ਫਤਿਹਗੜ ਚੂੜੀਆਂ(ਬਿਕਰਮਜੀਤ, ਸਰੰਗਲ)- ਫਤਿਹਗੜ੍ਹ ਚੂੜੀਆਂ ਵਿਖੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਅਤੇ ਲੋਕ ਸਭਾ ਹਲਕਾ ਇੰਚਾਰਜ ਰਾਜੀਵ ਸ਼ਰਮਾ ਵੱਲੋਂ ਫਤਿਹਗੜ੍ਹ ਚੂੜੀਆਂ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਬੀਤੇ ਦਿਨੀਂ ਫਤਿਹਗੜ੍ਹ ਚੂੜੀਆਂ ਤਹਿਸੀਲ ’ਚ ਭ੍ਰਿਸ਼ਟਾਚਾਰ ਅਤੇ ਐੱਨ. ਓ. ਸੀ. ਨੂੰ ਲੈ ਕੇ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ ਅਤੇ ਇਹ ਸਾਰਾ ਮਾਮਲਾ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਧਿਆਨ ਵਿਚ ਲਿਆਂਦਾ ਸੀ, ਜਿਨ੍ਹਾਂ ਨੇ ਕਾਰਵਾਈ ਕਰਦਿਆਂ ਫਤਿਹਗੜ੍ਹ ਚੂੜੀਆਂ ਤਹਿਸੀਲ ਦੀ ਮਹਿਲਾ ਕਲਰਕ ਨੂੰ ਤੁਰੰਤ ਸਸਪੈਂਡ ਕਰ ਦਿੱਤਾ।
ਇਹ ਵੀ ਪੜ੍ਹੋ- ਪੰਜਾਬ ਦੇ ਅਸਲਾਧਾਰਕਾਂ ਲਈ ਜਾਰੀ ਹੋਏ ਵੱਡੇ ਹੁਕਮ, ਪ੍ਰਸ਼ਾਸਨ ਅਪਣਾਵੇਗਾ ਸਖ਼ਤ ਰੁਖ
ਇਸ ਮੌਕੇ ਜੋਬਨ ਰੰਧਾਵਾ ਨੇ ਕਿਹਾ ਪੰਜਾਬ ’ਚ ਭਗਵੰਤ ਮਾਨ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁਧ ਛੇੜੀ ਮੁਹਿੰਮ ਤਹਿਤ ਸਖਤ ਕਾਰਵਾਈ ਕਰਦਿਆਂ ਫਤਿਹਗੜ੍ਹ ਚੂੜੀਆਂ ਤਹਿਸੀਲ ਦੀ ਮਹਿਲਾ ਰਜਿਸਟਰੀ ਕਲਰਕ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਭ੍ਰਿਸ਼ਟ ਅਫਸਰਾਂ, ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਸੁਧਰ ਜਾਣ ਨਹੀਂ ਤੇ ਉਨਾਂ ਵਿਰੁਧ ਵੀ ਕਾਰਵਾਈ ਹੋਵੇਗੀ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਰਾਜੀਵ ਸ਼ਰਮਾ, ਲਖਵਿੰਦਰ ਸਿੰਘ ਬੱਲ, ਬਾਬਾ ਸਵੀਟਸ ਡੇਰਾ ਰੋਡ, ਕਿਸ਼ਨ ਕੁਮਾਰ ਗਾਮਾ, ਦੀਪ ਬੱਬੂ, ਸਤਨਾਮ ਸਿੰਘ ਅਕਾਸ਼ ਸਿੰਘ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਰੋਡਵੇਜ਼ ਬੱਸ ਡਰਾਈਵਰ ਦੀ ਸ਼ਰੇਆਮ ਗੁੰਡਾਗਰਦੀ, ਵੀਡੀਓ ਬਣਾ ਰਹੇ ਨੌਜਵਾਨ 'ਤੇ...
NEXT STORY