ਗੁਰਦਾਸਪੁਰ(ਹਰਜਿੰਦਰ ਸਿੰਘ ਗੋਰਾਇਆ)- ਗੁਰਦਾਸਪੁਰ ਤੋਂ ਬਹਿਰਾਮਪੁਰ ਨੂੰ ਜਾਂਦੀ ਸੜਕ ’ਤੇ ਪਿੰਡ ਬਰਨਾਲਾ ਨੇੜੇ ਅੱਜ ਇੱਕ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਅਚਾਨਕ ਪਲਟ ਗਈ। ਹਾਦਸੇ ਵਿੱਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ, ਜਦਕਿ ਬੱਸ ਨੂੰ ਨੁਕਸਾਨ ਪਹੁੰਚਿਆ ਹੈ।
ਇਹ ਵੀ ਪੜ੍ਹੋ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਮੱਦੇਨਜ਼ਰ ਲੱਗੀਆਂ ਵੱਡੀਆਂ ਪਾਬੰਦੀ, 5 ਦਿਨਾਂ ਲਈ ਹੁਕਮ ਜਾਰੀ
ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸਵਾਰੀਆਂ ਨੂੰ ਉਨ੍ਹਾਂ ਦੇ ਟਿਕਾਣਿਆਂ ’ਤੇ ਉਤਾਰਨ ਤੋਂ ਬਾਅਦ ਬੱਸ ਖਾਲੀ ਵਾਪਸ ਗੁਰਦਾਸਪੁਰ ਵੱਲ ਆ ਰਹੀ ਸੀ। ਬੱਸ ਵਿੱਚ ਉਸ ਸਮੇਂ ਸਿਰਫ਼ ਡਰਾਈਵਰ ਅਤੇ ਕੰਡਕਟਰ ਮੌਜੂਦ ਸਨ। ਦੱਸਿਆ ਜਾ ਰਿਹਾ ਹੈ ਕਿ ਪਿੰਡ ਬਰਨਾਲਾ ਨੇੜੇ ਸੜਕ ’ਤੇ ਇੱਕ ਟਰਾਲੀ ਨੂੰ ਕਰਾਸ ਕਰਨ ਦੌਰਾਨ ਅਚਾਨਕ ਬੱਸ ਬੇਕਾਬੂ ਹੋ ਕੇ ਪਲਟ ਗਈ।
ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ
ਹਾਦਸੇ ਤੋਂ ਬਾਅਦ ਮੌਕੇ ’ਤੇ ਲੋਕ ਇਕੱਠੇ ਹੋ ਗਏ। ਰਾਹਤ ਦੀ ਗੱਲ ਇਹ ਰਹੀ ਕਿ ਬੱਸ ਵਿੱਚ ਸਵਾਰੀਆਂ ਨਾ ਹੋਣ ਕਾਰਨ ਕਿਸੇ ਯਾਤਰੀ ਨੂੰ ਸੱਟ ਨਹੀਂ ਲੱਗੀ। ਬੱਸ ਦਾ ਡਰਾਈਵਰ ਅਤੇ ਕੰਡਕਟਰ ਵੀ ਸਹੀ-ਸਲਾਮਤ ਦੱਸੇ ਜਾ ਰਹੇ ਹਨ। ਹਾਦਸੇ ਵਿੱਚ ਕਿਸੇ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਵੀ ਕੋਈ ਸੂਚਨਾ ਨਹੀਂ ਹੈ। ਹਾਦਸੇ ਵਿੱਚ ਬੱਸ ਦੇ ਬਾਹਰੀ ਹਿੱਸੇ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ। ਫਿਲਹਾਲ ਬੱਸ ਪਲਟਣ ਦੇ ਅਸਲ ਕਾਰਨਾਂ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ।
ਇਹ ਵੀ ਪੜ੍ਹੋ- ਪੰਜਾਬ ਦੇ ਕੈਮਿਸਟਾਂ ਲਈ ਵੱਡੀ ਰਾਹਤ, ਹੋਰ 3 ਮਹੀਨਿਆਂ ਦਾ ਮਿਲਿਆ ਸਮਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਜਲੰਧਰ 'ਚ ਵੱਡਾ ਹਾਦਸਾ! ਭੈਣ ਨੂੰ ਸਕੂਲ ਛੱਡਣ ਜਾ ਰਹੇ ਭਰਾ ਦੀ ਦਰਦਨਾਕ ਮੌਤ
NEXT STORY