ਦਸੂਹਾ (ਝਾਵਰ, ਨਾਗਲਾ)- ਦਸੂਹਾ ਬੱਸ ਸਟੈਂਡ ਨੇੜੇ ਹੋਏ ਸੜਕ ਹਾਦਸੇ ਵਿੱਚ ਅੱਜ ਇਕ ਭਰਾ ਦੀ ਮੌਤ ਅਤੇ ਇਕ ਭਰਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਵੇਰਵਿਆਂ ਅਨੁਸਾਰ ਸਵੇਰੇ 11:30 ਵਜੇ ਦੇ ਕਰੀਬ ਦੋ ਭਰਾ ਦਵਾਈ ਲੈ ਕੇ ਮੋਟਰਸਾਈਕਲ 'ਤੇ ਬੱਸ ਸਟੈਂਡ ਵੱਲ ਵਾਪਸ ਆ ਰਹੇ ਸਨ ਕਿ ਅਚਾਨਕ ਇਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਨਤੀਜੇ ਵਜੋਂ 68 ਸਾਲਾ ਕੈਪਟਨ ਜਸਪਾਲ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਪਿੰਡ ਰਾਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਭਰਾ ਪ੍ਰਿਥੀਪਾਲ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ: ਜਲੰਧਰ ਦੇ ਵੇਰਕਾ ਮਿਲਕ ਪਲਾਂਟ ਨੇੜੇ ਲੋਕਾਂ 'ਚ ਮਚੀ ਹਫ਼ੜਾ-ਦਫ਼ੜੀ, ਮੰਜ਼ਰ ਵੇਖ ਉੱਡੇ ਹੋਸ਼

ਉਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਦਸੂਹਾ ਵਿੱਚ ਦਾਖ਼ਲ ਕਰਵਾਇਆ ਗਿਆ। ਉਨ੍ਹਾਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਬਾਅਦ ਵਿੱਚ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ। ਪਿੰਡ ਦੇ ਸਰਪੰਚ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਭਰਾਵਾਂ ਦੇ ਬੱਚੇ ਵਿਦੇਸ਼ ਵਿੱਚ ਰਹਿੰਦੇ ਹਨ, ਜਦਕਿ ਉਹ ਅੱਖਾਂ ਦੀ ਦਵਾਈ ਖ਼ਰੀਦਣ ਲਈ ਦਸੂਹਾ ਆਏ ਸਨ ਅਤੇ ਪਿੰਡ ਵਾਪਸ ਆ ਰਹੇ ਸਨ। ਹਾਦਸੇ ਵਾਲੀ ਥਾਂ ਨੇੜੇ ਸੜਕ 'ਤੇ ਵੱਡੀ ਮਾਤਰਾ ਵਿੱਚ ਖ਼ੂਨ ਡੁੱਲਿਆ ਹੋਇਆ ਨਜ਼ਰ ਆ ਰਿਹਾ ਸੀ। ਇਸ ਸਬੰਧੀ ਜਾਂਚ ਅਧਿਕਾਰੀ ਏ. ਐੱਸ. ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਟਰੱਕ ਡਰਾਈਵਰ ਦੀ ਪਛਾਣ ਸੁਰਿੰਦਰ ਸਿੰਘ ਵਾਸੀ ਪਾਲਦੀ ਮਾਹਲਪੁਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ: Punjab: ਇਹਨੂੰ ਕਹਿੰਦੇ ਨੇ ਕਿਸਮਤ! 100 ਲਾਟਰੀਆਂ ਖ਼ਰੀਦੀਆਂ ਤੇ 100 ਹੀ ਜਿੱਤੀਆਂ, ਹੋ ਗਿਆ ਮਾਲੋ-ਮਾਲ
ਲੋਕਾਂ ਦੀ ਮਦਦ ਨਾਲ ਉਸ ਨੂੰ ਗ੍ਰਿਫ਼ਤਾਰ ਕਰਕੇ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਟਰੱਕ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਇਸ ਸਬੰਧੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਜਦਕਿ ਲਾਸ਼ ਨੂੰ ਸਿਵਲ ਹਸਪਤਾਲ ਦਸੂਹਾ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਪੁਲਸ ਸਟੇਸ਼ਨ ਨੂੰ ਮਿਲੀ ਧਮਕੀ! ਵਧਾਈ ਗਈ ਸੁਰੱਖਿਆ, ਪੁਲਸ ਫੋਰਸ ਤਾਇਨਾਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਧੀ ਨੂੰ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ ਮੱਥਾ ਟਿਕਾਉਣ ਚੱਲੀ ਸੀ ਮਾਂ! ਰਾਹ 'ਚ ਵਾਪਰ ਗਈ ਅਣਹੋਣੀ (ਵੀਡੀਓ)
NEXT STORY