ਮੋਗਾ : ਮੋਗਾ ਪੁਲਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਇੱਕ ਨਸ਼ਾ ਤਸਕਰ ਦੀ ਲਗਭਗ 34 ਲੱਖ 50 ਹਜ਼ਾਰ ਰੁਪਏ ਦੀ ਜਾਇਦਾਦ ਅਟੈਚ ਕਰ ਦਿੱਤੀ ਹੈ। ਇਹ ਕਾਰਵਾਈ ਐੱਨ. ਡੀ. ਪੀ. ਐੱਸ ਐਕਟ ਦੀ ਧਾਰਾ 68(F) ਤਹਿਤ ਅੰਜਾਮ ਦਿੱਤੀ ਗਈ ਹੈ। ਜਾਂਚ ਦੌਰਾਨ ਪਤਾ ਲੱਗਿਆ ਕਿ ਮੁਲਜ਼ਮ ਨੇ ਇਹ ਜਾਇਦਾਦ ਨਸ਼ੇ ਦੇ ਨਾਜਾਇਜ਼ ਕਾਰੋਬਾਰ ਤੋਂ ਹੋਈ ਕਮਾਈ ਨਾਲ ਬਣਾਈ ਸੀ। ਪੁਲਸ ਨੇ ਮੁਲਜ਼ਮ ਦੇ ਘਰ ਦੇ ਬਾਹਰ ਨੋਟਿਸ ਵੀ ਚਿਪਕਾ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਮੁਲਜ਼ਮ ਗੁਰਤੇਜ ਸਿੰਘ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਦੇ ਗੰਭੀਰ ਮਾਮਲੇ ਦਰਜ ਹਨ, ਜਿਸ ਵਿੱਚ ਉਸ ਕੋਲੋਂ 255 ਗ੍ਰਾਮ ਹੈਰੋਇਨ ਬਰਾਮਦ ਹੋਈ ਸੀ। ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੀਆਂ ਸਖ਼ਤ ਕਾਰਵਾਈਆਂ ਜਾਰੀ ਰਹਿਣਗੀਆਂ।
SGPC ਦੇ ਮੁਲਾਜ਼ਮ ਹੁਣ ਗੁਰਮੰਤਰ ਤੇ ਅਰਦਾਸ ਨਾਲ ਕਰਨਗੇ ਡਿਊਟੀ ਦੀ ਸ਼ੁਰੂਆਤ, ਪ੍ਰਧਾਨ ਧਾਮੀ ਨੇ ਦਿੱਤੇ ਆਦੇਸ਼
NEXT STORY