ਜਲੰਧਰ (ਚੋਪੜਾ)–ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਐਕਸ਼ਨ ਲੈਂਦੇ ਹੋਏ ਕਾਨੂੰਨਗੋ ਵਰਿੰਦਰ ਕੁਮਾਰ ਮੁਅੱਤਲ ਕਰ ਦਿੱਤਾ ਹੈ। ਡਿਪਟੀ ਕਮਿਸ਼ਨਰ ਨੇ ਇਹ ਐਕਸ਼ਨ ਵਰਿੰਦਰ ਖ਼ਿਲਾਫ਼ ਬੇਨਿਯਮੀਆਂ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਲਿਆ ਹੈ ਅਤੇ ਉਸ ਕੋਲੋਂ ਸ਼ਾਹਕੋਟ ਦੇ ਸਬ-ਰਜਿਸਟਰਾਰ ਦਾ ਚਾਰਜ ਵੀ ਵਾਪਸ ਲੈ ਲਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਹੀ ਵਰਿੰਦਰ ਕੁਮਾਰ ਨੂੰ ਪਟਵਾਰੀ ਤੋਂ ਕਾਨੂੰਨਗੋ ਅਹੁਦੇ ’ਤੇ ਤਰੱਕੀ ਮਿਲੀ ਸੀ।
ਇਹ ਵੀ ਪੜ੍ਹੋ : CM ਭਗਵੰਤ ਮਾਨ ਦੇ ਯਤਨ ਲਾਜਵਾਬ, ਦਿਨ ਰਾਤ ਮਾਨ ਸਰਕਾਰ ਬਣਾ ਰਹੀ ਰੰਗਲਾ ਪੰਜਾਬ
ਡਿਪਟੀ ਕਮਿਸ਼ਨਰ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਦੱਸਿਆ ਕਿ ਮੁਅੱਤਲੀ ਦੀ ਮਿਆਦ ਦੌਰਾਨ ਤਹਿਸੀਲ ਸ਼ਾਹਕੋਟ ਵਰਿੰਦਰ ਦਾ ਹੈੱਡਕੁਆਰਟਰ ਹੋਵੇਗਾ। ਉਨ੍ਹਾਂ ਕਿਹਾ ਕਿ ਕਾਨੂੰਨਗੋ ’ਤੇ ਲੱਗੇ ਦੋਸ਼ਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਨੂੰ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਅਧਿਕਾਰੀਆਂ ਦੀਆਂ ਅਜਿਹੀਆਂ ਗੈਰ-ਜ਼ਿੰਮੇਵਾਰਾਨਾ ਹਰਕਤਾਂ ਬਰਦਾਸ਼ਤ ਕਰਨ ਦੇ ਲਾਇਕ ਨਹੀਂ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਜ਼ਿਲ੍ਹਾ ਨਿਵਾਸੀਆਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਨ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ : Punjab: YouTuber ਦੇ ਘਰ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਨਵਾਂ ਮੋੜ, ਪੰਨੂ ਨਾਲ ਜੁੜੇ ਤਾਰ, ਹੋਏ ਵੱਡੇ ਖ਼ੁਲਾਸੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲਾਇਸੈਂਸ ਧਾਰਕਾਂ 'ਤੇ ਵੱਡੇ ਐਕਸ਼ਨ ਦੀ ਤਿਆਰੀ, ਜਾਰੀ ਹੋਏ ਸਖ਼ਤ ਹੁਕਮ
NEXT STORY