ਜਲੰਧਰ (ਸੋਨੂੰ, ਪੰਕਜ, ਕੁੰਦਨ)- ਜਲੰਧਰ ਵਿਚ ਟਰੈਫਿਕ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਵੱਡੀ ਕਾਰਵਾਈ ਕੀਤੀ ਗਈ ਹੈ। ਥੱਪੜ ਮਾਰਨ ਵਾਲੇ ਮੁਲਾਜ਼ਮ 'ਤੇ ਗਾਜ ਡੇਗਦੇ ਹੋਏ ਉਸ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਅਜੈ ਸਿੰਘ ਪੀ. ਪੀ. ਐੱਸ, ਏ. ਸੀ. ਪੀ. ਟ੍ਰੈਫਿਕ ਜਲੰਧਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਮਿਸ਼ਨਰੇਟ ਪੁਲਸ ਜਲੰਧਰ ਅਧੀਨ ਕੈਂਟ ਇਲਾਕੇ ਦੇ ਨਜ਼ਦੀਕ ਟਰੈਫਿਕ ਕਰਮਚਾਰੀਆਂ ਵੱਲੋਂ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਇਕ ਟਰੱਕ ਨੂੰ ਚੈਕਿੰਗ ਲਈ ਰੋਕਿਆ ਗਿਆ।

ਇਹ ਵੀ ਪੜ੍ਹੋ: ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ, ਵੀਡੀਓ ਵਾਇਰਲ
ਚੈਕਿੰਗ ਦੌਰਾਨ ਟਰੱਕ ਡਰਾਈਵਰ ਵੱਲੋਂ ਆਪਣਾ ਡਰਾਈਵਿੰਗ ਲਾਇਸੈਂਸ ਮੋਬਾਇਲ ਫੋਨ ਰਾਹੀਂ ਟਰੈਫਿਕ ਕਰਮਚਾਰੀਆਂ ਨੂੰ ਚੈੱਕ ਕਰਵਾਇਆ ਜਾ ਰਿਹਾ ਸੀ। ਇਸੇ ਦੌਰਾਨ ਮੋਬਾਇਲ ਫੋਨ ਨੂੰ ਲੈ ਕੇ ਟਰੱਕ ਡਰਾਈਵਰ ਅਤੇ ਟ੍ਰੈਫਿਕ ਕਰਮਚਾਰੀ ਵਿਚਕਾਰ ਤਕਰਾਰ ਹੋ ਗਈ। ਇਸ ਦੌਰਾਨ ਟ੍ਰੈਫਿਕ ਕਰਮਚਾਰੀ ਵੱਲੋਂ ਤੈਸ਼ 'ਚ ਆ ਕੇ ਟਰੱਕ ਡਰਾਈਵਰ ਦੇ ਥੱਪੜ ਮਾਰਿਆ ਗਿਆ।

ਏ. ਸੀ. ਪੀ. ਟ੍ਰੈਫਿਕ ਜਲੰਧਰ ਨੇ ਕਿਹਾ ਕਿ ਪੁਲਸ ਕਰਮਚਾਰੀ ਵੱਲੋਂ ਇਸ ਤਰ੍ਹਾਂ ਦਾ ਵਿਵਹਾਰ ਬਿਲਕੁਲ ਵੀ ਉਚਿਤ ਨਹੀਂ ਹੈ ਅਤੇ ਪੁਲਸ ਵਿਭਾਗ ਵੱਲੋਂ ਆਮ ਜਨਤਾ ਨਾਲ ਹਮੇਸ਼ਾ ਮਰਿਆਦਾ, ਸੰਜਮ ਅਤੇ ਕਾਨੂੰਨ ਅਨੁਸਾਰ ਵਿਵਹਾਰ ਕਰਨ ਦੀ ਹਦਾਇਤ ਹੈ। ਉਨ੍ਹਾਂ ਦੱਸਿਆ ਕਿ ਘਟਨਾ ਦਾ ਤੁਰੰਤ ਨੋਟਿਸ ਲੈਂਦਿਆਂ ਸਬੰਧਤ ਟ੍ਰੈਫਿਕ ਕਰਮਚਾਰੀ ਨੂੰ ਤੁਰੰਤ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਉਸ ਕਰਮਚਾਰੀ ਵਿਰੁੱਧ ਮਹਿਕਮਾਨਾ ਵਿਭਾਗੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਕਿਸੇ ਵੀ ਪੁਲਸ ਕਰਮਚਾਰੀ ਵੱਲੋਂ ਡਿਊਟੀ ਦੌਰਾਨ ਅਨੁਸ਼ਾਸਨਹੀਣਤਾ ਜਾਂ ਆਮ ਲੋਕਾਂ ਨਾਲ ਗਲਤ ਵਿਵਹਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਭਾਜਪਾ ਦੇ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਮੇਤ ਕਈ ਸੂਬਿਆਂ ਨੂੰ SC ਨੇ ਜਾਰੀ ਕਰ'ਤੇ ਹੁਕਮ, ਹੁਣ ਇੰਨੇ ਸਾਲ ਦੀ ਉਮਰ 'ਚ ਸੇਵਾਮੁਕਤ ਹੋਣਗੇ ਜੱਜ
NEXT STORY