ਗੁਰਦਾਸਪੁਰ (ਹਰਮਨ, ਵਿਨੋਦ) : ਜ਼ਿਲ੍ਹਾ ਗੁਰਦਾਸਪੁਰ ’ਚ ਗੈਰ-ਕਾਨੂੰਨੀ ਸ਼ਰਾਬ ਵਿਰੁੱਧ ਵਿੱਢੀ ਮੁਹਿੰਮ ਤਹਿਤ ਆਬਕਾਰੀ ਵਿਭਾਗ ਅਤੇ ਪੁਲਸ ਵੱਲੋਂ ਸਾਂਝੇ ਤੌਰ ’ਤੇ ਇਕ ਵੱਡਾ ਸਰਚ ਆਪ੍ਰੇਸ਼ਨ ਚਲਾਇਆ ਗਿਆ। ਕਰਮਬੀਰ ਮਹਲਾ, ਏ. ਸੀ. (ਐਕਸਾਈਜ਼) ਗੁਰਦਾਸਪੁਰ ਦੇ ਹੁਕਮਾਂ ਅਨੁਸਾਰ ਅਤੇ ਆਬਕਾਰੀ ਅਫ਼ਸਰਾਂ ਹੇਮੰਤ ਸ਼ਰਮਾ ਤੇ ਦਵਿੰਦਰ ਸਿੰਘ ਦੀ ਨਿਗਰਾਨੀ ਹੇਠ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ।
ਇਹ ਵੀ ਪੜ੍ਹੋ : ਅਸੀਂ ਆਪਣੀ ਜ਼ਿੰਦਗੀ ਤੋਂ ਦੁਖੀ ਹੋ ਕੇ ਇਹ ਕਦਮ ਚੱਕ ਰਹੇ ਹਾਂ, 'ਬੱਚਿਓ ਸਾਨੂੰ ਮਾਫ ਕਰ ਦਿਓ...'
ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਅੱਜ ਤੜਕਸਾਰ 5:30 ਵਜੇ ਸ਼ੁਰੂ ਹੋਈ, ਜੋ ਕਰੀਬ 8 ਘੰਟੇ ਲਗਾਤਾਰ ਜਾਰੀ ਰਹੀ। ਇਸ ਦੌਰਾਨ ਆਬਕਾਰੀ ਇੰਸਪੈਕਟਰ ਦੀਪਕ ਕੁਮਾਰ (ਸਰਕਲ ਗੁਰਦਾਸਪੁਰ), ਕਸ਼ਮੀਰ ਸਿੰਘ (ਸਰਕਲ ਕਾਦੀਆਂ) ਅਤੇ ਪੁਲਸ ਟੀਮਾਂ ਨੇ ਡੀ. ਐੱਸ. ਪੀ. ਕੁਲਵੰਤ ਸਿੰਘ ਮੰਨ ਦੀ ਅਗਵਾਈ ਹੇਠ ਦਰਿਆ ਬਿਆਸ ਦੇ ਕਿਨਾਰੇ ਸਥਿਤ ਪਿੰਡ ਮੌਜਪੁਰ, ਭੈਣੀ ਮੀਆਂ ਖਾਂ, ਭੈਣੀ ਪਸਵਾਲ, ਭੈਣੀ ਮਿਲਵਾਂ, ਅਲਾਮਾ ਅਤੇ ਨੂਨਾ ਬਰਕਤ ਦੇ ਮੰਡ ਇਲਾਕਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ।
ਇਹ ਵੀ ਪੜ੍ਹੋ : ਪੱਛਮੀ ਬੰਗਾਲ 'ਚ ਸਨਸਨੀਖੇਜ਼ ਵਾਰਦਾਤ: ਸ਼ੁਭੇਂਦੂ ਅਧਿਕਾਰੀ ਦੇ ਨਿੱਜੀ ਸਹਾਇਕ ਦੀ ਗੋਲੀ ਮਾਰ ਕੇ ਹੱਤਿਆ
ਇਸ ਤਲਾਸ਼ੀ ਅਭਿਆਨ ਦੌਰਾਨ ਟੀਮਾਂ ਨੂੰ ਵੱਡੀ ਸਫਲਤਾ ਮਿਲੀ। ਮੌਕੇ ਤੋਂ 25 ਟਿਨ, 6 ਲੋਹੇ ਦੇ ਡਰੱਮ, 3 ਚੱਲਦੀਆਂ ਭੱਠੀਆਂ, 12 ਪਲਾਸਟਿਕ ਕੈਨ ਅਤੇ 105 ਤਿਰਪਾਲਾਂ ਬਰਾਮਦ ਕੀਤੀਆਂ ਗਈਆਂ। ਇਨ੍ਹਾਂ ਤਿਰਪਾਲਾਂ ’ਚ ਕਰੀਬ 53,900 ਕਿੱਲੋ ਲਾਹਣ (ਹਰੇਕ ’ਚ ਲਗਭਗ 500 ਕਿੱਲੋ) ਅਤੇ 125 ਲੀਟਰ ਨਾਜਾਇਜ਼ ਸ਼ਰਾਬ ਮੌਜੂਦ ਸੀ। ਵਿਭਾਗ ਵੱਲੋਂ ਇਸ ਸਾਰੀ ਲਾਹਣ ਅਤੇ ਸ਼ਰਾਬ ਨੂੰ ਬੇਮਾਲਕ ਪਾਏ ਜਾਣ ’ਤੇ ਮੌਕੇ ’ਤੇ ਹੀ ਨਸ਼ਟ ਕਰ ਦਿੱਤਾ ਗਿਆ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰ ਨੂੰ ਨੱਥ ਪਾਉਣ ਲਈ ਆਉਣ ਵਾਲੇ ਦਿਨਾਂ ’ਚ ਵੀ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਗਰ ਕੌਂਸਲ ਕਰਮਚਾਰੀਆਂ ਨੇ ਮੰਗਾਂ ਦੇ ਹੱਕ ’ਚ ਆਵਾਜ਼ ਕੀਤੀ ਬੁਲੰਦ, ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ
NEXT STORY