ਖਰੜ (ਅਮਰਦੀਪ) : ਐੱਸ. ਕੇ. ਐੱਮ. ਗ਼ੈਰ-ਰਾਜਨੀਤਕ ਭਾਰਤ ਦੇ ਕੌਮੀ ਕਨਵੀਨਰ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਹੈ ਕਿ ਲੈਂਡ ਮਾਰਗੇਜ ਬੈਂਕ ਦੀ ਕਥਿਤ ਧੋਖਾਧੜੀ ਦੇ ਸ਼ਿਕਾਰ ਕਿਸਾਨਾਂ ਨੂੰ ਇਨਸਾਫ਼ ਦਿਵਾਉਣ, ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕਰਨ ਅਤੇ ਹੋਰ ਕਿਸਾਨੀ ਮੰਗਾਂ ਦੇ ਸਮਰਥਨ ’ਚ 14 ਜੁਲਾਈ ਨੂੰ ਪੰਜਾਬ ਭਰ ਦੇ ਟੋਲ ਪਲਾਜ਼ੇ ਮੁਫ਼ਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਲੈਂਡ ਪੂਲਿੰਗ ਨੀਤੀ ਰਾਹੀਂ ਕਿਸਾਨਾਂ ਦੀਆਂ ਜ਼ਰਖੇਜ਼ ਜ਼ਮੀਨਾਂ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਕੀ ਅੱਜ ਖ਼ਤਮ ਹੋਵੇਗਾ ਪੰਜਾਬ ਕਾਂਗਰਸ ਦਾ ਕਾਟੋ-ਕਲੇਸ਼? ਪੰਜਾਬ 'ਚ ਵਧੀ ਸਿਆਸੀ ਹਲਚਲ
30 ਮਾਰਚ ਤੋਂ ਲੈਂਡ ਮਾਰਗੇਜ ਬੈਂਕ ਦੇ ਮਾਮਲੇ ’ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪੰਜਾਬ ਦੇ 12 ਜ਼ਿਲ੍ਹਿਆਂ ’ਚ ਬੈਂਕ ਦੀਆਂ ਮੁੱਖ ਸ਼ਾਖਾਵਾਂ ਅੱਗੇ ਧਰਨੇ ਜਾਰੀ ਹਨ। ਫ਼ਰੀਦਕੋਟ ਦੇ ਪਿੰਡ ਹਰੀ ਨੌ ਦੇ ਕਿਸਾਨ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਵੀ ਅੰਦੋਲਨ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਅੰਦੋਲਨ ਕਰ ਰਹੇ ਕਿਸਾਨਾਂ 'ਤੇ ਦਬਾਅ ਬਣਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਸੋਹਾਣਾ ਗੁਰਦੁਆਰਾ ਹੰਗਾਮਾ ਮਾਮਲਾ : 10 ਦਿਨਾਂ ਮਗਰੋਂ ਨਿਹੰਗ ਜਸਦੀਪ ਸਿੰਘ ਸਣੇ ਕਈਆਂ 'ਤੇ FIR
ਉਨ੍ਹਾਂ ਕਿਹਾ ਕਿ 14 ਜੁਲਾਈ ਨੂੰ ਟੋਲ ਪਲਾਜ਼ੇ ਮੁਫ਼ਤ ਕਰ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ ਜਾਵੇਗਾ। ਇਸ ਦੇ ਨਾਲ ਹੀ ਲੈਂਡ ਪੂਲਿੰਗ ਨੀਤੀ ਨੂੰ ਰੱਦ ਕਰਨ ਤੇ ਭਾਰਤ–ਅਮਰੀਕਾ ਮੁਕਤ ਵਪਾਰ ਸਮਝੌਤੇ ’ਚੋਂ ਖੇਤੀਬਾੜੀ, ਡੇਅਰੀ ਅਤੇ ਪੋਲਟਰੀ ਖੇਤਰ ਨੂੰ ਬਾਹਰ ਰੱਖਣ ਦੀ ਮੰਗ ਵੀ ਉਠਾਈ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਬਰਨਾਲਾ ਕਾਂਗਰਸ 'ਚ ਬਦਲਦੇ ਸਿਆਸੀ ਸਮੀਕਰਨ : ਇੱਕ ਪਾਸੇ ਚੰਨੀ ਨਾਲ ਮੁਲਾਕਾਤਾਂ ਤੇ ਦੂਜੇ ਪਾਸੇ...
NEXT STORY