ਭਵਾਨੀਗੜ੍ਹ (ਕਾਂਸਲ)- ਸੰਗਰੂਰ ਤੋਂ ਇਕ ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸੰਗਰੂਰ-ਪਟਿਆਲਾ ਨੈਸ਼ਨਲ ਹਾਈਵੇਅ 'ਤੇ ਭਵਾਨੀਗੜ੍ਹ ਨੇੜੇ ਇਕ ਪੀ.ਆਰ.ਟੀ.ਸੀ. ਦੀ ਬੱਸ ਪਲਟ ਗਈ ਹੈ, ਜਿਸ ਕਾਰਨ 15 ਦੇ ਕਰੀਬ ਯਾਤਰੀਆਂ ਦੇ ਗੰਭੀਰ ਸੱਟਾਂ ਆਈਆਂ ਹਨ।

ਜਾਣਕਾਰੀ ਮੁਤਾਬਕ ਇਹ ਬੱਸ ਪਟਿਆਲਾ ਤੋਂ ਬਠਿੰਡਾ ਵੱਲ ਜਾ ਰਹੀ ਸੀ, ਹਾਦਸੇ ਸਮੇਂ ਇਸ 'ਚ ਕਰੀਬ 50 ਸਵਾਰੀਆਂ ਮੌਜੂਦ ਸਨ। ਜਦੋਂ ਬੱਸ ਨਜ਼ਦੀਕ ਸਥਿਤ ਹਨੀ ਢਾਬੇ ਨੇੜੇ ਪਹੁੰਚੀ ਤਾਂ ਅਚਾਨਕ ਇਕ ਟੈਂਕਰ ਸੜਕ 'ਤੇ ਆ ਗਿਆ, ਜਿਸ ਨਾਲ ਟੱਕਰ ਤੋਂ ਬਚਾਉਂਦੇ ਸਮੇਂ ਬੱਸ ਦਾ ਸੰਤੁਲਨ ਵਿਗੜ ਗਿਆ ਤੇ ਇਹ ਇਹ ਹਾਦਸਾ ਹੋ ਗਿਆ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ ਤੇ ਤੁਰੰਤ ਜ਼ਖ਼ਮੀਆਂ ਨੂੰ ਭਵਾਨੀਗੜ੍ਹ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਫਿਲਹਾਲ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ।
ਇਹ ਵੀ ਪੜ੍ਹੋ- ਪੁਲਸ ਮੁਲਾਜ਼ਮਾਂ ਤੋਂ ਬਾਅਦ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀਆਂ ਛੁੱਟੀਆਂ ਵੀ ਹੋਈਆਂ ਰੱਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਐਮਾਜ਼ੋਨ ਵੱਲੋਂ ਪਾਵਨ ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ਦੇ ਮਾਮਲੇ ਦਾ SGPC ਪ੍ਰਧਾਨ ਨੇ ਲਿਆ ਸਖ਼ਤ ਨੋਟਿਸ
NEXT STORY