ਫਾਜ਼ਿਲਕਾ (ਸੁਨੀਲ)- ਪੰਜਾਬ ਵਿਚ ਇਕ ਪਰਿਵਾਰ ਨਾਲ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਫਾਜ਼ਿਲਕਾ ਵਿਚ ਮ੍ਰਿਤਕ ਮਹਿਲਾ ਦੀਆਂ ਅਸਥੀਆਂ ਲੈ ਕੇ ਜਾ ਰਹੇ ਪਰਿਵਾਰ ਨਾਲ ਦਰਦਨਾਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਭੈਣ-ਭਰਾ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸਾ ਪਿੰਡ ਲੱਖੇ ਕੜਾਈਆਂ ਦੇ ਕੋਲ ਘੋੜਾ-ਟਰਾਲਾ ਅਤੇ ਪਿਕਅਪ ਵਿਚਾਲੇ ਟੱਕਰ ਹੋਣ ਕਾਰਨ ਵਾਪਰਿਆ। ਇਸ ਹਾਦਸੇ ਵਿਚ 7 ਲੋਕ ਜ਼ਖ਼ਮੀ ਹੋਏ ਹਨ।
ਹਾਦਸਾ ਉਸ ਸਮੇਂ ਹੋਇਆ ਜਦੋਂ ਪਰਿਵਾਰ ਆਪਣੀ ਮ੍ਰਿਤਕ ਤਾਈ ਵਿਦਿਆ ਬਾਈ ਦੀਆਂ ਅਸਥੀਆਂ ਲੈ ਕੇ ਬਿਆਸ ਜਾ ਰਿਹਾ ਸੀ। ਮ੍ਰਿਤਕ ਦਲਬੀਰ ਸਿੰਘ ਦੇ ਬੇਟੇ ਸੁਰਜੀਤ ਸਿੰਘ ਨੇ ਦੱਸਿਆ ਕਿ ਕਰੀਬ 10 ਦਿਨ ਪਹਿਲਾਂ ਉਨ੍ਹਾਂ ਦੀ ਤਾਈ ਵਿਦਿਆ ਬਾਈ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋਇਆ ਸੀ। ਅੱਜ ਪਰਿਵਾਰ ਅਤੇ ਰਿਸ਼ਤੇਦਾਰਾਂ ਦੇ ਕਰੀਬ 20 ਲੋਕ ਪਿਕਅਪ ਵਿਚ ਸਵਾਰ ਹੋ ਕੇ ਪਿੰਡ ਮੁਹਾਰ ਸੋਨਾ ਤੋਂ ਅਸਥੀਆਂ ਵਿਤਸਰਜਨ ਲਈ ਬਿਆਸ ਜਾ ਰਹੇ ਸਨ।
ਇਹ ਵੀ ਪੜ੍ਹੋ : ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲ਼ੀਆਂ, ਗੈਂਗਸਟਰ ਦਾ ਹੋਇਆ ਐਨਕਾਊਂਟਰ
ਹਾਦਸੇ ਵਿਚ 50 ਸਾਲਾ ਦਲਬੀਰ ਸਿੰਘ ਅਤੇ 60 ਸਾਲਾ ਭੁਆ ਰੂਕਾ ਬਾਈ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜ਼ਖ਼ਮੀਆਂ ਨੂੰ ਤੁਰੰਤ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ, ਜਿਨ੍ਹਾਂ ਵਿਚੋਂ ਇਕ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਰਕਾਰੀ ਹਸਪਤਾਲ ਵਿਚ ਮੋਰਚਰੀ ਵਿਚ ਰੱਖਵਾ ਦਿੱਤਾ ਹੈ।
ਇਹ ਵੀ ਪੜ੍ਹੋ : ਹਾਈ ਅਲਰਟ 'ਤੇ ਪੰਜਾਬ, ਸਰਹੱਦਾਂ ਹੋ ਗਈਆਂ ਸੀਲ, DGP ਵੱਲੋਂ ਸਖ਼ਤ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬੱਸ ਕੰਡਕਟਰ ਦਾ ਸ਼ਰਮਨਾਕ ਕਾਰਾ, ਵਿਆਹੁਤਾ ਨਾਲ ਟੱਪੀਆਂ ਹੱਦਾਂ
NEXT STORY