ਜਲੰਧਰ/ਚੰਡੀਗੜ੍ਹ: ਪੰਜਾਬ 'ਚ ਲਗਾਤਾਰ ਠੰਡ ਦੇ ਨਾਲ-ਨਾਲ ਧੁੰਦ ਦਾ ਕਹਿਰ ਵੀ ਨਜ਼ਰ ਆਉਣਾ ਸ਼ੁਰੂ ਹੋ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਵੱਲੋਂ ਪੰਜਾਬ ਲਈ ਜ਼ਿਲ੍ਹਾਵਾਰ ਮੌਸਮ ਚੇਤਾਵਨੀ ਜਾਰੀ ਕੀਤੀ ਗਈ ਹੈ, ਜਿਸ ਅਨੁਸਾਰ 29 ਦਸੰਬਰ ਤੋਂ 1 ਜਨਵਰੀ ਤੱਕ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਡ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਲੋੜੀਂਦੇ ਇੰਤਜ਼ਾਮ ਕਰਨ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ- ਤੋਤਾ-ਤੋਤੀ ਦੀ ਆਤਮਿਕ ਸ਼ਾਂਤੀ ਲਈ ਕਰਵਾਇਆ ਪਾਠ, ਭੋਗ 'ਤੇ 300 ਬੰਦਿਆਂ ਨੇ ਛਕਿਆ ਲੰਗਰ
ਮੌਸਮ ਵਿਭਾਗ ਦੇ ਅਨੁਸਾਰ 29 ਦਸੰਬਰ ਨੂੰ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ, ਸੰਗਰੂਰ ਅਤੇ ਰੋਪੜ ਸਮੇਤ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ ਦਿੱਤੀ ਗਈ ਹੈ, ਜਦਕਿ ਕੁਝ ਇਲਾਕਿਆਂ ਵਿੱਚ ਬਹੁਤ ਸੰਘਣੀ ਧੁੰਦ ਵੀ ਛਾਈ ਰਹਿ ਸਕਦੀ ਹੈ। ਇਸ ਦੌਰਾਨ ਦ੍ਰਿਸ਼ਟਤਾ ਬਹੁਤ ਘੱਟ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਨੂੰ 'ਪਵਿੱਤਰ ਸ਼ਹਿਰ' ਘੋਸ਼ਿਤ ਕਰਨ ਮਗਰੋਂ Non veg ਦੇ ਕਾਰੋਬਾਰੀਆਂ ਨੇ ਉਠਾਈ ਇਹ ਮੰਗ, ਕਿਹਾ- ਘੱਟੋ-ਘੱਟ...
30 ਅਤੇ 31 ਦਸੰਬਰ ਨੂੰ ਮਾਲਵਾ ਖੇਤਰ ਦੇ ਕਈ ਜ਼ਿਲ੍ਹਿਆਂ- ਫਿਰੋਜ਼ਪੁਰ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਮਾਨਸਾ ਵਿੱਚ ਮੌਸਮ ਕੁਝ ਹੱਦ ਤੱਕ ਸੁਧਰਨ ਦੀ ਉਮੀਦ ਹੈ ਅਤੇ ਇਨ੍ਹਾਂ ਇਲਾਕਿਆਂ ਨੂੰ ‘ਕੋਈ ਚੇਤਾਵਨੀ ਨਹੀਂ’ ਵਾਲੀ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ। ਹਾਲਾਂਕਿ ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਧੁੰਦ ਦੀ ਸਥਿਤੀ ਬਣੀ ਰਹਿ ਸਕਦੀ ਹੈ।
ਇਹ ਵੀ ਪੜ੍ਹੋ- ਜਥੇਦਾਰ ਗੜਗੱਜ ਦਾ ਵੱਡਾ ਬਿਆਨ ! ਸ਼ਹੀਦੀ ਦਿਹਾੜਿਆਂ ਮੌਕੇ ਪੰਜਾਬ 'ਚ ਹੋਵੇ 'ਡਰਾਈ ਡੇਅ' ਘੋਸ਼ਿਤ
ਮੌਸਮ ਵਿਭਾਗ ਮੁਤਾਬਕ 1 ਜਨਵਰੀ 2026 ਨੂੰ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਧੁੰਦ ਅਤੇ ਕੋਲਡ ਵੇਵ ਦੀ ਸਥਿਤੀ ਬਣੀ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਰਾਤ ਦੇ ਤਾਪਮਾਨ ਵਿੱਚ ਹੋਰ ਗਿਰਾਵਟ ਆ ਸਕਦੀ ਹੈ, ਜਿਸ ਨਾਲ ਠੰਡ ਦਾ ਅਸਰ ਹੋਰ ਤੇਜ਼ ਹੋਵੇਗਾ। ਮੌਸਮ ਵਿਭਾਗ ਨੇ ਡਰਾਈਵਰਾਂ ਨੂੰ ਧੁੰਦ ਦੌਰਾਨ ਖਾਸ ਸਾਵਧਾਨੀ ਵਰਤਣ, ਵਾਹਨਾਂ ਦੀ ਰਫ਼ਤਾਰ ਘੱਟ ਰੱਖਣ ਅਤੇ ਧੁੰਦ ਲਾਈਟਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ।
ਇਹ ਵੀ ਪੜ੍ਹੋ- SGPC ਦੇ ਅੰਦਰੂਨੀ ਮਾਮਲਿਆਂ 'ਚ ਦਖ਼ਲ ਦੇਣਾ ਬੰਦ ਕਰਨ ਸਰਕਾਰਾਂ, ਸਰਕਾਰੀ SIT ਨੂੰ ਅਸੀਂ ਨਹੀਂ ਮੰਨਦੇ: ਜਥੇ. ਗੜਗੱਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਖ਼ੁਦ ਨੂੰ 'ਗੈਂਗਸਟਰ' ਦੱਸਣ ਵਾਲਾ ਨਿਕਲਿਆ ਕਰਿਆਨੇ ਵਾਲਾ! 'ਬਿਸ਼ਨੋਈ' ਬਣ ਮੰਗ ਰਿਹਾ ਸੀ 50 ਲੱਖ ਦੀ ਫ਼ਿਰੌਤੀ
NEXT STORY