ਘੱਲਖੁਰਦ (ਦਲਜੀਤ)– ਸੋਮਵਾਰ ਦੇਰ ਸ਼ਾਮ ਘੱਲਖੁਰਦ ਦੇ ਨਹਿਰੀ ਪੁਲ ’ਤੇ ਸੜਕ ਕਿਨਾਰੇ ਖੜ੍ਹੇ ਆਲੂਆਂ ਨਾਲ ਭਰੇ ਟਰੱਕ ਨਾਲ ਪੰਜਾਬ ਰੋਡਵੇਜ਼ ਦੀ ਬੱਸ ਦੀ ਭਿਆਨਕ ਟੱਕਰ ਹੋ ਗਈ। ਇਸ ਘਟਨਾ ਦੌਰਾਨ ਬੱਸ ’ਚ ਸਵਾਰ ਕਰੀਬ 35 ਸਵਾਰੀਆਂ ਦੇ ਗੰਭੀਰ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ’ਚ ਦਾਖਲ ਕਰਵਾਇਆ ਗਿਆ ਹੈ ਅਤੇ ਜ਼ਿਆਦਾ ਗੰਭੀਰ ਜ਼ਖਮੀਆਂ ਨੂੰ ਲੁਧਿਆਣਾ ਡੀ.ਐੱਮ.ਸੀ. ਹਸਪਤਾਲ ਰੈਫਰ ਕੀਤਾ ਗਿਆ ਹੈ।
ਇਸ ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਘੱਲਖੁਰਦ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲੋਕਾਂ ਦੀ ਮਦਦ ਨਾਲ ਬੱਸ ’ਚ ਫਸੇ ਜ਼ਖਮੀ ਯਾਤਰੀਆਂ ਨੂੰ ਬਾਹਰ ਕੱਢਿਆ ਅਤੇ 108 ਐਂਬੂਲੈਂਸ ਦੀ ਮਦਦ ਨਾਲ ਹਸਪਤਾਲਾਂ ’ਚ ਦਾਖਲ ਕਰਵਾਇਆ।
ਇਹ ਵੀ ਪੜ੍ਹੋ- ਟਾਇਰ ਫਟਣ ਕਾਰਨ ਬੇਕਾਬੂ ਹੋਈ ਸਵਾਰੀਆਂ ਨਾਲ ਭਰੀ ਬੱਸ, ਹੋਇਆ ਵੱਡਾ ਹਾਦਸਾ (ਵੀਡੀਓ)
ਜਾਣਕਾਰੀ ਅਨੁਸਾਰ ਘੱਲਖੁਰਦ ਦੀਆਂ ਨਹਿਰਾਂ ਦੇ ਨਜ਼ਦੀਕ ਇਕ ਟਰੱਕ ਡਰਾਈਵਰ ਅਤੇ ਕੰਡਕਟਰ ਨੇ ਬਰਸਾਤ ਦਾ ਮੌਸਮ ਹੋਣ ਕਾਰਨ ਟਰੱਕ ਉੱਪਰ ਤਰਪਾਲ ਵਿਛਾਉਣ ਲਈ ਟਰੱਕ ਨੂੰ ਸੜਕ ਕਿਨਾਰੇ ਖੜ੍ਹਾ ਕੀਤਾ ਸੀ। ਇਸ ਦੌਰਾਨ ਲੁਧਿਆਣਾ ਤੋਂ ਫਿਰੋਜ਼ਪੁਰ ਵੱਲ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਤੇਜ਼ ਰਫਤਾਰ ਨਾਲ ਆ ਕੇ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦੀਆਂ ਸੀਟਾਂ ਵੀ ਉਖੜ ਗਈਆਂ ਅਤੇ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ।
ਇਸ ਹਾਦਸੇ ਵਿਚ ਬੱਸ ’ਚ ਸਵਾਰ ਕਰੀਬ 35 ਸਵਾਰੀਆਂ ਬੁਰੀ ਤਰ੍ਹਾਂ ਜ਼ਖਮੀ ਹੋ ਗਈਆਂ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮੌਕੇ ’ਤੇ ਪਹੁੰਚੀ ਥਾਣਾ ਘੱਲਖੁਰਦ ਦੀ ਇੰਚਾਰਜ ਜਸਵਿੰਦਰ ਕੌਰ ਨੇ ਦੱਸਿਆ ਕਿ ਹਾਦਸੇ ’ਚ ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ ਅਤੇ ਘਟਨਾ ਦੀ ਜਾਂਚ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਾਜਾਇਜ਼ ਸੰਬੰਧਾਂ ਕਾਰਨ ਸਾਜਿਸ਼ ਤਹਿਤ ਬਜ਼ੁਰਗ ਨੂੰ ਦਿੱਤੀ ਦਰਦਨਾਕ ਮੌਤ, 6 ਮੁਲਜ਼ਮ ਗ੍ਰਿਫ਼ਤਾਰ, ਖੁੱਲ੍ਹੇ ਵੱਡੇ ਰਾਜ਼
NEXT STORY