ਮਲਸੀਆਂ (ਅਰਸ਼ਦੀਪ)- ਇਥੋਂ ਨਜ਼ਦੀਕੀ ਪਿੰਡ ਅੱਡਾ ਰੂਪੇਵਾਲ ਤੋਂ ਇਕ ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਟਰੈਕਟਰ-ਟਰਾਲੀ ਤੇ ਮੋਟਰਸਾਈਕਲ ਦੀ ਟੱਕਰ ’ਚ ਮੋਟਰਸਾਈਕਲ ਸਵਾਰ ਇਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ ਰਾਤ ਕਰੀਬ 7.30 ਵਜੇ ਪਰਾਲੀ ਦੀਆਂ ਗੰਢਾਂ ਨਾਲ ਲੱਦੀ ਟਰਾਲੀ ਲੋਹੀਆਂ ਤੋਂ ਮਲਸੀਆਂ ਵੱਲ ਆ ਰਹੀ ਸੀ।
ਦੂਜੇ ਪਾਸੇ ਮੋਟਰਸਾਈਕਲ ਸਵਾਰ 2 ਪ੍ਰਵਾਸੀ ਮਜ਼ਦੂਰ ਮਲਸੀਆਂ ਤੋਂ ਖਰੀਦਦਾਰੀ ਕਰ ਕੇ ਲੋਹੀਆਂ ਵੱਲ ਨੂੰ ਜਾ ਰਹੇ ਸਨ, ਜਿਨ੍ਹਾਂ ਦੀ ਪਛਾਣ ਸੰਦੀਪ ਕੁਮਾਰ ਤੇ ਆਸ਼ੀਸ਼ ਕੁਮਾਰ ਵਾਸੀ ਬਿਹਾਰ ਹਾਲ ਵਾਸੀ ਪਿੰਡ ਚੱਕ ਚੇਲਾ ਵਜੋਂ ਹੋਈ, ਜਦ ਇਹ ਅੱਡਾ ਰੂਪੇਵਾਲ ਵਿਖੇ ਪੀ.ਐੱਨ.ਬੀ. ਬੈਂਕ ਦੇ ਨਜ਼ਦੀਕ ਪਹੁੰਚੇ ਤਾਂ ਸਾਹਮਣੇ ਤੋਂ ਪਰਾਲੀ ਦੀਆਂ ਗੰਢਾਂ ਨਾਲ ਲੱਦੀ ਟਰੈਕਟਰ-ਟਰਾਲੀ ਨਾਲ ਟੱਕਰਾ ਗਏ, ਜਿਸ ਕਾਰਨ ਇਹ ਗੰਭੀਰ ਜ਼ਖਮੀ ਹੋ ਗਏ। ਹਾਦਸੇ ਉਪਰੰਤ ਟਰੈਕਟਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।
ਇਹ ਵੀ ਪੜ੍ਹੋ- ਦੁਸਹਿਰੇ ਵਾਲੇ ਦਿਨ ਹੋ ਗਿਆ ਅਨੋਖਾ 'ਕਾਂਡ', ਅੱਗ ਲੱਗਣ ਤੋਂ ਪਹਿਲਾਂ ਹੀ ਮੂਧੇ ਮੂੰਹ ਡਿੱਗਿਆ 'ਰਾਵਣ'
ਹਾਦਸੇ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੇ ਏ.ਐੱਸ.ਆਈ. ਜਗਤਾਰ ਸਿੰਘ ਤੇ ਏ.ਐੱਸ.ਆਈ. ਜਗਦੇਵ ਸਿੰਘ ਵੱਲੋਂ ਸਰਕਾਰੀ ਗੱਡੀ ’ਚ ਦੋਵਾਂ ਜ਼ਖਮੀਆਂ ਨੂੰ ਸ਼ਾਹਕੋਟ ਦੇ ਸਿਵਲ ਹਸਪਤਾਲ ਵਿਖੇ ਪਹੁੰਚਾਇਆ ਗਿਆ, ਜਿਥੇ ਡਿਊਟੀ ’ਤੇ ਮੌਜੂਦ ਡਾਕਟਰਾਂ ਵੱਲੋਂ ਜਾਂਚ ਉਪਰੰਤ ਸੰਦੀਪ ਕੁਮਾਰ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਜਦਕਿ ਆਸ਼ੀਸ਼ ਕੁਮਾਰ ਦੀ ਗੰਭੀਰ ਹਾਲਤ ਦੇਖਦਿਆਂ ਉਸ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਜਲੰਧਰ ਦੇ ਸਰਕਾਰੀ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ।
ਇਸ ਮੌਕੇ ਏ.ਐੱਸ.ਆਈ. ਜਗਤਾਰ ਸਿੰਘ ਨੇ ਕਿਹਾ ਕਿ ਪੁਲਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਮਲਸੀਆਂ ਪੁਲਸ ਦੇ ਮੁਲਾਜ਼ਮਾਂ ਇਨਸਾਨੀਅਤ ਦਿਖਾਉਂਦੇ ਹੋਏ ਐਂਬੂਲੈਂਸ ਦੀ ਉਡੀਕ ਕਰਨ ਦੀ ਬਜਾਏ ਆਪਣੀ ਗੱਡੀ ’ਚ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿਸ ਕਾਰਨ ਲੋਕਾਂ ਵੱਲੋਂ ਮਲਸੀਆਂ ਪੁਲਸ ਵੱਲੋਂ ਕੀਤੇ ਇਸ ਸ਼ਲਾਘਾਯੋਗ ਕੰਮ ਦੀ ਤਾਰੀਫ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਬੱਚਿਆਂ ਨਾਲ ਦੁਸਹਿਰਾ ਦੇਖਣ ਜਾ ਰਹੇ ਈ-ਰਿਕਸ਼ਾ ਚਾਲਕ ਨੂੰ ਟਰੱਕ ਡਰਾਈਵਰ ਸਮਝ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚੋਣਾਂ ਦੀ ਵੀਡੀਓਗ੍ਰਾਫੀ ਕਰਵਾਉਣ ਦੇ ਪੰਚਾਇਤ ਸਕੱਤਰਾਂ ਨੂੰ ਚੜ੍ਹੇ ਹੁਕਮ, ਉਨ੍ਹਾਂ ਕਿਹਾ- 'ਅਸੀਂ ਕਿੱਥੋਂ ਦੇਈਏ ਪੈਸੇ ?'
NEXT STORY