ਲੁਧਿਆਣਾ (ਰਾਮ) : ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਅਤੇ ਪੰਜਾਬੀਆਂ ਦੇ ਸੰਪੂਰਨ ਵਿਕਾਸ ਲਈ ਵਚਨਵੱਧ ਹੈ। ਜਿਸ ਤਰੀਕੇ ਨਾਲ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ’ਤੇ ਆਪਣਾ ਭਰੋਸਾ ਜਤਾਇਆ ਹੈ, ਉਸ ਨੂੰ ਹਰ ਕੀਮਤ ’ਤੇ ਕਾਇਮ ਰੱਖਿਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਨਗਰ ਕੌਂਸਲ ਸਾਹਨੇਵਾਲ ਅਧੀਨ ਆਉਂਦੇ ਵਾਰਡ ਨੰ. 13 ’ਚ ਕੌਂਸਲਰ ਰਾਜਦੀਪ ਭਾਟੀਆਂ ਦੇ ਗ੍ਰਹਿ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਵਿਧਾਇਕ ਹਰਦੀਪ ਸਿੰਘ ਮੂੰਡੀਆਂ ਵੀ ਮੌਜੂਦ ਸਨ। ਮੰਤਰੀ ਧਾਲੀਵਾਲ ਨੇ ਕਿਹਾ ਕਿ ਸਰਕਾਰ ਪਿਛਲੇ ਦਿਨੀਂ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਪੀੜਤਾਂ ਨੂੰ ਦੇਣ ਲਈ ਵਚਨਬੱਧ ਹੈ, ਜਿਸ ਦਾ ਐਲਾਨ ਵੀ ਮੁੱਖ ਮੰਤਰੀ ਭਗਵੰਤ ਮਾਨ ਕਰ ਚੁੱਕੇ ਹਨ।
ਇਹ ਵੀ ਪੜ੍ਹੋ : ਜਲੰਧਰ ਡੀ. ਸੀ. ਵਲੋਂ ਹੁਕਮ ਜਾਰੀ, 28 ਅਗਸਤ ਤੋਂ ਲਾਗੂ ਹੋਣਗੇ ਨਵੇਂ ਕੁਲੈਕਟਰ ਰੇਟ
ਹੜ੍ਹਾਂ ਦੀ ਮਾਰ ਝੱਲਣ ਵਾਲੇ ਹਰ ਵਿਅਕਤੀ ਨੂੰ ਪੰਜਾਬ ਸਰਕਾਰ ਬਣਦਾ ਮੁਆਵਜ਼ਾ ਦੇਵੇਗੀ। ਇਸ ਮੌਕੇ ਅਗਾਮੀ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵੀ ਹਲਕਾ ਵਿਧਾਇਕ ਅਤੇ ਸਥਾਨਕ ਪਾਰਟੀ ਆਗੂਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਦੀ ਆਮਦ ਮੌਕੇ ਬਲਾਕ ਪ੍ਰਧਾਨ ਕੁਲਦੀਪ ਐਰੀ, ਪੀ. ਏ. ਰਣਜੀਤ ਸੈਣੀ, ਰਾਜੀ ਸਾਹਨੇਵਾਲ, ਨਵੀਨ ਢੀਂਗਰਾ, ਪ੍ਰਿੰਸ ਸੈਣੀ, ਬਲਵੰਤ ਸਿੰਘ ਅਤੇ ਹੋਰ ਮੌਜੂਦ ਸਨ।
ਇਹ ਵੀ ਪੜ੍ਹੋ : ਭਾਜਪਾ ਨੂੰ ਸੁਖਬੀਰ ਦੀ ਸਿਆਸੀ ‘ਬੜਕ’ ਦੇ ਕਈ ਮਾਇਨੇ!, ਦੋਹਾਂ ਨੂੰ ਸਹਾਰੇ ਦੀ ਲੋੜ
‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਘਵ ਚੱਢਾ ਖ਼ਿਲਾਫ਼ ਇੰਸਟਾਗ੍ਰਾਮ ’ਤੇ ਪੋਸਟ ਪਾਉਣ ਵਾਲੇ ’ਤੇ ਮਾਮਲਾ ਦਰਜ
NEXT STORY