ਚੰਡੀਗੜ੍ਹ : ਪੰਜਾਬ ਸਟੇਟ ਮਿਡ ਡੇਅ ਮੀਲ ਸੋਸਾਇਟੀ ਵਲੋਂ ਸਕੂਲਾਂ ਵਿਚ ਦਿੱਤੇ ਜਾਣ ਵਾਲੇ ਦੁਪਹਿਰ ਦੇ ਭੋਜਨ (ਮਿਡ ਡੇਅ ਮੀਲ) ਲਈ ਹਫਤਾਵਰੀ ਮੀਨੂ ਜਾਰੀ ਕੀਤਾ ਹੈ। ਇਹ ਨਵਾਂ ਮੀਨੂ 01-01-2025 ਤੋਂ 31-01-2025 ਤਕ ਲਾਗੂ ਰਹੇਗਾ। ਨਵੇਂ ਮੀਨੂ ਅਨੁਸਾਰ ਵਿਦਿਆਰਥੀਆਂ ਨੂੰ ਹਰ ਰੋਜ਼ ਵੱਖ-ਵੱਖ ਪੌਸ਼ਟਿਕ ਭੋਜਨ ਦਿੱਤਾ ਜਾਵੇਗਾ। ਜਿਸ ਦੇ ਤਹਿਤ ਸੋਮਵਾਰ ਨੂੰ ਦਾਲ (ਮੌਸਮੀ ਸਬਜ਼ੀਆਂ) ਅਤੇ ਰੋਟੀ। ਮੰਗਲਵਾਰ ਨੂੰ ਰਾਜਮਾਹ, ਚਾਵਲ ਅਤੇ ਖੀਰ, ਬੁੱਧਵਾਰ ਨੂੰ ਕਾਲੇ ਛੋਟੇ/ਛੋਲੇ (ਆਲੂ ਨਾਲ ਮਿਲੇ ਕਾ) ਅਤੇ ਪੂਰੀ/ਦੇਸੀ ਘਿਓ ਦਾ ਹਲਵਾ। ਇਸੇ ਤਰ੍ਹਾਂ ਵੀਰਵਾਰ ਨੂੰ ਕੜ੍ਹੀ (ਆਲੂ ਅਤੇ ਪਿਆਜ਼ ਦੇ ਪਕੌੜੇ) ਅਤੇ ਚੌਲ, ਸ਼ੁੱਕਰਵਾਰ ਨੂੰ ਮੌਸਮੀ ਸਬਜ਼ੀ ਅਤੇ ਰੋਟੀ, ਸ਼ਨੀਵਾਰ ਨੂੰ ਦਾਲ ਮਾਹ ਛੋਲੇ, ਚਾਵਲ ਅਤੇ ਖੀਰ ਬੱਚਿਆਂ ਨੂੰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬੀਓ ਸਾਵਧਾਨ! ਲਗਾਈਆਂ ਗਈਆਂ ਸਖ਼ਤ ਪਾਬੰਦੀਆਂ, ਕਰ ਨਾ ਬੈਠਿਓ ਇਹ ਗ਼ਲਤੀ
ਵਿਭਾਗ ਵਲੋਂ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਸਕੂਲਾਂ ਵਿਚ ਮਿਡ ਡੇਅ ਮੀਲ ਇੰਚਾਰਜ ਇਹ ਯਕੀਨੀ ਬਨਾਉਣ ਕਿ ਮੀਨੂ ਅਨੁਸਾਰ ਹੀ ਭੋਜਨ ਤਿਆਰ ਕੀਤਾ ਜਾਵੇ। ਜੇਕਰ ਕਿਸੇ ਸਕੂਲ ਵਿਚ ਹਦਾਇਤਾਂ ਦੀ ਉਲੰਘਣਾ ਪਾਈ ਗਈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪਿੰਡ ਦੇ ਸਰਪੰਚਾਂ ਅਤੇ ਹੋਰ ਸਮਾਜਿਕ ਸੰਸਥਾਵਾਂ ਨੂੰ ਵੀ ਦੁਪਹਿਰ ਦੇ ਭੋਜਨ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ : ਮੁਲਾਜ਼ਮਾਂ ਨੂੰ ਨਵੇਂ ਸਾਲ ਮੌਕੇ ਪੰਜਾਬ ਸਰਕਾਰ ਦਾ ਤੋਹਫ਼ਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਾਰੀ ਹੋਈ ਦਸਵੀਂ ਤੇ ਬਾਰ੍ਹਵੀਂ ਦੀ ਡੇਟਸ਼ੀਟ, ਜਸਵੀਰ ਗੜ੍ਹੀ 'ਆਪ' 'ਚ ਸ਼ਾਮਲ, ਜਾਣੋ ਦੇਸ਼ ਵਿਦੇਸ਼ ਦੀਆਂ ਟੌਪ 10 ਖਬਰਾਂ
NEXT STORY