਾਜ਼ਰੀ ਵੀ ਲਗਾਈ। ਉਹਨਾਂ ਨੇ ਅੱਜ ਦੀ ਨੌਜਵਾਨ ਪੀੜੀ ਨੂੰ ਇਹ ਸੰਦੇਸ਼ ਵੀ ਦਿੱਤਾ ਕਿ ਉਹ ਪਤਿਤਪੁਣੇ ਤੋਂ ਦੂਰ ਹਟ ਗਏ ਸਿੱਖੀ ਦੀਆਂ ਕਦਰਾਂ ਕੀਮਤਾਂ ਨੂੰ ਸਮਝਦੇ ਹੋਏ ਅੰਮ੍ਰਿਤ ਸੰਚਾਰ ਕਰਕੇ ਗੁਰੂ ਵਾਲੇ ਬਣਨ। ਉਹਨਾਂ ਕਿਹਾ ਕਿ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵੱਲੋਂ ਸਮੇਂ-ਸਮੇਂ ਤੇ ਜਿੱਥੇ ਧਾਰਮਿਕ ਸਮਾਗਮ ਕਰਵਾਏ ਜਾਂਦੇ ਹਨ ਉੱਥੇ ਹੀ ਹਰ ਮਹੀਨੇ ਵਿਧਵਾ ਬੀਬੀ ਦੇ ਰਾਸ਼ਨ ਦੀ ਸੇਵਾ ਵੀ ਕੀਤੀ ਜਾਂਦੀ ਹੈ, ਜਿਸ ਵਿੱਚ ਅਹਿਮਦਾਬਾਦ, ਨਿਊਯਾਰਕ ਅਤੇ ਹੋਰ ਵੀ ਸੰਗਤਾਂ ਵੱਲੋਂ ਸਹਿਯੋਗ ਦਿੱਤਾ ਜਾਂਦਾ ਹੈ।
ਉਹਨਾਂ ਕਿਹਾ ਕਿ ਇਸ ਵਾਰ ਪੰਜਾਬ ਦੇ ਪਿੰਡਾਂ ਵਿੱਚ ਆਏ ਹੜਾਂ ਕਾਰਨ ਨੁਕਸਾਨੇ ਗਏ ਘਰਾਂ ਦੇ ਮੈਂਬਰਾਂ ਨੂੰ ਜਿੱਥੇ ਰਾਸ਼ਨ ਸਮੱਗਰੀ ਮੁਹੱਈਆ ਕਰਵਾਈ ਗਈ, ਉੱਥੇ ਹੀ ਵੱਡੀ ਗਿਣਤੀ ਵਿੱਚ ਕਿਸਾਨ ਭਰਾਵਾਂ ਨੂੰ ਗਊਆਂ ਮੱਝਾਂ ਵੀ ਦਿੱਤੀਆਂ ਗਈਆਂ। ਸਮਾਗਮ ਦੇ ਅੰਤ ਵਿੱਚ ਆਈਆਂ ਵੱਖ-ਵੱਖ ਸ਼ਖਸ਼ੀਅਤਾਂ ਤੋਂ ਇਲਾਵਾ ਭਾਈ ਹਰਵਿੰਦਰ ਪਾਲ ਸਿੰਘ ਲਿਟਲ ਤੇ ਹੋਰਨਾਂ ਨੂੰ ਭਾਈ ਗੁਰਇਕਬਾਲ ਸਿੰਘ ਅਤੇ ਉਹਨਾਂ ਦੇ ਜਥੇ ਵੱਲੋਂ ਸਨਮਾਨ ਵੀ ਦਿੱਤਾ ਗਿਆ ਇਸ ਦੌਰਾਨ ਗੁਰੂ ਦਾ ਅਟੁੱਟ ਲੰਗਰ ਵੀ ਚੱਲਦਾ ਰਿਹਾ। ਇਸ ਮੌਕੇ ਮਨਦੀਪ ਸਿੰਘ ਭੋਲੂ, ਗੁਰਪ੍ਰੀਤ ਸਿੰਘ ਚਾਹਤ, ਗੋਲਡੀ ਵੀਰ ਜੀ, ਅਜੀਤਪਾਲ ਸਿੰਘ, ਭੁਪਿੰਦਰ ਸਿੰਘ ਭੋਲੂ ਤੋਂ ਇਲਾਵਾ ਹੋਰ ਵੀ ਸੇਵਾਦਾਰਾਂ ਨੇ ਹਾਜਰੀ ਭਰੀ।
ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਪੰਜ ਹੋਰ ਲਿੰਕ ਸੜਕਾਂ ਦੇ ਨੀਂਹ ਪੱਥਰ ਰੱਖੇ
NEXT STORY