ਗੁਰਦਾਸਪੁਰ (ਵਿਨੋਦ)- ਗੁਰਦਾਸਪੁਰ ਵਿਚ ਪਾਵਰਕਾਮ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਜਨਤਾ ਵੱਲੋਂ ਬਿਜਲੀ ਬਿੱਲਾਂ ਦਾ ਭੁਗਤਾਨ ਨਾ ਕਰਨ ਕਾਰਨ ਗੁਰਦਾਸਪੁਰ ਸਿਟੀ ਡਿਵੀਜ਼ਨ ਅਧੀਨ ਆਉਂਦੇ ਇਲਾਕਿਆਂ ’ਚ ਲੋਕਾਂ ਵੱਲ 5 ਕਰੋੜ ਰੁਪਏ ਤੋਂ ਵੱਧ ਦੇ ਬਿਜਲੀ ਬਿੱਲ ਬਕਾਇਆ ਹਨ। ਇਸ ਦੀ ਵਸੂਲੀ ਲਈ ਪਾਵਰਕਾਮ ਦੇ ਅਧਿਕਾਰੀ ਹੁਣ ਸਰਗਰਮ ਵਿਖਾਈ ਦੇ ਰਹੇ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਹਾਦਸਾ: 65 ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, ਗ਼ਰੀਬਾਂ ਦੇ ਸੜੇ ਆਸ਼ਿਆਨੇ
ਜਾਣਕਾਰੀ ਅਨੁਸਾਰ ਸ਼ਹਿਰ ਦੇ ਸਬ-ਡਿਵੀਜ਼ਨ ’ਚ ਬਕਾਇਆ ਬਿਜਲੀ ਬਿੱਲਾਂ ਦੀ ਵਸੂਲੀ ਲਈ ਪੰਜ ਟੀਮਾਂ ਬਣਾਈਆਂ ਗਈਆਂ ਹਨ। ਇਨ੍ਹਾਂ ਟੀਮਾਂ ਨੇ ਪਹਿਲੇ ਦਿਨ ਗੁਰਦਾਸਪੁਰ ਸ਼ਹਿਰ ’ਚ ਕਾਰਵਾਈ ਕਰਦਿਆਂ ਲੱਖਾਂ ਰੁਪਏ ਵਸੂਲੇ ਅਤੇ ਬਿਜਲੀ ਦੇ ਬਿੱਲਾਂ ਦਾ ਭੁਗਤਾਨ ਨਾ ਕਰਨ ਵਾਲੇ ਘਰਾਂ ਅਤੇ ਦੁਕਾਨਾਂ ਦੀ ਬਿਜਲੀ ਸਪਲਾਈ ਵੀ ਕੱਟ ਦਿੱਤੀ। ਇਸ ਮੁਹਿੰਮ ’ਚ ਇਕ ਗੱਲ ਸਾਹਮਣੇ ਆਈ ਹੈ ਕਿ ਗੁਰਦਾਸਪੁਰ ਸ਼ਹਿਰ ਤੋਂ ਬਾਹਰੋਂ ਆਏ ਇਕ ਖ਼ਾਸ ਭਾਈਚਾਰੇ ਦੇ ਲੋਕਾਂ ਨੇ ਦੁਕਾਨਾਂ ਅਤੇ ਘਰ ਕਿਰਾਏ ’ਤੇ ਲਏ ਹਨ, ਜੋ ਆਮ ਕਿਰਾਏ ਨਾਲੋਂ ਦੋ ਤੋਂ ਤਿੰਨ ਗੁਣਾ ਜ਼ਿਆਦਾ ਹਨ।
ਇਹ ਵੀ ਪੜ੍ਹੋ: ਜਲੰਧਰ ਦੀ ਪਾਰਕ 'ਚ ਜ਼ਬਰਦਸਤ ਧਮਾਕਾ ! ਤੀਜੀ ਜਮਾਤ ਦੇ ਵਿਦਿਆਰਥੀ 'ਤੇ ਡਿੱਗੀ ਬਿਜਲੀ, ਫਿਰ...
ਕੁਝ ਸ਼ਹਿਰ ਦੇ ਮੁੱਖ ਬਾਜ਼ਾਰਾਂ ’ਚ ਕਾਰੋਬਾਰ ਕਰ ਰਹੇ ਹਨ ਪਰ ਇਸ ਖ਼ਾਸ ਭਾਈਚਾਰੇ ਦੇ ਲੋਕ ਆਪਣੀਆਂ ਦੁਕਾਨਾਂ ਦੇ ਬਿਜਲੀ ਦੇ ਬਿੱਲ ਨਹੀਂ ਭਰ ਰਹੇ ਹਨ। ਵਿਭਾਗ ਨੇ ਇਨ੍ਹਾਂ ਲੋਕਾਂ ਤੋਂ ਬਿਜਲੀ ਦੇ ਬਿੱਲ ਵੀ ਇਕੱਠੇ ਕੀਤੇ ਅਤੇ ਬਿੱਲ ਦੀ ਰਕਮ ਦਾ ਭੁਗਤਾਨ ਨਾ ਕਰਨ ਵਾਲਿਆਂ ਦੀ ਬਿਜਲੀ ਸਪਲਾਈ ਕੱਟ ਦਿੱਤੀ। ਸਿਟੀ ਸਬ-ਡਿਵੀਜ਼ਨ ਦੇ ਸਬ-ਡਿਵੀਜ਼ਨਲ ਅਫ਼ਸਰ ਭੁਪਿੰਦਰ ਸਿੰਘ ਕਲੇਰ ਨੇ ਕਿਹਾ ਕਿ ਕੁਝ ਲੋਕਾਂ ਨੇ 2021 ਤੋਂ ਆਪਣੇ ਬਿਜਲੀ ਬਿੱਲਾਂ ਦਾ ਭੁਗਤਾਨ ਨਹੀਂ ਕੀਤਾ ਹੈ ਅਤੇ ਇਨ੍ਹਾਂ ਡਿਫ਼ਾਲਟਰਾਂ ਤੋਂ ਲਗਭਗ 5 ਕਰੋੜ ਰੁਪਏ ਦੀ ਰਕਮ ਵਸੂਲੀ ਜਾਣੀ ਹੈ। ਬਿਜਲੀ ਦੇ ਬਿੱਲਾਂ ਦੀ ਵਸੂਲੀ ਲਈ ਉੱਚ ਅਧਿਕਾਰੀਆਂ ਵੱਲੋਂ ਸਖ਼ਤ ਹੁਕਮਾਂ ਤੋਂ ਬਾਅਦ ਪੰਜ ਟੀਮਾਂ ਬਣਾ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਲਓ ਜੀ ਲੱਗ ਗਈਆਂ ਮੌਜਾਂ! ਪੰਜਾਬ 'ਚ ਫਿਰ ਦੋ ਛੁੱਟੀਆਂ, ਬੰਦ ਰਹਿਣਗੇ ਸਕੂਲ-ਕਾਲਜ
ਸ਼ੁੱਕਰਵਾਰ ਟੀਮਾਂ ਨੇ 37 ਦੁਕਾਨਾਂ ਅਤੇ 97 ਘਰੇਲੂ ਬਿਜਲੀ ਕੁਨੈਕਸ਼ਨਾਂ ਦੀ ਜਾਂਚ ਕੀਤੀ। ਇਨ੍ਹਾਂ ’ਚੋਂ 22 ਦੀ ਬਿਜਲੀ ਸਪਲਾਈ ਕੱਟ ਦਿੱਤੀ ਗਈ ਹੈ ਅਤੇ 21 ਲੱਖ 62 ਹਜ਼ਾਰ 663 ਰੁਪਏ ਦੇ ਪੁਰਾਣੇ ਬਿਜਲੀ ਬਿੱਲ ਵਸੂਲ ਕੀਤੇ ਗਏ ਹਨ। ਪਹਿਲੇ ਪੜਾਅ ’ਚ ਟੀਮਾਂ ਵੱਡੀ ਮਾਤਰਾ ਵਿੱਚ ਬਿਜਲੀ ਖ਼ਪਤਕਾਰਾਂ ਦੀ ਜਾਂਚ ਕਰ ਰਹੀਆਂ ਹਨ। ਜਿਹੜੇ ਲੋਕ ਮੌਕੇ ’ਤੇ ਆਪਣੇ ਬਿਜਲੀ ਬਿੱਲਾਂ ਦਾ ਭੁਗਤਾਨ ਨਹੀਂ ਕਰਦੇ, ਉਨ੍ਹਾਂ ਦੀ ਬਿਜਲੀ ਸਪਲਾਈ ਮੌਕੇ ’ਤੇ ਹੀ ਕੱਟ ਦਿੱਤੀ ਜਾਂਦੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 1100 ਰੁਪਏ ਦੀ ਉਡੀਕ 'ਚ ਬੈਠੀਆਂ ਔਰਤਾਂ ਲਈ ਵੱਡੀ ਖ਼ਬਰ, ਮੰਤਰੀ ਸੌਂਦ ਨੇ ਦਿੱਤਾ ਵੱਡਾ ਬਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਵਿਚ ਨਵੀਂਆਂ ਬਿਜਲੀ ਦਰਾਂ ਦੇ ਐਲਾਨ ਤੋਂ ਬਾਅਦ ਬਿਜਲੀ ਮੰਤਰੀ ਦਾ ਵੱਡਾ ਬਿਆਨ
NEXT STORY