ਕਪੂਰਥਲਾ (ਵਿਪਨ)- ਪੰਜਾਬ ਵਿਚ ਪੈ ਰਹੇ ਮੀਂਹ ਦਾ ਲਗਾਤਾਰ ਕਹਿਰ ਜਾਰੀ ਹੈ। ਤੇਜ਼ ਮੀਂਹ ਕਾਰਨ ਕਪੂਰਥਲਾ ਦੇ ਕਾਸਾਬਾਂ ਮੁੱਹਲਾ 'ਚ ਪੁਰਾਣਾ ਖ਼ਸਤਾਹਾਲ ਹਾਲ ਮਕਾਨ ਡਿੱਗ ਗਿਆ। ਗਨੀਮਤ ਇਹ ਰਹੀ ਕਿ ਕੋਈ ਜਾਨੀ-ਮਾਲੀ ਨੁਕਸਾਨ ਨਹੀਂ ਹੋਇਆ ਹੈ। ਇਥੇ ਦੱਸ ਦੇਈਏ ਕਿ ਪਿਛਲੇ ਹਫ਼ਤੇ ਹੀ ਨਗਰ ਨਿਗਮ ਕਪੂਰਥਲਾ ਵੱਲੋਂ ਅਸੁਰੱਖਿਅਤ ਇਮਾਰਤ ਦਾ ਨੋਟਿਸ ਨਗਾਇਆ ਗਿਆ ਸੀ।

ਜ਼ਿਕਰਯੋਗ ਹੈ ਕਿ ਪਹਾੜੀ ਖੇਤਰਾਂ ਵਿਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਬਿਆਸ ਦਰਿਆ ਵਿਚ ਪਾਣੀ ਦੇ ਵਧੇ ਪੱਧਰ ਦੇ ਮੱਦੇਨਜ਼ਰ ਕਪੂਰਥਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਅਲਰਟ ਜਾਰੀ ਕਰਦਿਆਂ ਲੋਕਾਂ ਨੂੰ ਘਰਾਂ ਨੂੰ ਖਾਲੀ ਕਰਕੇ ਸੁਰੱਖਿਅਤ ਥਾਵਾਂ 'ਤੇ ਆਉਣ ਦੀ ਅਪੀਲ ਕੀਤੀ ਹੈ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਭਾਰੀ ਮੀਂਹ ਕਾਰਨ ਬਿਆਸ ਦਰਿਆ ਵਿਚ ਪਾਣੀ ਦਾ ਪੱਧਰ 2.35 ਲੱਖ ਕਿਊਸਕ ਹੋ ਗਿਆ ਹੈ, ਜਿਸ ਕਾਰਨ ਨੀਂਵੇ ਖੇਤਰਾਂ ਵਿਚ ਰਹਿ ਰਹੇ ਲੋਕ ਤੁਰੰਤ ਸੁਰੱਖਿਅਤ ਥਾਵਾਂ 'ਤੇ ਆ ਜਾਣ। ਉਨ੍ਹਾਂ ਇਹ ਵੀ ਦੱਸਿਆ ਕਿ ਮੌਸਮ ਵਿਭਾਗ ਵੱਲੋਂ ਕਪੂਰਥਲਾ ਜ਼ਿਲ੍ਹੇ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਲੰਘੀ ਰਾਤ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਵੱਧ ਰਿਹਾ ਹੈ।
ਇਹ ਵੀ ਪੜ੍ਹੋ: CM ਭਗਵੰਤ ਮਾਨ ਵੱਲੋਂ ਟਾਂਡਾ ਵਿਖੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ, ਕੀਤਾ ਵੱਡਾ ਐਲਾਨ


ਇਹ ਵੀ ਪੜ੍ਹੋ: ਪੰਜਾਬ 'ਚ ਲੱਗੀ ਛੁੱਟੀਆਂ ਦੀ ਝੜੀ! ਜਾਣੋ ਸਤੰਬਰ ਮਹੀਨੇ 'ਚ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੁਖਬੀਰ ਸਿੰਘ ਬਾਦਲ ਨੇ PM ਮੋਦੀ ਨੂੰ ਲਿਖੀ ਚਿੱਠੀ, ਪੰਜਾਬ ਲਈ ਵਿਸ਼ੇਸ਼ ਪੈਕੇਜ ਸਣੇ ਚੁੱਕੀਆਂ ਇਹ ਮੰਗਾਂ
NEXT STORY