ਚੰਡੀਗੜ੍ਹ- ਭਾਰਤੀ ਮੌਸਮ ਵਿਭਾਗ (IMD) ਵੱਲੋਂ ਪੰਜਾਬ ਲਈ 26 ਦਸੰਬਰ ਤੋਂ 29 ਦਸੰਬਰ 2025 ਤੱਕ ਦੀ ਜ਼ਿਲ੍ਹਾਵਾਰ ਮੌਸਮੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਅਨੁਸਾਰ ਆਉਣ ਵਾਲੇ 4 ਦਿਨਾਂ ਦੌਰਾਨ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਸੰਘਣੀ ਧੁੰਦ ਦੇ ਨਾਲ ਨਾਲ ਠੰਢੀ ਲਹਿਰ ਦਾ ਪ੍ਰਭਾਵ ਬਣਿਆ ਰਹੇਗਾ। ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਲੋੜੀਂਦੇ ਕਦਮ ਚੁੱਕਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਪਿਓ ਵੱਲੋਂ ਕੁੜੀ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲਥਪਥ ਮਿਲੀ ਲਾਸ਼
26 ਤੇ 27 ਦਸੰਬਰ ਨੂੰ ਵੀ ਸਥਿਤੀ ਵਿੱਚ ਵੱਡਾ ਪੱਧਰ 'ਤੇ ਕੋਹਰੇ ਦੀ ਸੰਭਾਵਨਾ ਜਤਾਈ ਗਈ ਹੈ। ਇਨ੍ਹਾਂ ਦਿਨਾਂ ਦੌਰਾਨ ਸੂਬੇ ਭਰ ਵਿੱਚ ਸਵੇਰੇ ਅਤੇ ਰਾਤ ਸਮੇਂ ਸੰਘਣੀ ਧੁੰਦ ਬਣੀ ਰਹਿਣ ਦੀ ਸੰਭਾਵਨਾ ਹੈ। ਖ਼ਾਸ ਕਰਕੇ ਦੋਆਬਾ ਅਤੇ ਮਾਝਾ ਖੇਤਰਾਂ ਵਿੱਚ ਵਿਜ਼ੀਬਿਲਟੀ ਘੱਟ ਰਹਿ ਸਕਦੀ ਹੈ, ਜਿਸ ਨਾਲ ਸੜਕ, ਰੇਲ ਅਤੇ ਹਵਾਈ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ।
ਇਹ ਵੀ ਪੜ੍ਹੋ- ਸਕੂਲਾਂ 'ਚ ਸਰਕਾਰੀ ਛੁੱਟੀਆਂ ਦੇ ਮੱਦੇਨਜ਼ਰ ਜਾਰੀ ਹੋਏ ਵੱਡੇ ਹੁਕਮ
28 ਦਸੰਬਰ ਨੂੰ ਕੁਝ ਜ਼ਿਲ੍ਹਿਆਂ ਵਿੱਚ ਚੇਤਾਵਨੀ ਦਾ ਪੱਧਰ ‘Be Updated’ ਕੀਤਾ ਗਿਆ ਹੈ, ਪਰ ਫਿਰ ਵੀ ਪੂਰਬੀ ਅਤੇ ਦੱਖਣੀ ਪੰਜਾਬ ਵਿੱਚ ਠੰਡੀ ਲਹਿਰ ਅਤੇ ਧੁੰਦ ਜਾਰੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਦਿਲ ਦਹਿਲਾ ਦੇਣ ਵਾਲੀ ਖ਼ਬਰ, ਨਰਸਰੀ 'ਚ ਪੜ੍ਹਦੇ ਜਵਾਕ ਦੀ ਇਸ ਹਾਲਤ 'ਚ ਮਿਲੀ ਲਾਸ਼
29 ਦਸੰਬਰ ਨੂੰ ਵੀ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਸੰਗਰੂਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸੰਘਣੀ ਧੁੰਦ ਛਾਈ ਰਹਿਣ ਦੇ ਆਸਾਰ ਹਨ, ਜਦਕਿ ਫ਼ਾਜ਼ਿਲਕਾ, ਬਠਿੰਡਾ ਅਤੇ ਸ੍ਰੀ ਮੁਕਤਸਰ ਸਾਹਿਬ ਵਿੱਚ ਠੰਡੀ ਲਹਿਰ ਦਾ ਪ੍ਰਭਾਵ ਬਣਿਆ ਰਹੇਗਾ। ਮੌਸਮ ਵਿਭਾਗ ਨੇ ਵਾਹਨ ਚਲਾਉਣ ਵਾਲਿਆਂ ਨੂੰ ਖ਼ਾਸ ਸਾਵਧਾਨੀ ਵਰਤਣ, ਘੱਟ ਗਤੀ ਰੱਖਣ ਅਤੇ ਫ਼ੌਗ ਲਾਈਟਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ: ਮਹਿੰਗੀ ਹੋ ਗਈ ਜ਼ਮੀਨ, ਅਸਮਾਨੀ ਚੜੇ ਰੇਟ
ਪੰਜਾਬ 'ਚ ਇਕ ਹੋਰ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਦਾ ਪੁਲਸ ਨਾਲ ਮੁਕਾਬਲਾ, ਚੱਲੀਆਂ ਗੋਲ਼ੀਆਂ
NEXT STORY