ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਜ਼ਾਦੀ ਦਿਹਾੜੇ ਦੇ ਸਮਾਰੋਹ ਨੂੰ ਸੰਬੋਧਨ ਕਰਦਿਆਂ ਪੰਚਾਇਤਾਂ ਨੂੰ ਵੱਡੀ ਖ਼ੁਸ਼ਖ਼ਬਰੀ ਦਿੱਤੀ ਗਈ ਹੈ। ਉਨ੍ਹਾਂ ਨੇ ਐਲਾਨ ਕੀਤਾ ਕਿ ਸਰਬ ਸੰਮਤੀ ਨਾਲ ਪੰਚਾਇਤਾਂ ਚੁਣਨ ਵਾਲੇ ਪਿੰਡਾਂ ਨੂੰ ਪੰਜਾਬ ਸਰਕਾਰ ਵੱਲੋਂ ਪਿੰਡ ਦੇ ਵਿਕਾਸ ਲਈ 5 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੈਂ ਦੇਖਿਆ ਕਿ ਪੰਚਾਇਤੀ ਚੋਣਾਂ ਵੇਲੇ ਬਹੁਤ ਲੜਾਈਆਂ ਹੁੰਦੀਆਂ ਹਨ ਅਤੇ ਸਰਪੰਚੀ ਲੈਣ ਲਈ ਇਕ ਧਿਰ, ਦੂਜੀ ਧਿਰ ਨੂੰ ਨੀਵਾਂ ਦਿਖਾਉਣ 'ਚ ਕੋਈ ਕਸਰ ਨਹੀਂ ਛੱਡਦੀ ਪਰ ਹੁਣ ਜੇਕਰ ਸਰਬ ਸੰਮਤੀ ਨਾਲ ਪੰਚਾਇਤ ਚੁਣ ਲਈ ਜਾਵੇਗੀ ਤਾਂ ਉਨ੍ਹਾਂ ਪਿੰਡਾਂ ਨੂੰ 5 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਕੌਮੀ ਇਨਸਾਫ਼ ਮੋਰਚੇ ਦੇ ਚੰਡੀਗੜ੍ਹ 'ਚ ਦਾਖ਼ਲ ਹੋਣ ਬਾਰੇ ਅਲਰਟ, 1400 ਪੁਲਸ ਮੁਲਾਜ਼ਮ ਕੀਤੇ ਤਾਇਨਾਤ
ਨਾਲ ਹੀ ਉਨ੍ਹਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਇਹ ਸੋਚੇਗਾ ਕਿ 30-40 ਲੱਖ ਰੁਪਿਆ ਲਾ ਕੇ ਉਹ ਸਰਪੰਚ ਬਣ ਜਾਵੇਗਾ ਅਤੇ ਫਿਰ ਸਰਕਾਰ ਵੱਲੋਂ ਆਉਣ ਵਾਲੀ ਗ੍ਰਾਂਟ ਖਾ ਜਾਵੇਗਾ ਤਾਂ ਅਜਿਹੇ ਲੋਕ ਆਪਣੇ ਦਿਲ 'ਚੋਂ ਇਹ ਵਹਿਮ ਕੱਢ ਦੇਣ ਕਿਉਂਕਿ ਗ੍ਰਾਂਟ ਵਾਲਾ ਪੈਸਾ ਮੇਰੇ ਹੱਥੋਂ ਹੀ ਜਾਵੇਗਾ ਅਤੇ ਇਹ ਪਿੰਡ ਦੇ ਵਿਕਾਸ ਲਈ ਹੀ ਖ਼ਰਚ ਹੋਵੇਗਾ ਅਤੇ ਅਸੀਂ ਇਸ 'ਚ ਕੋਈ ਵੀ ਘਪਲਾ ਨਹੀਂ ਹੋਣ ਦੇਵਾਂਗੇ।
ਇਹ ਵੀ ਪੜ੍ਹੋ : ਪਟਿਆਲਾ 'ਚ CM ਮਾਨ ਨੇ ਲਹਿਰਾਇਆ ਕੌਮੀ ਝੰਡਾ, ਪੰਜਾਬੀਆਂ ਲਈ ਕੀਤੇ ਵੱਡੇ ਐਲਾਨ (ਵੀਡੀਓ)
ਉਨ੍ਹਾਂ ਕਿਹਾ ਕਿ ਇਹ ਸਮਾਂ ਪਹਿਲਾਂ ਹੀ ਹੁੰਦਾ ਸੀ ਕਿ ਗ੍ਰਾਂਟ ਆਉਣ 'ਤੇ ਪਿੰਡ ਦੀਆਂ ਗਲੀਆਂ-ਨਾਲੀਆਂ ਬਾਅਦ 'ਚ ਬਣਨੀਆਂ ਸ਼ੁਰੂ ਹੁੰਦੀਆਂ ਸਨ ਪਰ ਸਰਪੰਚ ਦੀ ਕੋਠੀ ਪਹਿਲਾਂ ਹੀ ਬਣਨੀ ਸ਼ੁਰੂ ਹੋ ਜਾਂਦੀ ਸੀ ਪਰ ਹੁਣ ਸਮਾਂ ਬਹੁਤ ਬਦਲ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪਟਿਆਲਾ 'ਚ CM ਮਾਨ ਨੇ ਲਹਿਰਾਇਆ ਕੌਮੀ ਝੰਡਾ, ਪੰਜਾਬੀਆਂ ਲਈ ਕੀਤੇ ਵੱਡੇ ਐਲਾਨ (ਵੀਡੀਓ)
NEXT STORY