ਜਲੰਧਰ (ਵੈੱਬਡੈਸਕ)- ਬਠਿੰਡਾ ਦੇ ਭੋਖਰਾ ਪਿੰਡ ਨੇੜੇ ਨੈਸ਼ਨਲ ਹਾਈਵੇਅ 'ਤੇ ਸਵਾਰੀਆਂ ਨਾਲ ਭਰੀ ਇਕ ਬੱਸ ਨਾਲ ਭਿਆਨਕ ਹਾਦਸਾ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਜਿੰਦਾ ਸਥਿਤ ਇਕ ਫੈਕਟਰੀ ਦੇ ਮੁਲਾਜ਼ਮ ਬੱਸ 'ਚ ਸਵਾਰ ਹੋ ਕੇ ਜਦੋਂ ਆਪਣੇ-ਆਪਣੇ ਘਰਾਂ ਨੂੰ ਜਾ ਰਹੇ ਸਨ ਤਾਂ ਅਚਾਨਕ ਬੱਸ ਦਾ ਟਾਇਰ ਫਟਣ ਕਾਰਨ ਵੱਡਾ ਹਾਦਸਾ ਹੋ ਗਿਆ।
ਟਾਇਰ ਫਟਣ ਕਾਰਨ ਬੱਸ ਬੇਕਾਬੂ ਹੋ ਕੇ ਡਿਵਾਈਡਰ ਨਾਲ ਜਾ ਟਕਰਾਈ, ਜਿਸ ਦੌਰਾਨ 3-4 ਸਵਾਰੀਆਂ ਜ਼ਖ਼ਮੀ ਹੋ ਗਈਆਂ ਹਨ, ਜਿਨ੍ਹਾਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਕਾਮੇ ਫੈਕਟਰੀ ਦੀ ਬੱਸ 'ਚ ਹੀ ਘਰਾਂ ਤੋਂ ਆਉਂਦੇ ਹਨ ਤੇ ਬੱਸ 'ਚ ਹੀ ਘਰ ਜਾਂਦੇ ਹਨ। ਹਾਦਸੇ ਸਮੇਂ ਕਾਫ਼ੀ ਕਾਮਿਆਂ ਨੂੰ ਘਰ ਪਹੁੰਚਾ ਦਿੱਤਾ ਗਿਆ ਸੀ, ਥੋੜ੍ਹੀਆਂ ਹੀ ਸਵਾਰੀਆਂ ਸਨ, ਜੋ ਆਪਣੇ ਘਰ ਪਹੁੰਚਣ ਦੀ ਉਡੀਕ ਕਰ ਰਹੀਆਂ ਸਨ, ਪਰ ਉਨ੍ਹਾਂ ਨਾਲ ਇਹ ਮੰਦਭਾਗਾ ਹਾਦਸਾ ਵਾਪਰ ਜਾਵੇਗਾ, ਇਹ ਕਿਸੇ ਨੇ ਨਹੀਂ ਸੀ ਸੋਚਿਆ।
ਫਿਲਹਾਲ, ਮਿਲੀ ਜਾਣਕਾਰੀ ਮੁਤਾਬਕ ਖੁਸ਼ਕਿਸਮਤੀ ਇਹ ਰਹੀ ਕਿ ਹਾਦਸੇ ਦੌਰਾਨ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ, ਜਦਕਿ 3 ਔਰਤਾਂ ਜ਼ਖ਼ਮੀ ਹੋਈਆਂ ਹਨ, ਜਿਨ੍ਹਾਂ ਨੂੰ ਰਾਹਗੀਰਾਂ ਅਤੇ ਨੇੜਲੇ ਪਿੰਡਾਂ ਦੇ ਲੋਕਾਂ ਦੀ ਮਦਦ ਨਾਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ, ਜਾਖੜ, ਢੀਂਡਸਾ ਸਣੇ ਕਈ ਵੱਡੇ ਆਗੂ ਪਹੁੰਚੇ
NEXT STORY