ਗੁਰਦਾਸਪੁਰ (ਹਰਮਨ)- ਹਿਮਾਚਲ ਪ੍ਰਦੇਸ਼ ਤੋਂ ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਅੰਮ੍ਰਿਤਸਰ ਦੇ ਇੱਕ ਪਰਿਵਾਰ ਦੀ ਕਾਰ ਗੁਰਦਾਸਪੁਰ ਨੇੜੇ ਹਾਦਸੇ ਦਾ ਸ਼ਿਕਾਰ ਹੋ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ, ਜਿਸ ਕਾਰਨ ਪਰਿਵਾਰ ਦੇ ਤਿੰਨ ਮੈਂਬਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ। ਮੌਕੇ 'ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਦੀ ਟੀਮ ਵੱਲੋਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ।
ਜਾਣਕਾਰੀ ਦਿੰਦਿਆਂ ਪਰਿਵਾਰ ਦੇ ਮੈਂਬਰ ਜਤਿੰਦਰ ਕੁਮਾਰ ਨੇ ਦੱਸਿਆ ਕਿ ਉਹ ਆਪਣੇ ਪਿਤਾ, ਮਾਤਾ, ਭੈਣ ਅਤੇ ਭਾਣਜਾ ਨਾਲ ਨੂਰਪੁਰ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਹੇ ਸੀ ਕਿ ਜਦੋਂ ਬਰਿਆਰ ਬਾਈਪਾਸ 'ਤੇ ਮੋੜ ਮੁੜਨ ਲੱਗੇ ਤਾਂ ਅਚਾਨਕ ਕਾਰ ਦਾ ਸੰਤੁਲਨ ਵਿਗੜ ਗਿਆ ਤੇ ਕਾਰ ਸੜਕ ਕਿਨਾਰੇ ਖੱਡੇ ਵਿੱਚ ਡਿੱਗ ਗਈ। ਇਸ ਕਾਰਨ ਕਾਰ ਦੇ ਏਅਰ ਬੈਗ ਖੁੱਲ੍ਹ ਗਏ।
ਇਹ ਵੀ ਪੜ੍ਹੋ- ਕੈਪਟਨ ਅਮਰਿੰਦਰ ਸਿੰਘ ਦੀ ਮੌਤ ਦੀ ਫ਼ੈਲੀ ਅਫ਼ਵਾਹ, ਸਾਬਕਾ CM ਨੇ ਖ਼ੁਦ ਟਵੀਟ ਕਰ ਦੱਸਿਆ, 'ਇਹ ਸਭ ਝੂਠ ਹੈ...'
ਹਾਦਸੇ ਵਿੱਚ ਉਨ੍ਹਾਂ ਦੀ ਮਾਤਾ ਮੰਜੂ ਦੇਵੀ, ਭੈਣ ਸ਼ੈਲੀ ਅਗਰਵਾਲ ਅਤੇ ਭਾਣਜਾ ਆਕਾਸ਼ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ, ਜਦ ਕਿ ਉਹ ਅਤੇ ਉਸ ਦੇ ਪਿਤਾ ਪ੍ਰੇਮ ਪ੍ਰਕਾਸ਼ ਦੇ ਮਾਮੂਲੀ ਸੱਟਾਂ ਲੱਗੀਆਂ ਹਨ। ਮੌਕੇ 'ਤੇ ਪਹੁੰਚੇ ਸੜਕ ਸੁਰੱਖਿਆ ਫੋਰਸ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਐਂਬੂਲੈਂਸ ਮੰਗਵਾ ਕੇ ਹਸਪਤਾਲ ਪਹੁੰਚਾਇਆ।
ਦੂਜੇ ਪਾਸੇ ਸੜਕ ਸੁਰੱਖਿਆ ਫੋਰਸ ਦੇ ਏ.ਐੱਸ.ਆਈ. ਸੁਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਬਾਈਪਾਸ ਦੇ ਮੋੜ 'ਤੇ ਇੱਕ ਵੈਗਨਾਰ ਕਾਰ ਹਾਦਸਾਗ੍ਰਸਤ ਹੋ ਗਈ ਹੈ। ਮੌਕੇ 'ਤੇ ਪਹੁੰਚ ਕੇ ਘਰ ਵਿੱਚੋਂ ਸਵਾਰੀਆਂ ਨੂੰ ਬਾਹਰ ਕੱਢਿਆ ਗਿਆ ਅਤੇ ਹਸਪਤਾਲ ਪਹੁੰਚਾਇਆ ਗਿਆ। ਦੁਰਘਟਨਾ ਵਿੱਚ ਪਰਿਵਾਰ ਦੇ ਤਿੰਨ ਮੈਂਬਰ ਜ਼ਖਮੀ ਹੋਏ ਹਨ।
ਇਹ ਵੀ ਪੜ੍ਹੋ- ISRO ਦੇ ਵਿਗਿਆਨੀ ਨਾਲ ਵਾਪਰਿਆ ਹਾਦਸਾ, ਕਾਰ ਨੂੰ ਲੱਗ ਗਈ ਅੱਗ, ਵਾਲ-ਵਾਲ ਬਚੀ ਜਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਘਰ ਵਾਪਸ ਜਾ ਰਹੇ ਮਾਂ-ਪੁੱਤ ਨਾਲ ਵਾਪਰੀ ਅਣਹੋਣੀ ਨੇ ਵਿਛਾ ਦਿੱਤੇ ਸੱਥਰ, ਮਾਂ ਦੀ ਹੋਈ ਦਰਦਨਾਕ ਮੌਤ
NEXT STORY