ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਪੁਲਸ ਹਿਰਾਸਤ ਵਿਚ ਵਕੀਲ ਦੇ ਨਾਲ ਕਥਿਤ ਰੂਪ ਵਿੱਚ ਅਣਮਨੁੱਖੀ ਵਿਵਹਾਰ ਦੇ ਮਾਮਲੇ ਵਿਚ ਵਕੀਲਾਂ ਦੇ ਸੰਘਰਸ਼ ਤੋਂ ਬਾਅਦ ਆਖਿਰ ਜ਼ਿਲ੍ਹਾ ਪੁਲਸ ਨੂੰ ਝੁਕਣਾ ਪਿਆ ਅਤੇ ਸੀ. ਆਈ. ਏ. ਇੰਚਾਰਜ ਇੰਸਪੈਕਟਰ ਰਮਨ ਕੁਮਾਰ ਅਤੇ ਸੀਨੀਅਰ ਕਾਂਸਟੇਬਲ ਹਰਬੰਸ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਗੌਰਤਲਬ ਹੈ ਕਿ ਵਕੀਲ ਵਰਿੰਦਰ ਸਿੰਘ ਸੰਧੂ ਅਤੇ ਉਸਦੇ ਮੁਵੱਕਿਲ ਦੇ ਨਾਲ ਹਿਰਾਸਤ ਵਿਚ ਕਥਿਤ ਅਣਮਨੁੱਖੀ ਵਿਵਹਾਰ ਦੇ ਦੋਸ਼ ਵਿਚ ਸੋਮਵਾਰ ਦੇਰ ਸ਼ਾਮ ਨੂੰ ਥਾਣਾ ਸਦਰ ਵਿਚ ਐੱਸ. ਪੀ. ਰਮਨਦੀਪ ਸਿੰਘ ਭੁੱਲਰ, ਸੀ. ਆਈ. ਏ. ਇੰਚਾਰਜ ਇੰਸਪੈਕਟਰ ਰਮਨ ਕੁਮਾਰ ਸਮੇਤ 6 ਪੁਲਸ ਕਰਮਚਾਰੀਆਂ ਦੇ ਖਿਲਾਫ਼ ਧਾਰਾ 377, 323, 342, 506, 149 ਦੇ ਤਹਿਤ ਕੇਸ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ ਪੁਲਸ ’ਚ ਤਾਇਨਾਤ ਕਾਂਸਟੇਬਲ ਹਰਮਨਦੀਪ ਗ੍ਰਿਫ਼ਤਾਰ, ਕਾਰਣ ਜਾਣ ਹੋਵੋਗੇ ਹੈਰਾਨ
ਵਕੀਲਾਂ ਵੱਲੋਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਹੜਤਾਲ ਕਰਨ ਤੋਂ ਬਾਅਦ ਪੁਲਸ ਦਬਾਅ ਵਿਚ ਆ ਗਈ ਅਤੇ ਉਸਨੂੰ ਆਪਣੇ ਹੀ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕਰਨਾ ਪਿਆ। ਹੁਣ ਮਾਮਲੇ ਦੀ ਜਾਂਚ ਐੱਸ. ਪੀ. ਮੋਗਾ ਰਵਿੰਦਰ ਸਿੰਘ ਅਤੇ ਡੀ. ਐੱਸ. ਪੀ. ਨੂੰ ਸੌਂਪ ਦਿੱਤੀ ਹੈ।
ਇਹ ਵੀ ਪੜ੍ਹੋ : ‘ਆਪ’ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਤੇ ਤਰਨਤਾਰਨ ਦੇ SSP ਵਿਚਾਲੇ ਖੜਕੀ, ਲਗਾਏ ਵੱਡੇ ਦੋਸ਼
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਟਰਾਂਸਜੈਂਡਰਾਂ' ਨੂੰ ਲੈ ਕੇ ਆਈ ਅਹਿਮ ਖ਼ਬਰ, ਜਾਰੀ ਹੋ ਗਈ Advisory
NEXT STORY