ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਕੁਝ ਜ਼ਿਲ੍ਹਿਆਂ 'ਚ ਹਲਕੀ ਬਾਰਿਸ਼ ਹੋਣ ਕਾਰਨ ਜਿਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ, ਉੱਥੇ ਹੀ ਤਾਪਮਾਨ 'ਚ ਵੱਡੀ ਗਿਰਾਵਟ ਨਜ਼ਰ ਆਈ ਹੈ। ਇਸ ਦੌਰਾਨ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਮੌਸਮ ਆਮ ਦਿਨਾਂ ਵਾਂਗ ਸਧਾਰਨ ਰਹੇਗਾ ਪਰ ਤਾਪਮਾਨ 'ਚ ਵਾਧਾ ਹੋਣ ਦੀ ਸੰਭਾਵਨਾ ਹੈ। ਜਿਸ ਨਾਲ ਫਿਰ ਤੋਂ ਗਰਮੀ ਦਾ ਅਹਿਸਾਸ ਹੋਣਾ ਸ਼ੁਰੂ ਹੋ ਜਾਵੇਗਾ।
ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ ਨੂੰ ਲੈ ਕੇ ਅਹਿਮ ਖ਼ਬਰ: 6 ਮਹੀਨੇ ਤੱਕ...
ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਦੇ ਚੰਡੀਗੜ੍ਹ ਕੇਂਦਰ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਮੁਤਾਬਕ ਅੱਜ ਕੁਝ ਇਲਾਕਿਆਂ 'ਚ ਠੰਡੀਆਂ ਹਵਾਵਾਂ ਅਤੇ ਬੁੰਦਾਬਾਂਦੀ ਹੋ ਸਕਦੀ ਹੈ, ਜਿਸ ਤੋਂ ਬਾਅਦ 1 ਤੇ 2 ਅਪ੍ਰੈਲ ਨੂੰ ਕਿਸੇ ਵੀ ਪ੍ਰਕਾਰ ਦੀ ਚਿਤਾਵਨੀ ਜਾਰੀ ਨਹੀਂ ਕੀਤੀ ਗਈ। ਇਸ ਦੇ ਨਾਲ ਹੀ 3 ਅਪ੍ਰੈਲ ਨੂੰ ਫਿਰ ਤੋਂ ਮੌਸਮ 'ਚ ਵੱਡੀ ਤਬਦੀਲੀ ਆਵੇਗੀ, ਜਿਸ ਨਾਲ ਪੂਰੇ ਸੂਬੇ ਵਿਚ ਠੰਡੀਆਂ ਹਵਾਵਾਂ, ਬਿਜਲੀ ਲਿਸ਼ਕਣ ਦੇ ਨਾਲ ਮੀਂਹ ਪੈਣ ਦਾ 'ਯੈਲੋ' ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ Delivery Boy ਦਾ ਬੇਰਹਿਮੀ ਨਾਲ ਕਤਲ, ਬਿਲਡਿੰਗ ਦੀ ਬੇਸਮੈਂਟ 'ਚੋਂ ਮਿਲੀ ਲਾਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਡੇਰਾਬੱਸੀ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ : ਮੁੰਡੇ ਨੂੰ ਘਰੋਂ ਅਗਵਾ ਕਰਕੇ ਜ਼ਿੰਦਾ ਸਾੜਨ ਦੀ ਕੋਸ਼ਿਸ਼
NEXT STORY