ਚੰਡੀਗੜ੍ਹ : ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਪੱਸ਼ਟ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬਿਨਾਂ ਕਿਸੇ ਜਾਤੀ ਜਾਂ ਧਾਰਮਿਕ ਭੇਦਭਾਵ ਦੇ ਸੂਬੇ ਦਾ ਸਰਵਪੱਖੀ ਵਿਕਾਸ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਚਾਇਤੀ ਜ਼ਮੀਨਾਂ ਦੀ ਬੋਲੀ ਬਿਨਾਂ ਕਿਸੇ ਭੇਦਭਾਵ ਦੇ ਯਕੀਨੀ ਬਣਾਈ ਜਾਵੇਗੀ ਅਤੇ ਹਰ ਜਾਤੀ/ਵਰਗ ਨੂੰ ਨਿਯਮਾਂ ਅਤੇ ਕਾਨੂੰਨ ਅਨੁਸਾਰ ਬਣਦਾ ਹੱਕ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਵੀ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਪੰਚਾਇਤੀ ਜ਼ਮੀਨਾਂ ਦੀ ਖੁੱਲ੍ਹੀ ਬੋਲੀ ਨੂੰ ਨਿਯਮਾਂ ਤਹਿਤ ਵੀਡੀਓਗ੍ਰਾਫੀ ਦੀ ਨਿਗਰਾਨੀ ਹੇਠ ਨੇਪਰੇ ਚਾੜ੍ਹਿਆ ਜਾਵੇ।
ਇਹ ਵੀ ਪੜ੍ਹੋ : ਚੱਲਦੀ ਕਾਰ ਨੂੰ ਲੱਗੀ ਅੱਗ, ਲੋਕਾਂ ਤੇ ਪੁਲਸ ਦੇ ਸਹਿਯੋਗ ਨਾਲ ਵੱਡਾ ਹਾਦਸਾ ਹੋਣੋਂ ਟਲਿਆ
ਧਾਲੀਵਾਲ ਨੇ ਅੱਜ ਮੀਡੀਆ ਦੇ ਇਕ ਤਬਕੇ ਵੱਲੋਂ ਛਾਪੀ ਖ਼ਬਰ ਦਾ ਖੰਡਨ ਕਰਦਿਆਂ ਕਿਹਾ ਕਿ ਮੀਡੀਆ ਕਰਮਚਾਰੀਆਂ ਨੂੰ ਅਜਿਹੀਆਂ ਅਧਾਰਹੀਣ ਤੱਥਾਂ ਤੋਂ ਰਹਿਤ ਖ਼ਬਰਾਂ ਛਾਪਣ ਤੋਂ ਬਚਣਾ ਚਾਹੀਦਾ ਹੈ ਤਾਂ ਜੋ ਸਮਾਜ ਦੇ ਵੱਖ-ਵੱਖ ਵਰਗਾਂ 'ਚ ਸਰਕਾਰੀ ਸਕੀਮਾਂ ਨੂੰ ਲੈ ਕੇ ਕੋਈ ਗਲਤਫਹਿਮੀ ਪੈਦਾ ਨਾ ਹੋਵੇ। ਇਸ ਦੇ ਨਾਲ ਉਨ੍ਹਾਂ ਲੋਕਾਂ ਨੂੰ ਵੀ ਬੇਨਤੀ ਕੀਤੀ ਕਿ ਅਜਿਹੇ ਗੁਮਰਾਹਕੁੰਨ ਪ੍ਰਚਾਰ ਤੋਂ ਬਚਿਆ ਜਾਵੇ। ਉਨ੍ਹਾਂ ਇਕ ਵਾਰ ਫਿਰ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਵੱਲੋਂ ਸਭ ਵਰਗਾਂ ਦੀ ਭਲਾਈ ਅਤੇ ਬਿਹਤਰੀ ਲਈ ਡਟ ਕੇ ਪਹਿਰਾ ਦਿੱਤਾ ਜਾਵੇਗਾ ਤੇ ਕਾਨੂੰਨ ਅਨੁਸਾਰ ਸਭ ਨੂੰ ਬਣਦੇ ਹੱਕ ਦਿੱਤੇ ਜਾਣਗੇ।
ਇਹ ਵੀ ਪੜ੍ਹੋ : ਕਾਨਸ ਫ਼ਿਲਮ ਫੈਸਟੀਵਲ 'ਚ ਪਹਿਲੀ ਵਾਰ 'ਕੰਟਰੀ ਆਫ਼ ਆਨਰ' ਬਣੇਗਾ ਭਾਰਤ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਦੁਖ਼ਦ ਖ਼ਬਰ: ਬੁਢਲਾਡਾ ਦੇ ਪਿੰਡ ਹਾਕਮਵਾਲਾ ਵਿਖੇ ਮਿਲੀ ਨਵਜੰਮੀ ਬੱਚੀ ਦੀ ਲਾਸ਼, ਫੈਲੀ ਸਨਸਨੀ
NEXT STORY