ਫਿਰੋਜ਼ਪੁਰ : ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ਦੀਆਂ ਮੁਸ਼ਕਲਾਂ ਵੱਧਦੀਆਂ ਦਿਖਾਈ ਦੇ ਰਹੀਆਂ ਹਨ। ਉਨ੍ਹਾਂ ਖ਼ਿਲਾਫ਼ ਜੀਰਾ 'ਚ ਕਤਲ ਦੀ ਕੋਸ਼ਿਸ਼ ਅਤੇ ਆਰਮਜ਼ ਐਕਟ ਸਣੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦੱਸ ਦੇਈਏ ਕਿ ਇਹ ਮਾਮਲਾ ਜ਼ਮੀਨੀ ਝਗੜੇ ਨਾਲ ਜੁੜਿਆ ਹੋਇਆ ਹੈ। ਇੱਥੇ ਜੀਰਾ ਦੇ ਪਿੰਡ ਬੱਗੀ ਵਿਖੇ ਜ਼ਮੀਨੀ ਕਬਜ਼ੇ ਨੂੰ ਲੈ ਕੇ 2 ਧਿਰਾਂ ਵਿਚਾਲੇ ਤਕਰਾਰ ਹੋਈ ਸੀ ਅਤੇ ਇਸ ਮਾਮਲੇ 'ਚ ਕੁਲਬੀਰ ਜੀਰਾ ਦੇ ਚਾਚਾ ਅਤੇ ਉਨ੍ਹਾਂ ਦੇ ਪੁੱਤਰਾਂ 'ਤੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਜ਼ਿਲ੍ਹੇ ਦੇ ਲੋਕਾਂ 'ਤੇ ਲੱਗੀਆਂ ਸਖ਼ਤ ਪਾਬੰਦੀਆਂ, ਪੜ੍ਹੋ ਕੀ ਹੈ ਪੂਰੀ ਖ਼ਬਰ
ਜ਼ਮੀਨੀ ਕਬਜ਼ੇ ਦੌਰਾਨ ਦੋਹਾਂ ਧਿਰਾਂ ਵਿਚਕਾਰ ਗੋਲੀਬਾਰੀ ਦੌਰਾਨ 2 ਲੋਕਾਂ ਨੂੰ ਗੋਲੀ ਲੱਗੀ ਸੀ। ਇਸ ਮਾਮਲੇ 'ਚ ਹੁਣ ਕੁਲਬੀਰ ਸਿੰਘ ਜੀਰਾ ਨੂੰ ਪੁਲਸ ਨੇ ਨਾਮਜ਼ਦ ਕਰ ਲਿਆ ਹੈ। ਇਸ ਸਬੰਧੀ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ ਵੀ ਸਾਹਮਣੇ ਆਇਆ ਹੈ।
ਇਹ ਵੀ ਪੜ੍ਹੋ : ਭਾਖੜਾ ਡੈਮ ਤੋਂ ਪਾਣੀ ਛੱਡਣ ਦੀ ਤਿਆਰੀ, ਪਿੰਡਾਂ ਵਾਲੇ ਹੋ ਜਾਣ Alert (ਵੀਡੀਓ)
ਉਨ੍ਹਾਂ ਨੇ ਕਿਹਾ ਹੈ ਕਿ ਕੁਲਬੀਰ ਸਿੰਘ ਜੀਰਾ ਨੂੰ ਪੁਲਸ ਨੇ ਝੂਠਾ ਫਸਾਇਆ ਹੈ ਅਤੇ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਜ਼ਿਕਰਯੋਗ ਕਿ ਹਾਲ ਹੀ 'ਚ ਕੁਲਬੀਰ ਜੀਰਾ ਪੰਥਕ ਸੀਟ ਖਡੂਰ ਸਾਹਿਬ ਤੋਂ ਮੈਦਾਨ 'ਚ ਉਤਰੇ ਸਨ। ਹਾਲਾਂਕਿ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ ਪਰ ਲੋਕ ਸਭਾ ਚੋਣਾਂ ਖ਼ਤਮ ਹੁੰਦੇ ਹੀ ਉਨ੍ਹਾਂ ਖ਼ਿਲਾਫ਼ ਵੱਡਾ ਐਕਸ਼ਨ ਲਿਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੁਖਜਿੰਦਰ ਰੰਧਾਵਾ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
NEXT STORY