ਗੁਰਦਾਸਪੁਰ, (ਵਿਨੋਦ, ਦੀਪਕ)- ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ ਹੋ ਗਈ। ਟੱਕਰ ਮਾਰਨ ਵਾਲਾ ਵਾਹਨ ਚਾਲਕ ਵਾਹਨ ਸਮੇਤ ਭੱਜਣ 'ਚ ਸਫ਼ਲ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਭੱਟੀਆਂ ਨਿਵਾਸੀ ਰਤਨ ਚੰਦ ਸਾਈਕਲ 'ਤੇ ਪਿੰਡ ਗੋਤ ਪੋਕਰ ਤੋਂ ਵਾਪਸ ਜਾ ਰਿਹਾ ਸੀ ਕਿ ਪੰਡੋਰੀ ਰੋਡ 'ਤੇ ਤਾਲਿਬਪੁਰ ਪੰਡੋਰੀ ਵਲੋਂ ਆ ਰਹੀ ਇਕ ਸਕਾਰਪੀਓ ਗੱਡੀ ਨੇ ਉਸ ਨੂੰ ਟੱਕਰ ਮਾਰ ਦਿੱਤੀ। ਉਸ ਨੂੰ ਜ਼ਖ਼ਮੀ ਹਾਲਤ ਵਿਚ ਸਿਵਲ ਹਸਪਤਾਲ ਲਿਆਂਦਾ ਗਿਆ, ਜਿਥੇ ਉਸ ਦੀ ਮੌਤ ਹੋ ਗਈ। ਤਿੱਬੜ ਪੁਲਸ ਨੇ ਇਸ ਸਬੰਧੀ ਕੇਸ ਦਰਜ ਕਰ ਕੇ ਕਾਰ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰਾਂਗੇ : ਆਸ਼ੂ
NEXT STORY