ਚੰਡੀਗੜ੍ਹ : ਪੰਜਾਬ ਦੇ ਬਜਟ ਸੈਸ਼ਨ ਦੌਰਾਨ ਸੂਬੇ ਦੀਆਂ ਸੜਕਾਂ ਅਤੇ ਪੁਲਾਂ ਨੂੰ ਲੈ ਕੇ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਸੀਂ 1082 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ 1,444 ਕਿਲੋਮੀਟਰ ਸੜਕਾਂ ਸਫ਼ਲਤਾ ਪੂਰਵਕ ਪੂਰੀਆਂ ਕੀਤੀਆਂ ਹਨ ਅਤੇ 20 ਪੁਲਾਂ ਦਾ ਨਿਰਮਾਣ ਕੀਤਾ ਹੈ। ਇਸ ਨਾਲ ਯਾਤਰੀਆਂ, ਕਿਸਾਨਾਂ ਅਤੇ ਕਾਰੋਬਾਰੀਆਂ ਨੂੰ ਲਾਭ ਹੋਇਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਡਰਾਈਵਿੰਗ ਟੈਸਟ ਦੇਣ ਵਾਲੇ ਹੋ ਜਾਣ ALERT! ਸਦਨ 'ਚ ਮੰਤਰੀ ਭੁੱਲਰ ਨੇ ਆਖੀ ਵੱਡੀ ਗੱਲ
ਹਰਪਾਲ ਚੀਮਾ ਨੇ ਕਿਹਾ ਕਿ 2718 ਕਿਲੋਮੀਟਰ ਯੋਜਨਾਬੱਧ ਸੜਕਾਂ ਅਤੇ ਨਵੇਂ ਸੰਪਰਕ ਰੂਟਾਂ ਅਤੇ ਹੋਰ ਦੇ ਨਿਰਮਾਣ ਅਤੇ ਅਪਗ੍ਰੇਡੇਸ਼ਨ ਲਈ ਰਾਜ ਅਤੇ ਨਾਬਾਰਡ ਫੰਡਾਂ ਰਾਹੀਂ 855 ਕਰੋੜ ਰੁਪਏ ਰੱਖੇ ਗਏ ਹਨ। ਨਵੇਂ ਪੁਲਾਂ ਦੇ ਨਿਰਮਾਣ ਅਤੇ ਨਿਰਮਾਣ ਅਧੀਨ ਪੁਲਾਂ ਨੂੰ ਮੁਕੰਮਲ ਕਰਨ ਲਈ 155 ਕਰੋੜ ਰੁਪਏ ਅਲਾਟ ਕੀਤੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ ਹਰਪਾਲ ਚੀਮਾ ਨੇ ਪੇਸ਼ ਕੀਤਾ ਬਜਟ, ਸੂਬਾ ਵਾਸੀਆਂ ਨੂੰ ਵੱਡੀਆਂ ਉਮੀਦਾਂ
200 ਕਿਲੋਮੀਟਰ ਸੜਕਾਂ ਦੇ ਅਪਗ੍ਰੇਡੇਸ਼ਨ ਅਤੇ 5 ਪੁਲਾਂ ਦੇ ਨਿਰਮਾਣ, ਜਿਨ੍ਹਾਂ 'ਚੋਂ ਤਿੰਨ ਪੁਲ ਸੇਤੂ ਬੰਧਨ ਅਧੀਨ ਹਨ, ਵਾਸਤੇ ਸੀ. ਆਰ. ਐੱਫ. ਦੇ ਤਹਿਤ 190 ਕਰੋੜ ਅਲਾਟ ਕੀਤੇ ਗਏ ਹਨ। ਇਸ ਤੋਂ ਇਲਾਵਾ ਪੀ. ਐੱਮ. ਜੀ. ਐੱਸ. ਵਾਈ.-।।। ਦੇ ਤਹਿਤ 1300 ਕਿਲੋਮੀਟਰ ਪੇਂਡੂ ਸੜਕਾਂ ਦੇ ਨਵੀਨੀਕਰਨ ਲਈ 600 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਲੈ ਪੰਜਾਬ ਸਰਕਾਰ ਦਾ ਵੱਡਾ ਐਲਾਨ
NEXT STORY