ਫਿਰੋਜ਼ਪੁਰ (ਕੁਮਾਰ): ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ ਬੀ.ਐੱਸ.ਐੱਫ. ਨਾਲ ਮਿਲ ਕੇ ਸਾਂਝੇ ਆਪ੍ਰੇਸ਼ਨ ਦੌਰਾਨ ਫਿਰੋਜ਼ਪੁਰ ਦੇ ਸਰਹੱਦੀ ਪਿੰਡ ਗਜਨੀਵਾਲਾ ਦੇ ਏਰੀਆ ਵਿੱਚੋਂ 44.5 ਕਿੱਲੋਗ੍ਰਾਮ ਹੈਰੋਇਨ ਅਤੇ 3 ਕਿੱਲੋਗ੍ਰਾਮ ਮੈਥਾਮਫੇਟਾਮਾਈਨ, ਜਿਸ ਨੂੰ ਆਈਸੀਈ ਡਰੱਗ ਵਜੋਂ ਜਾਣਿਆ ਜਾਂਦਾ ਹੈ, ਦੀ ਵੱਡੀ ਖੇਪ ਬਰਾਮਦ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਕੌਮਾਂਤਰੀ ਬਾਜ਼ਾਰ ਵਿਚ ਇਸ ਖੇਪ ਦੀ ਕੀਮਤ 200 ਕਰੋੜ ਰੁਪਏ ਤੋਂ ਵੀ ਵੱਧ ਦੱਸੀ ਜਾ ਰਹੀ ਹੈ।
ਇਹ ਜਾਣਕਾਰੀ ਦਿੰਦੇ ਹੋਏ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਇਹ ਖੇਪ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ ਗਈ ਸੀ। ਉਨ੍ਹਾਂ ਦੱਸਿਆ ਕਿ ਮਿਲੀ ਖਾਸ ਗੁਪਤ ਜਾਣਕਾਰੀ ਦੇ ਆਧਾਰ 'ਤੇ ਕਾਊਂਟਰ ਇਂਟੈਲੀਜੈਂਸ ਫਿਰੋਜ਼ਪੁਰ ਵੱਲੋਂ ਬੀਐਸਐਫ ਨਾਲ ਸਾਂਝੇ ਆਪ੍ਰੇਸ਼ਨ ਤਹਿਤ, ਫਿਰੋਜ਼ਪੁਰ ਦੇ ਪਿੰਡ ਗਜਨੀਵਾਲਾ ਦੇ ਖੇਤਾਂ ਵਿਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰ ਚਲਾਈ ਗਈ ਜਿਸ ਦੌਰਾਨ ਇਹ ਵੱਡੀ ਖੇਪ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਸਰਹੱਦ ਪਾਰ ਚੱਲ ਰਹੇ ਤਸਕਰੀ ਨੈੱਟਵਰਕ ਦੇ ਬੈਕਵਰਡ ਅਤੇ ਫੋਰਵਰਡ ਲਿੰਕ ਟਰੇਸ ਕਰਨ ਦੇ ਨਾਲ ਨਾਲ ਸਰਹੱਦ ਪਾਰ ਦੇ ਹੈਂਡਲਰਾਂ ਨਾਲ ਜੁੜੇ ਸਾਰੇ ਵਿਅਕਤੀਆਂ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।
ਇਸ ਆਪ੍ਰੇਸ਼ਨ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਸ ਕਾਊਂਟਰ ਇੰਟੈਲੀਜੈਂਸ ਅਸ਼ੀਸ਼ ਚੌਧਰੀ ਨੇ ਦੱਸਿਆ ਕਿ ਗਜਨੀਵਾਲਾ ਖੇਤਰ ਵਿਚ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਡਰੋਨ ਐਕਟੀਵਿਟੀ ਸਬੰਧੀ ਭਰੋਸੇਯੋਗ ਸੂਤਰ ਰਾਹੀਂ ਮਿਲੀ ਜਾਣਕਾਰੀ 'ਤੇ ਕਾਰਵਾਈ ਕਰਦਿਆਂ, ਫਿਰੋਜ਼ਪੁਰ ਜ਼ਿਲ੍ਹੇ ਦੀਆਂ ਪੁਲਸ ਟੀਮਾਂ ਨੇ ਤੁਰੰਤ ਬੀਐਸਐਫ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਸਾਂਝੀ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
ਆਈ.ਜੀ.ਪੀ. ਨੇ ਦੱਸਿਆ ਕਿ ਖੇਪ ਭੇਜਣ ਵਾਲੇ ਤਸਕਰਾਂ ਅਤੇ ਉਨ੍ਹਾਂ ਦੇ ਭਾਰਤੀ ਸਾਥੀਆਂ ਜਿਨ੍ਹਾਂ ਨੇ ਇਹ ਖੇਪ ਪ੍ਰਾਪਤ ਕਰਨੀ ਸੀ, ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ। ਇਸ ਬਰਾਮਦਗੀ ਨੂੰ ਲੈ ਕੇ ਅਣਪਛਾਤੇ ਵਿਅਕਤੀਆਂ ਵਿਰੁੱਧ ਐਨਡੀਪੀਐਸ ਐਕਟ ਦੇ ਤਹਿਤ ਐਫਆਈਆਰ ਨੰਬਰ 19 ਦਰਜ ਕੀਤੀ ਗਈ ਹੈ।
ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਦਾ ਵੱਡਾ ਬਿਆਨ
NEXT STORY