ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇ ਆਖ਼ਰੀ ਦਿਨ ਸਦਨ 'ਚ ਅਮਰੀਕਾ ਤੋਂ ਡਿਪਰੋਟ ਹੋਏ ਪੰਜਾਬੀ ਨੌਜਵਾਨਾਂ ਦਾ ਮੁੱਦਾ ਚੁੱਕਿਆ ਗਿਆ। ਇਸ ਬਾਰੇ ਬੋਲਦਿਆਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਕਿਹਾ ਕਿ ਡਿਪੋਰਟ ਹੋਏ ਨੌਜਵਾਨਾਂ ਲਈ ਪੰਜਾਬ ਸਰਕਾਰ ਵਲੋਂ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਡਾ ਐਲਾਨ ਕਰਦਿਆਂ ਕਿਹਾ ਕਿ ਜਿਹੜੇ 12 ਘਰਾਂ ਦੇ ਨੌਜਵਾਨ ਡਿਪੋਰਟ ਹੋ ਕੇ ਆਏ ਹਨ, ਉਨ੍ਹਾਂ ਨੂੰ ਉਹ ਆਪਣੇ ਵਲੋਂ 50-50 ਹਜ਼ਾਰ ਰੁਪਏ ਦੇਣਗੇ।
ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਲਈ ਖ਼ੁਸ਼ਖ਼ਬਰੀ, ਅੰਮ੍ਰਿਤਸਰ ਹਵਾਈ ਅੱਡੇ ਲਈ ਸਿੱਧੀ ਬੱਸ ਸੇਵਾ ਹੋਵੇਗੀ ਸ਼ੁਰੂ!
ਉਨ੍ਹਾਂ ਦੱਸਿਆ ਕਿ ਹਰ ਸਾਲ ਉਨ੍ਹਾਂ ਵਲੋਂ ਲੁਧਿਆਣਾ 'ਚ ਰੱਥ ਯਾਤਰਾ ਕੱਢੀ ਜਾਂਦੀ ਹੈ ਪਰ ਇਸ ਵਾਰ ਇਹ ਯਾਤਰਾ ਸਿੰਗਲ ਝੰਡਾ ਲੈ ਕੇ ਸਾਧਾਰਨ ਤੌਰ 'ਤੇ ਕੱਢੀ ਜਾਵੇਗੀ ਅਤੇ ਇਸ 'ਤੇ ਖ਼ਰਚ ਹੋਣ ਵਾਲਾ 6 ਲੱਖ ਰੁਪਿਆ ਡਿਪੋਰਟ ਹੋਏ ਨੌਜਵਾਨਾਂ ਦੇ ਪਰਿਵਾਰਾਂ ਨੂੰ ਦਿੱਤਾ ਜਾਵੇਗਾ ਅਤੇ ਉਹ ਖ਼ੁਦ 12 ਪਰਿਵਾਰਾਂ ਨੂੰ 50-50 ਹਜ਼ਾਰ ਰੁਪਿਆ ਦੇ ਕੇ ਆਉਣਗੇ।
ਇਹ ਵੀ ਪੜ੍ਹੋ : ਕੱਚੇ ਘਰਾਂ ਵਾਲੇ ਪੰਜਾਬ ਦੇ ਪਰਿਵਾਰਾਂ ਲਈ ਜ਼ਰੂਰੀ ਖ਼ਬਰ, ਜਲਦੀ ਲੈ ਲੈਣ ਇਸ ਸਕੀਮ ਦਾ ਲਾਹਾ
ਉਨ੍ਹਾਂ ਦੇ ਇਸ ਐਲਾਨ ਤੋਂ ਬਾਅਦ ਪੰਜਾਬ ਵਿਧਾਨ ਸਭਾ ਦਾ ਪੂਰਾ ਸਦਨ ਤਾੜੀਆਂ ਨਾਲ ਗੂੰਜ ਉੱਠਿਆ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਤਾਂ ਇਸ ਦੇ ਲਈ ਬਹੁਤ ਕੁੱਝ ਕਰ ਰਹੀ ਹੈ ਪਰ ਅਸੀਂ ਵੀ ਜਿੰਨਾ ਯੋਗਦਾਨ ਹੋ ਸਕੇ, ਪਾ ਕੇ ਉਨ੍ਹਾਂ ਬੱਚਿਆਂ ਦਾ ਸਹਾਰਾ ਬਣੀਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਰਨਤਾਰਨ ਦੇ ਕਸਬਾ ਝਬਾਲ 'ਚ ਦਹਿਸ਼ਤ, ਡਰਦੇ ਘਰਾਂ 'ਚੋਂ ਬਾਹਰ ਨਹੀਂ ਨਿਕਲ ਰਹੇ ਲੋਕ
NEXT STORY