ਜਲੰਧਰ/ਚੰਡੀਗੜ੍ਹ- ਨਵੇਂ ਸਾਲ ਦੀ ਸ਼ੁਰੂਆਤ ਨਾਲ ਹੀ ਪੰਜਾਬ ਵਿੱਚ ਮੌਸਮ ਨੇ ਕੜਾ ਰੁੱਖ ਅਖਤਿਆਰ ਕਰ ਲਿਆ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਚੇਤਾਵਨੀ ਅਨੁਸਾਰ ਆਉਣ ਵਾਲੇ ਕੁਝ ਦਿਨਾਂ ਦੌਰਾਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਲੋਕਾਂ ਦੀ ਦਿਨਚਰੀ ਨੂੰ ਪ੍ਰਭਾਵਿਤ ਕਰ ਸਕਦੀ ਹੈ। ਇਸ ਸਥਿਤੀ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਨਵੇਂ ਸਾਲ ਦੇ ਦਿਨ ਵੱਡੀ ਘਟਨਾ, ਗੋਲਡਨ ਟੈਂਪਲ ਕੰਪਲੈਕਸ 'ਚ ਫੜਿਆ...
ਭਾਰਤੀ ਮੌਸਮ ਵਿਭਾਗ (IMD) ਵੱਲੋਂ ਪੰਜਾਬ ਲਈ 2 ਤੋਂ 5 ਜਨਵਰੀ 2026 ਤੱਕ ਜ਼ਿਲ੍ਹਾ ਵਾਰ ਮੌਸਮੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸੇ ਦਰਮਿਆਨ 2 ਅਤੇ 3 ਜਨਵਰੀ ਨੂੰ ਧੁੰਦ ਦਾ ਪ੍ਰਭਾਵ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੌਰਾਨ ਕੁਝ ਜ਼ਿਲ੍ਹਿਆਂ ਵਿੱਚ ਬਹੁਤ ਸੰਘਣੀ ਧੁੰਦ ਦੇ ਨਾਲ ਨਾਲ ਸੀਤ ਲਹਿਰ ਜਾਂ ਠੰਢਾ ਦਿਨ ਰਹਿਣ ਦੇ ਅਸਾਰ ਹਨ। ਖ਼ਾਸ ਕਰਕੇ ਦੱਖਣ-ਪੱਛਮੀ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਤਾਪਮਾਨ ਆਮ ਨਾਲੋਂ ਘੱਟ ਰਹਿ ਸਕਦਾ ਹੈ। ਇਸ ਦੌਰਾਨ ਕੁਝ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ।
ਇਹ ਵੀ ਪੜ੍ਹੋ- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਮਾਮਲੇ 'ਚ ਵੱਡੀ ਕਾਰਵਾਈ, CA ਸਤਿੰਦਰ ਸਿੰਘ ਕੋਹਲੀ ਗ੍ਰਿਫਤਾਰ
ਉੱਥੇ 4 ਅਤੇ 5 ਜਨਵਰੀ ਨੂੰ ਮੌਸਮ ਵਿਭਾਗ ਅਨੁਸਾਰ ਕੁਝ ਇਲਾਕਿਆਂ 'ਚ ਥੋੜ੍ਹਾ ਸੁਧਾਰ ਆ ਸਕਦਾ ਹੈ, ਕੁਝ ਥਾਵਾਂ ‘ਤੇ ਸੀਤ ਲਹਿਰ ਦਾ ਅਸਰ ਜਾਰੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਧੁੰਦ ਅਤੇ ਕੜੀ ਠੰਢ ਦੇ ਮੱਦੇਨਜ਼ਰ ਗੈਰ-ਜ਼ਰੂਰੀ ਯਾਤਰਾ ਤੋਂ ਬਚਿਆ ਜਾਵੇ, ਵਾਹਨ ਚਲਾਉਂਦੇ ਸਮੇਂ ਪੂਰੀ ਸਾਵਧਾਨੀ ਵਰਤੀ ਜਾਵੇ ਅਤੇ ਬਜ਼ੁਰਗਾਂ, ਬੱਚਿਆਂ ਅਤੇ ਬੀਮਾਰ ਵਿਅਕਤੀਆਂ ਦਾ ਖ਼ਾਸ ਧਿਆਨ ਰੱਖਿਆ ਜਾਵੇ। ਕਿਸਾਨਾਂ ਨੂੰ ਵੀ ਫ਼ਸਲਾਂ ਅਤੇ ਪਸ਼ੂਆਂ ਦੀ ਸੰਭਾਲ ਲਈ ਜ਼ਰੂਰੀ ਕਦਮ ਚੁੱਕਣ ਦੀ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਦੋ ਭਰਾਵਾਂ 'ਤੇ ਚੱਲੀਆਂ ਤਾਬੜਤੋੜ ਗੋਲੀਆਂ, ਇਕ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਸੰਗਰੂਰ 'ਚ ਤਾਇਨਾਤ ਤਹਿਸੀਲਦਾਰ ਜਗਤਾਰ ਸਿੰਘ ਗ੍ਰਿਫ਼ਤਾਰ, ਕੀਤਾ ਸੀ ਵੱਡਾ ਕਾਂਡ
NEXT STORY