ਸੁਲਤਾਨਪੁਰ ਲੋਧੀ (ਵੈੱਬ ਡੈਸਕ)- ਸੁਲਤਾਨਪੁਰ ਲੋਧੀ ਵਿਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ ਪਾਠੀ ਸਿੰਘ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਜੀਤ ਸਿੰਘ (25) ਵਾਸੀ ਸ਼ਤਾਬਗੜ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਪਾਠੀ ਮਨਜੀਤ ਸਿੰਘ ਮੋਟਰਸਾਈਕਲ 'ਤੇ ਸਵਾਰ ਹੋ ਕੇ ਤੜਕਸਾਰ ਗੁਰੂ ਘਰ ਜਾ ਰਿਹਾ ਸੀ ਕਿ ਇਸੇ ਦੌਰਾਨ ਇਕ ਟਰੈਕਟਰ-ਟਰਾਲੀ ਨੇ ਟੱਕਰ ਮਾਰ ਦਿੱਤੀ, ਜਿਸ ਕਰਕੇ ਉਕਤ ਬਾਦਸਾ ਵਾਪਰ ਗਿਆ।
ਦੱਸਿਆ ਜਾ ਰਿਹਾ ਹੈ। ਟਰੈਕਟਰ-ਟਰਾਲੀ ਪਰਾਲੀ ਦੀਆਂ ਗੱਠਾਂ ਨਾਲ ਲੱਦੀ ਹੋਈ ਸੀ। ਮਨਜੀਤ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮਨਮੀਤ ਸਿੰਘ ਸੁਲਤਾਨਪੁਰ ਲੋਧੀ ਦੇ ਇਤਿਹਾਸਿਕ ਗੁਰਦੁਆਰਾ ਅੰਤਰਯਾਮਤਾ ਵਿਖੇ ਪਾਠੀ ਸਿੰਘ ਵਜੋਂ ਸੇਵਾਵਾਂ ਨਿਭਾ ਰਿਹਾ ਸੀ ਅਤੇ ਬੇਹੱਦ ਕਮਜ਼ੋਰ ਆਰਥਿਕ ਹਾਲਾਤ ਦੇ ਨਾਲ ਜੂਝ ਰਿਹਾ ਸੀ।
ਇਹ ਵੀ ਪੜ੍ਹੋ: ਜਲੰਧਰ 'ਚ ਬਾਡੀ ਬਿਲਡਰ ਵਰਿੰਦਰ ਘੁੰਮਣ ਦੇ ਨਾਂ ਦਾ ਬਣਿਆ ਪਾਰਕ, ਧੀ ਨੇ ਕੀਤਾ ਉਦਘਾਟਨ ਤੇ ਦਿੱਤਾ ਇਹ ਸੰਦੇਸ਼

ਹਾਦਸੇ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰਿਵਾਰਕ ਮੈਂਬਰਾਂ ਵੱਲੋਂ ਸ਼ੱਕ ਜਤਾਇਆ ਗਿਆ ਹੈ ਕਿ ਝੋਨੇ ਦੀ ਪਰਾਲੀ ਦੀਆਂ ਪੰਡਾਂ ਲੱਦਣ ਵਾਲੀ ਟਰਾਲੀ ਵੱਲੋਂ ਟੱਕਰ ਮਾਰਨ ਕਰਕੇ ਹਾਦਸਾ ਵਾਪਰਿਆ ਹੈ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਟੱਕਰ ਮਾਰਨ ਤੋਂ ਬਾਅਦ ਮਨਮੀਤ ਦੀ ਲਾਸ਼ ਉੱਥੇ ਦੋ ਤੋਂ ਤਿੰਨ ਘੰਟੇ ਪਈ ਰਹੀ। ਜੇਕਰ ਟਰਾਲੀ ਚਾਲਕ ਉਸ ਨੂੰ ਸਮੇਂ ਸਿਰ ਮੁੱਢਲੀ ਸਿਹਤ ਸਹਾਇਤਾ ਪ੍ਰਦਾਨ ਕਰਵਾ ਦਿੰਦਾ ਤਾਂ ਸ਼ਾਇਦ ਉਸ ਦੀ ਜਾਨ ਬਚ ਜਾਂਦੀ। ਇਸ ਕਾਰਨ ਪਰਿਵਾਰਕ ਮੈਂਬਰਾਂ ਵਿੱਚ ਭਾਰੀ ਰੋਸ ਹੈ। ਦੂਜੇ ਪਾਸੇ ਮਾਮਲੇ ਨੂੰ ਲੈ ਕੇ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ ਦੇ ਮੁਅੱਤਲ DIG ਭੁੱਲਰ ਦਾ ਵਿਦੇਸ਼ੀ ਕੁਨੈਕਸ਼ਨ ਆਇਆ ਸਾਹਮਣੇ! ਜਾਇਦਾਦਾਂ ਬਾਰੇ CBI ਦੇ ਵੱਡੇ ਖ਼ੁਲਾਸੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
PUNJAB : ਦੇਖਦੇ ਹੀ ਦੇਖਦੇ ਗਟਰ 'ਚ ਡਿੱਗਿਆ ਮੁੰਡਾ, ਪੈ ਗਿਆ ਰੌਲਾ, ਵੀਡੀਓ ਦੇਖ ਨਿਕਲੇਗਾ ਤ੍ਰਾਹ
NEXT STORY