ਜਲੰਧਰ (ਵੈੱਬਡੈਸਕ)- ਪੰਜਾਬ ਦੇ ਮੋਗਾ ਹਾਈਵੇਅ 'ਤੇ ਇਕ ਭਿਆਨਕ ਹਾਦਸਾ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ, ਜਿੱਥੇ ਸ੍ਰੀ ਮੁਕਤਸਰ ਸਾਹਿਬ ਤੋਂ ਮੱਥਾ ਟੇਕ ਕੇ ਘਰ ਪਰਤ ਰਹੇ ਇਕ ਪਰਿਵਾਰ ਦੇ 13 ਮੈਂਬਰਾਂ ਨਾਲ ਭਰੀ ਟੈਂਪੂ ਟਰੈਵਲ ਦੀ ਟਰੈਕਟਰ-ਟਰਾਲੀ ਨਾਲ ਭਿਆਨਕ ਟੱਕਰ ਹੋ ਗਈ।

ਇਸ ਭਿਆਨਕ ਟੱਕਰ ਕਾਰਨ ਟੈਂਪੂ ਟਰੈਵਲ ਪਲਟ ਗਈ ਤੇ ਸਵਾਰੀਆਂ ਅੰਦਰ ਬੁਰੀ ਤਰ੍ਹਾਂ ਫਸ ਗਈਆਂ ਤੇ ਗੰਭੀਰ ਰੂਪ 'ਚ ਜ਼ਖਮੀ ਹੋਏ ਹਨ। ਰਾਹਗੀਰਾਂ ਦੀ ਮਦਦ ਨਾਲ ਗੱਡੀ 'ਚ ਫਸੇ ਲੋਕਾਂ ਨੂੰ ਬੜੀ ਮਿਹਨਤ-ਮੁਸ਼ੱਕਤ ਤੋਂ ਬਾਅਦ ਬਾਹਰ ਕੱਢਿਆ ਗਿਆ। ਟੈਂਪੂ ਟਰੈਵਲ ਦਾ ਇੰਨਾ ਬੁਰੀ ਤਰ੍ਹਾਂ ਨੁਕਸਾਨ ਹੋਇਆ ਕਿ ਲੋਕਾਂ ਨੂੰ ਬਾਹਰ ਕੱਢਣ ਲਈ ਗੱਡੀ ਦੇ ਸ਼ੀਸ਼ੇ ਤੇ ਖਿੜਕੀਆਂ ਵੀ ਤੋੜਨੀਆਂ ਪਈਆਂ ਸਨ। ਬਾਹਰ ਕੱਢਣ ਤੋਂ ਬਾਅਦ ਉਨ੍ਹਾਂ ਨੂੰ ਨੇੜਲੇ ਹਸਪਤਾਲ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।

ਇਸ ਭਿਆਨਕ ਟੱਕਰ 'ਚ ਗੱਡੀ ਦੇ ਨਾਲ-ਨਾਲ ਟਰੈਕਟਰ ਦਾ ਵੀ ਕਾਫ਼ੀ ਨੁਕਸਾਨ ਹੋਇਆ ਹੈ। ਲੋਕਾਂ ਨੇ ਰਾਹਗੀਰਾਂ ਦੀ ਮਦਦ ਨਾਲ ਪਲਟੀ ਹੋਈ ਟੈਂਪੂ ਟਰੈਵਲ ਨੂੰ ਬੜੀ ਮੁਸ਼ਕਲ ਨਾਲ ਸਿੱਧਾ ਕੀਤਾ ਤੇ ਅੰਦਰ ਫਸੇ ਲੋਕਾਂ ਨੂੰ ਬਾਹਰ ਕੱਢਿਆ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਪੁਲਸ ਦੀ ਵੱਡੀ ਕਾਰਵਾਈ, 24 ਘੰਟਿਆਂ 'ਚ ਹੀ ਮਾਰ ਸੁੱਟਿਆ ਸ਼ਹੀਦ ਮੁਲਾਜ਼ਮ ਅੰਮ੍ਰਿਤਪਾਲ ਦਾ ਕਾਤਲ (ਵੀਡੀਓ)
NEXT STORY