ਲੁਧਿਆਣਾ (ਖੁਰਾਣਾ) : ਫਰਜ਼ੀ ਦਸਤਾਵੇਜ਼ਾਂ ਦੇ ਆਧਾਰ ’ਤੇ ਰਾਸ਼ਨ ਕਾਰਡ ਬਣਵਾਉਣ ਦੇ ਮਾਮਲੇ ’ਚ ਜਲੰਧਰ ਅਤੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਿਤ 2 ਰਾਸ਼ਨ ਕਾਰਡ ਧਾਰਕਾਂ ਖ਼ਿਲਾਫ਼ ਬੀਤੇ ਦਿਨੀਂ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਤੋਂ ਬਾਅਦ ਪੂਰੇ ਸੂਬੇ 'ਚ ਹਫੜਾ-ਦਫੜੀ ਮਚ ਗਈ ਹੈ। ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਡਿਪੂ ਹੋਲਡਰ ਰਾਜ ਕੁਮਾਰ ਨੇ ਦੱਸਿਆ ਕਿ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਜਲੰਧਰ ’ਚ ਗਲਤ ਜਾਣਕਾਰੀ ਦੇ ਆਧਾਰ ’ਤੇ ਰਾਸ਼ਨ ਕਾਰਡ ਬਣਵਾਉਣ ਵਾਲੇ ਕਥਿਤ ਦੋਸ਼ੀ ਖ਼ਿਲਾਫ਼ ਕਾਰਵਾਈ ਕਰਦੇ ਮੁਲਜ਼ਮ ਦਾ ਰਾਸ਼ਨ ਕਾਰਡ ਰੱਦ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਡੂੰਘਾ ਸਦਮਾ, ਭਾਵੁਕ ਮਨ ਨਾਲ ਲੋਕਾਂ ਨੂੰ ਕੀਤੀ ਅਪੀਲ
ਇਸ ਦੇ ਨਾਲ ਹੀ ਉਸ ਵੱਲੋਂ ਪ੍ਰਾਪਤ ਕੀਤੇ ਗਏ ਸਰਕਾਰੀ ਰਾਸ਼ਨ ਦੀ ਬਣਦੀ ਜੁਰਮਾਨਾ ਰਾਸ਼ੀ ਵਸੂਲੀ ਗਈ। ਉੱਥੇ ਹੀ ਪਟਿਆਲਾ ਦੇ ਪਿੰਡ ਵਲੀਪੁਰ ’ਚ ਸ਼ਿਕਾਇਤ ਦੇ ਆਧਾਰ ’ਤੇ ਅਦਾਲਤ ਨੇ ਕਥਿਤ ਮੁਲਜ਼ਮ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਉਸ ਨੂੰ 2 ਸਾਲ ਕੈਦ ਦੀ ਸਜ਼ਾ ਸੁਣਾਈ ਹੈ।
ਲੁਧਿਆਣਾ 'ਚ ਵੀ ਵੱਡੀ ਗਿਣਤੀ ’ਚ ਬਣੇ ਹਨ ਫਰਜ਼ੀ ਰਾਸ਼ਨ ਕਾਰਡ : ਡਿਪੂ ਹੋਲਡਰ
ਸ਼ਹਿਰ ਦੇ ਇਕ ਪ੍ਰਮੁੱਖ ਡਿਪੂ ਹੋਲਡਰ ਨੇ ‘ਜਗ ਬਾਣੀ’ ਦੇ ਉਕਤ ਪ੍ਰਤੀਨਿਧੀ ਨੂੰ ਸਰਕਾਰੀ ਅਨਾਜ ਦਾ ਲਾਭ ਪ੍ਰਾਪਤ ਕਰਨ ਵਾਲੇ ਕਈ ਸਰਦੇ-ਪੁੱਜਦੇ ਪਰਿਵਾਰਾਂ ਦੀਆਂ ਆਲੀਸ਼ਾਨ ਕੋਠੀਆਂ ਦੀ ਫੋਟੋ ਭੇਜਦੇ ਹੋਏ ਦਾਅਵਾ ਕੀਤਾ ਹੈ ਕਿ ਉਕਤ ਪਰਿਵਾਰ ਫਰਜ਼ੀ ਦਸਤਾਵੇਜ਼ਾਂ ਦੇ ਆਧਾਰ ’ਤੇ ਰਾਸ਼ਨ ਕਾਰਡ ਬਣਵਾ ਰਹੇ ਹਨ। ਇਸ ਨਾਲ ਨਾ ਸਿਰਫ ਗਰੀਬਾਂ ਦੇ ਹਿੱਸੇ ਦਾ ਅਨਾਜ ਡਕਾਰ ਰਹੇ ਹਨ, ਸਗੋਂ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲਾ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਅਧਿਆਪਕਾਂ ਦੀਆਂ ਬਦਲੀਆਂ ਬਾਰੇ ਅਹਿਮ ਖ਼ਬਰ, ਸਰਕਾਰ ਲੈ ਕੇ ਆਈ ਇਹ Policy
ਅਜਿਹੇ ਪਰਿਵਾਰਾਂ ਖ਼ਿਲਾਫ਼ ਵੀ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਨੂੰ ਸਖ਼ਤ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ, ਤਾਂ ਜੋ ਗਰੀਬ ਲੋਕਾਂ ਨੂੰ ਉਨ੍ਹਾਂ ਦੇ ਹੱਕ ਬਿਨਾਂ ਕਿਸੇ ਪਰੇਸ਼ਾਨੀ ਦੇ ਲਾਭ ਮਿਲ ਸਕੇ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਕਿਰਾਏ ਦੇ ਮਕਾਨ ਅਤੇ ਰਿਕਸ਼ਾ ਚਲਾਉਣ ਵਾਲੇ ਜ਼ਿਆਦਾਤਰ ਗਰੀਬ ਪਰਿਵਾਰਾਂ ਦੇ ਰਾਸ਼ਨ ਕਾਰਡ ਨਹੀਂ ਬਣੇ ਹਨ, ਜਦੋਂ ਕਿ ਆਲੀਸ਼ਾਨ ਕੋਠੀਆਂ ਵਿਚ ਐਸ਼ੋ-ਆਰਾਮ ਦਾ ਜੀਵਨ ਜਿਊਣ ਵਾਲੇ ਜ਼ਿਆਦਾਤਰ ਪਰਿਵਾਰ ਲਗਜ਼ਰੀ ਗੱਡੀਆਂ ਵਿਚ ਸਰਕਾਰੀ ਕਣਕ ਦਾ ਲਾਭ ਲੈਣ ਦੇ ਲਈ ਰਾਸ਼ਨ ਡਿਪੂਆਂ ’ਤੇ ਪੁੱਜ ਰਹੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਆਪ' ਅਤੇ ਕਾਂਗਰਸ ਵਿਚਾਲੇ ਗਠਜੋੜ ਨੂੰ ਲੈ ਕੇ ਕਾਟੋ-ਕਲੇਸ਼ ਦਾ ਅਕਾਲੀ ਦਲ ਚੁੱਕ ਸਕਦੈ ਫ਼ਾਇਦਾ
NEXT STORY