ਲੁਧਿਆਣਾ : ਪੰਜਾਬ ਵਿਚ ਵਿਸ਼ਵਕਰਮਾ ਡੇਅ ਵਾਲੇ ਦਿਨ ਵੱਡਾ ਵਾਦਸਾ ਵਾਪਰਿਆ ਹੈ। ਜਿਸ ਵਿਚ ਇਕ ਤੋਂ ਬਾਅਦ ਇਕ ਦਰਜਨਾਂ ਗੱਡੀਆਂ ਦੀ ਆਪਸ ਵਿਚ ਟੱਕਰ ਹੋ ਗਈ ਹੈ। ਇਸ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ ਜਦਕਿ ਕਈ ਲੋਕ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਇਹ ਹਾਦਸਾ ਖੰਨਾ ਦੇ ਨੈਸ਼ਨਲ ਹਾਈਵੇ ’ਤੇ ਵਾਪਰਿਆ ਦੱਸਿਆ ਜਾ ਰਿਹਾ ਹੈ। ਦਰਅਸਲ ਅੱਜ ਸਵੇਰੇ ਨੈਸ਼ਨਲ ਹਾਈਵੇ ’ਤੇ ਸੰਘਣੀ ਧੁੰਦ ਛਾਈ ਹੋਈ ਸੀ, ਜਿਸ ਕਾਰਣ ਇਹ ਹਾਦਸਾ ਵਾਪਰਿਆ ਹੈ।
ਇਹ ਵੀ ਪੜ੍ਹੋ : ਗੁਰੂਹਰਸਹਾਏ ’ਚ ਵੱਡੀ ਵਾਰਦਾਤ, ਮਾਮੇ ਵਲੋਂ ਗੋਲ਼ੀਆਂ ਮਾਰ ਕੇ ਭਾਣਜੇ ਦਾ ਕਤਲ
ਇਸ ਹਾਦਸੇ ਵਿਚ ਜਿੱਥੇ ਇਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ, ਉਥੇ ਹੀ ਦਰਜਨਾਂ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ। ਜਦਕਿ ਕਈ ਗੱਡੀਆਂ ਦੇ ਤਾਂ ਪਰਖੱਚੇ ਹੀ ਉੱਡ ਗਏ ਹਨ। ਹਾਦਸੇ ਵਿਚ ਪੰਜਾਬ ਰੋਡਵੇਜ਼ ਦੀ ਬੱਸ ਵੀ ਲਪੇਟ ਵਿਚ ਆਈ ਹੈ। ਵੱਡੀ ਗਿਣਤੀ ਵਿਚ ਗੱਡੀਆਂ ਟਕਰਾਉਣ ਕਰਾਣ ਸੜਕ ’ਤੇ ਵੀ ਕੁੱਝ ਸਮੇਂ ਲਈ ਜਾਮ ਲੱਗ ਗਿਆ ਜਦਕਿ ਪੁਲਸ ਵਲੋਂ ਨੁਕਸਾਨੇ ਗਏ ਵਾਹਨਾਂ ਨੂੰ ਇਕ ਪਾਸੇ ਕਰਕੇ ਟ੍ਰੈਫਿਕ ਚਾਲੂ ਕਰਵਾਇਆ ਗਿਆ। ਇਸ ਹਾਦਸੇ ਵਿਚ ਜਾਨੀ ਨੁਕਸਾਨ ਦੇ ਨਾਲ ਨਾਲ ਵੱਡੇ ਪੱਧਰ ’ਤੇ ਮਾਲੀ ਨੁਕਸਾਨ ਵੀ ਹੋਇਆ ਹੈ।
ਇਹ ਵੀ ਪੜ੍ਹੋ : ਦੀਵਾਲੀ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੰਜਾਬੀਆਂ ਨੂੰ ਵੱਡਾ ਤੋਹਫ਼ਾ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਈ-ਦੂਜ ਤੋਂ ਪਹਿਲਾਂ ਭੈਣ-ਭਰਾ ਨੇ ਇਕੱਠਿਆਂ ਦੁਨੀਆ ਨੂੰ ਕਿਹਾ ਅਲਵਿਦਾ, ਮੰਜ਼ਰ ਵੇਖ ਸਹਿਮੇ ਲੋਕ
NEXT STORY