ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੂਬੇ ਦੇ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਈ-ਕੇ. ਵਾਈ. ਸੀ. ਕਰਵਾਉਣ ਦੀ ਅਪੀਲ ਕੀਤੀ ਹੈ ਤਾਂ ਜੋ ਉਹ ਅਨਾਜ ਤੋਂ ਵਾਂਝੇ ਨਾ ਰਹਿ ਸਕਣ। ਮੰਤਰੀ ਕਟਾਰੂਚੱਕ ਨੇ ਦੱਸਿਆ ਕਿ ਪੰਜਾਬ 'ਚ 1 ਕਰੋੜ 57 ਲੱਖ ਲਾਭਪਾਤਰੀ ਹਨ। ਇਨ੍ਹਾਂ 'ਚੋਂ ਭਾਰਤ ਸਰਕਾਰ ਦੇ ਹੁਕਮਾਂ ਮੁਤਾਬਕ 5 ਸਾਲ ਤੋਂ ਛੋਟੇ ਬੱਚਿਆਂ ਨੂੰ ਬਾਹਰ ਕੱਢ ਦਿੱਤਾ ਗਿਆ ਹੈ, ਜਿਸ ਮਗਰੋਂ 1 ਕਰੋੜ 57 ਲੱਖ ਲਾਭਪਾਤਰੀ ਬਚਦੇ ਹਨ। ਮੰਤਰੀ ਕਟਾਰੂਚੱਕ ਨੇ ਦੱਸਿਆ ਕਿ ਹੁਣ ਤੱਕ 1 ਕਰੋੜ, 25 ਲੱਖ, 50 ਹਜ਼ਾਰ ਲਾਭਪਾਤਰੀਆਂ ਦੀ ਈ-ਕੇ. ਵਾਈ. ਸੀ. ਕੀਤੀ ਜਾ ਚੁੱਕੀ ਹੈ। ਸਾਡੀ ਕੋਸ਼ਿਸ ਹੈ ਕਿ ਕੋਈ ਵੀ ਗਰੀਬ ਅਤੇ ਲੋੜਵੰਦ ਵਿਅਕਤੀ ਅਨਾਜ ਤੋਂ ਵਾਂਝਾ ਨਾ ਰਹੇ।
ਇਹ ਵੀ ਪੜ੍ਹੋ : ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ ਮਿਲੇਗਾ 10 ਲੱਖ ਦਾ ਮੁਫ਼ਤ ਸਿਹਤ ਬੀਮਾ, ਸਰਕਾਰੀ ਮੁਲਾਜ਼ਮ ਵੀ ਲੈ ਸਕਣਗੇ ਲਾਭ
ਇਨ੍ਹਾਂ ਲਾਭਪਾਤਰੀਆਂ ਦੀ ਈ-ਕੇ. ਵਾਈ. ਸੀ. ਪਿਛਲੇ ਸਾਲ ਜੂਨ ਮਹੀਨੇ ਤੋਂ ਸ਼ੁਰੂ ਹੋਈ ਸੀ ਅਤੇ ਮਾਰਚ 2025 ਤੱਕ ਡੈੱਡਲਾਈਨ ਸੀ, ਜਿਸ 'ਚ 30 ਅਪ੍ਰੈਲ ਤੱਕ ਵਾਧਾ ਕੀਤਾ ਗਿਆ। ਫਿਰ ਇਹ ਤਾਰੀਖ਼ 30 ਜੂਨ ਅਤੇ ਇਸ ਤੋਂ ਬਾਅਦ 7 ਜੁਲਾਈ ਤੱਕ ਵਧਾਈ ਗਈ। ਮੰਤਰੀ ਕਟਾਰੂਚੱਕ ਨੇ ਦੱਸਿਆ ਕਿ ਹੁਣ ਅਸੀਂ ਫਿਰ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਤਾਰੀਖ਼ ਨੂੰ 31 ਅਗਸਤ ਤੱਕ ਵਧਾਇਆ ਜਾਵੇ ਤਾਂ ਜੋ ਕੋਈ ਵੀ ਲਾਭਪਾਤਰੀ ਅਨਾਜ ਤੋਂ ਵਾਂਝਾ ਨਾ ਰਹੇ।
ਇਹ ਵੀ ਪੜ੍ਹੋ : ਪੰਜਾਬ ਲਈ ਖ਼ਤਰੇ ਦੀ ਘੰਟੀ! ਐਮਰਜੈਂਸੀ ਟੀਮਾਂ ਦੀ ਤਾਇਨਾਤੀ ਦੇ ਹੁਕਮ, ਹਾਲਾਤ 'ਤੇ 24 ਘੰਟੇ ਨਜ਼ਰ
ਮੰਤਰੀ ਕਟਾਰੂਚੱਕ ਨੇ ਪੰਜਾਬ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਡਿਪੂ 'ਤੇ ਜਾ ਕੇ ਜਾਂ ਆਪਣੇ ਘਰ ਬੈਠੇ ਮੋਬਾਇਲ 'ਤੇ ਈ-ਕੇ. ਵਾਈ. ਸੀ. ਜ਼ਰੂਰ ਕਰਵਾਉਣ। ਪੂਰੇ ਪੰਜਾਬ 'ਚ 30 ਲੱਖ ਲਾਭਪਾਤਰੀ ਅਜਿਹੇ ਹਨ, ਜਿਨ੍ਹਾਂ ਦੀ ਈ-ਕੇ. ਵਾਈ. ਸੀ. ਅਜੇ ਤੱਕ ਨਹੀਂ ਹੋਈ ਹੈ, ਉਹ ਜਲਦੀ ਤੋਂ ਜਲਦੀ ਇਹ ਕੰਮ ਕਰਵਾ ਲੈਣ ਤਾਂ ਜੋ ਕੋਈ ਵੀ ਅਨਾਜ ਤੋਂ ਵਾਂਝਾ ਨਾ ਰਹੇ। ਮੰਤਰੀ ਨੇ ਦੱਸਿਆ ਕਿ ਜਿੰਨੇ ਲੋਕਾਂ ਨੇ ਈ-ਕੇ. ਵਾਈ. ਸੀ. ਕਰਵਾ ਲਈ ਹੈ, ਉਨ੍ਹਾਂ ਨੂੰ ਕਣਕ ਵੰਡ ਦਿੱਤੀ ਗਈ ਹੈ ਅਤੇ ਜਿਹੜੇ ਰਹਿ ਗਏ ਹਨ, ਜਦੋਂ ਉਹ ਡਿਪੂ 'ਤੇ ਆ ਕੇ ਈ-ਕੇ. ਵਾਈ. ਸੀ. ਕਰਵਾ ਲੈਣਗੇ ਤਾਂ ਉਨ੍ਹਾਂ ਨੂੰ ਵੀ ਨਾਲ ਦੀ ਨਾਲ ਕਣਕ ਵੰਡ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਲੋੜਵੰਦ ਪਰਿਵਾਰ ਦੀ ਕਣਕ ਨਹੀਂ ਕੱਟੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਵੀਂ ਮੁੰਬਈ 'ਚ 15.36 ਲੱਖ ਰੁਪਏ ਦੀ ਹੈਰੋਇਨ ਜ਼ਬਤ, ਪੰਜਾਬ ਦੇ 2 ਨੌਜਵਾਨ ਗ੍ਰਿਫ਼ਤਾਰ
NEXT STORY