ਕੱਥੂਨੰਗਲ (ਕੰਬੋ) : ਅੰਮ੍ਰਿਤਸਰ-ਪਠਾਨਕੋਟ ਹਾਈਵੇ 'ਤੇ ਸਥਿਤ ਗੋਪਾਲਪੁਰ ਮੱਝਵਿੰਡ ਵਿਖੇ ਟਰੈਕਟਰ ਤੇ ਮੋਟਰਸਾਈਕਲ 'ਚ ਹੋਈ ਭਿਆਨਕ ਟੱਕਰ ਨਾਲ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਰ ਹਰਮਨ ਸਿੰਘ ਪੁੱਤਰ ਜਸਪਾਲ ਸਿੰਘ (18) ਦੇਰ ਰਾਤ ਮੋਟਰਸਾਈਕਲ 'ਤੇ ਪਿੰਡ ਦੇ ਸਟੇਡੀਅਮ 'ਚ ਖੇਡਣ ਲਈ ਜਾ ਰਿਹਾ ਸੀ ਅਤੇ ਦੂਜੇ ਪਾਸਿਓਂ ਕੁਲਵੰਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਮੱਝਵਿੰਡ ਆਪਣੇ ਟਰੈਕਟਰ 'ਤੇ ਪੈਲੀ 'ਚੋਂ ਪੱਠੇ ਲੱਦ ਕੇ ਆ ਰਿਹਾ ਸੀ। ਦੱਸਣ ਮੁਤਾਬਕ ਟਰੈਕਟਰ ਤੇ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਹਰਮਨ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਪਰਿਵਾਰਕ ਮੈਂਬਰਾਂ ਨੇ ਇਸ ਹਾਦਸੇ ਦੀ ਜਾਣਕਾਰੀ ਥਾਣਾ ਕੱਥੂਨੰਗਲ ਨੂੰ ਰਾਤ ਹੀ ਦੇ ਦਿੱਤੀ ਸੀ ਪਰ ਪੁਲਸ ਦੀ ਢਿੱਲੀ ਕਾਰਗੁਜ਼ਾਰੀ ਕਰ ਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਨੇ ਪਿੰਡ ਗੋਪਾਲਪੁਰ ਮੱਝਵਿੰਡ ਦੇ ਸਾਹਮਣੇ ਨੈਸ਼ਨਲ ਹਾਈਵੇ 'ਤੇ ਲਗਭਗ 2 ਘੰਟੇ ਜਾਮ ਲਾਈ ਰੱਖਿਆ, ਅਖੀਰ ਪੁਲਸ ਨੂੰ ਮੌਕੇ 'ਤੇ ਪਹੁੰਚ ਕੇ ਮਾਮਲਾ ਦਰਜ ਕਰਨਾ ਪਿਆ। ਪੁਲਸ ਪ੍ਰਸ਼ਾਸਨ ਨੇ ਮ੍ਰਿਤਕ ਦੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਜਲਦ ਹੀ ਦੋਸ਼ੀਆਂ ਨੂੰ ਫੜ ਕੇ ਅਗਲੀ ਕਾਨੂੰਨੀ ਕਾਰਵਾਈ ਕਰ ਦਿੱਤੀ ਜਾਵੇਗੀ।
ਕੱਲ੍ਹ ਮੋਦੀ ਸਰਕਾਰ ਖਿਲਾਫ ਸੜਕਾਂ 'ਤੇ ਉਤਰੇਗੀ ਕਾਂਗਰਸ: ਚੰਨੀ
NEXT STORY