ਚੰਡੀਗੜ੍ਹ : ਪੰਜਾਬ ਦੇ 3 ਸ਼ਹਿਰਾਂ ਲਈ ਵੱਡਾ ਐਲਾਨ ਹੋ ਗਿਆ ਹੈ। ਇਨ੍ਹਾਂ 3 ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਪੰਜਾਬ ਦੇ ਰਾਜਪਾਲ ਵਲੋਂ ਭਗਵੰਤ ਮਾਨ ਸਰਕਾਰ ਦੇ ਫ਼ੈਸਲੇ 'ਤੇ ਮੋਹਰ ਲਾਉਂਦਿਆਂ ਇਨ੍ਹਾਂ ਤਿੰਨਾਂ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਸਬੰਧੀ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਸ ਤੋਂ ਬਾਅਦ ਇਸ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਸਰਦੀ ਦੀਆਂ ਛੁੱਟੀਆਂ ਦਾ ਐਲਾਨ, ਸਿੱਖਿਆ ਵਿਭਾਗ ਨੇ ਜਾਰੀ ਕੀਤੀ ਨੋਟੀਫਿਕੇਸ਼ਨ
ਦਰਅਸਲ ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਮਾਨ ਸਰਕਾਰ ਵਲੋਂ ਸ੍ਰੀ ਅਨੰਦਪੁਰ ਸਾਹਿਬ, ਤਲਵੰਡੀ ਸਾਬੋ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ (ਚਾਰਦੀਵਾਰੀ ਵਾਲਾ ਸ਼ਹਿਰ) ਨੂੰ ਪਵਿੱਤਰ ਸ਼ਹਿਰਾਂ ਵਜੋਂ ਐਲਾਨਿਆ ਗਿਆ ਸੀ ਅਤੇ ਹੁਣ ਇਸ ਫ਼ੈਸਲੇ ਨੂੰ ਰਾਜਪਾਲ ਦੀ ਮਨਜ਼ੂਰੀ ਮਿਲ ਗਈ ਹੈ। ਇਸ ਨੋਟੀਫਿਕੇਸ਼ਨ ਤੋਂ ਬਾਅਦ ਇਨ੍ਹਾਂ ਸ਼ਹਿਰਾਂ ਨੂੰ ਰਸਮੀਂ ਤੌਰ 'ਤੇ ਪਵਿੱਤਰ ਸ਼ਹਿਰ ਦਾ ਦਰਜਾ ਮਿਲਿਆ ਹੈ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਰਸਮੀ ਤੌਰ 'ਤੇ ਲਾਗੂ ਹੋ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੋ ਜਾਣ ਸਾਵਧਾਨ, ਚਿੰਤਾ ਭਰੀ ਖ਼ਬਰ ਆਈ ਸਾਹਮਣੇ
ਪਵਿੱਤਰ ਸ਼ਹਿਰਾਂ ਦੇ ਐਲਾਨ ਤੋਂ ਬਾਅਦ ਇੱਥੇ ਸਫ਼ਾਈ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ, ਭੀੜ ਪ੍ਰਬੰਧਨ ਅਤੇ ਆਵਾਜਾਈ ਨਿਯੰਤਰਣ ਵਿੱਚ ਸੁਧਾਰ ਕੀਤਾ ਜਾਵੇਗਾ। ਇਤਿਹਾਸਕ ਗਲੀਆਂ ਅਤੇ ਧਾਰਮਿਕ ਮਾਰਗਾਂ ਨੂੰ ਸੁੰਦਰ ਬਣਾਇਆ ਜਾਵੇਗਾ ਅਤੇ ਗੈਰ-ਕਾਨੂੰਨੀ ਗਤੀਵਿਧੀਆਂ 'ਤੇ ਸਖ਼ਤੀ ਨਾਲ ਨਿਗਰਾਨੀ ਰੱਖੀ ਜਾਵੇਗੀ। ਇਸ ਫ਼ੈਸਲੇ ਨਾਲ ਸੰਗਤਾਂ ਦੀ ਲੰਬੇ ਸਮੇਂ ਦੀ ਮੰਗ ਪੂਰੀ ਹੋ ਗਈ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ 5 ਜ਼ਿਲ੍ਹਿਆਂ 'ਚ ਅੱਜ ਦੁਬਾਰਾ ਪੈ ਰਹੀਆਂ ਵੋਟਾਂ, ਜਾਣੋ ਕਿੱਥੇ-ਕਿੱਥੇ ਫਿਰ ਲੱਗੇ ਪੋਲਿੰਗ ਬੂਥ (ਵੀਡੀਓ)
NEXT STORY